ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅਸਤੀਫਾ ਦੇਣ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਐਸਮਾ ਮੁੱਖ ਮੰਤਰੀ ’ਤੇ ਲੱਗਣੀ ਚਾਹੀਦੀ ਹੈ ਜਿਹਨਾਂ ਨੇ ਹੜ੍ਹਾਂ ਵੇਲੇ ਸੂਬੇ ਦਾ ਸਾਥ ਛੱਡਿਆ

(Punjab Bureau) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਪੰਚਾਇਤੀ ਰਾਜ ਮੰਤਰੀ ਸ੍ਰੀ ਲਾਲਜੀਤ ਭੁੱਲਰ ਨੂੰ ਪੰਚਾਇਤਾਂ ਨੂੰ ਛੇ ਮਹੀਨੇ ਪਹਿਲਾਂ ਭੰਗ ਅਤੇ ਸੀਨੀਅਰ ਆਈ ਏ ਐਸ ਅਫਸਰ ਜਿਹਨਾਂ ਨੂੰ ਸਬੰਧਤ ਫਾਈਲ ’ਤੇ ਹਸਤਾਖ਼ਰ ਕਰਨ ਲਈ ਮਜਬੂਰ ਕੀਤਾ ਗਿਆ, ਖਿਲਾਫ ਕਾਰਵਾਈ ਕਰ ਕੇ ਉਹਨਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅਸਤੀਫਾ ਦੇਣਾ ਚਾਹੀਦਾ ਹੈ।ਇਥੇ ਛਿੰਝ ਮੇਲੇ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ’ਤੇ ਫਾਈਲ ਡਾਇਰੈਕਟਰ ਪੰਚਾਇਤੀ ਰਾਜ ਤੇ ਵਿੱਤ ਕਮਿਸ਼ਨਰ ਵਿਕਾਸ ਕੋਲ ਦਸਤੀ ਲਿਆਂਦੀ ਗਈ ਤੇ ਉਹਨਾਂ ਨੂੰ 3 ਅਤੇ 4 ਅਗਸਤ ਨੂੰ ਪੰਚਾਇਤ ਭੰਗ ਕਰਨ ਦੀ ਤਜਵੀਜ਼ ’ਤੇ ਹਸਤਾਖ਼ਰ ਕਰਨ ਵਾਸਤੇ ਆਖਿਆ ਗਿਆ। ਉਹਨਾਂ ਕਿਹਾ ਕਿ ਇਸ ਮਗਰੋਂ ਪੰਚਾਇਤੀ ਰਾਜ ਮੰਤਰੀ ਤੇ ਮੁੱਖ ਮੰਤਰੀ ਨੇ ਬਿਜਲੀ ਦੀ ਤੇਜ਼ਫਾਰ ਨਾਲ 7 ਅਗਸਤ ਨੂੰ ਫਾਈਲ ’ਤੇ ਹਸਤਾਖ਼ਰ ਕੀਤੇ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਇਹ ਸਭ ਕੁਝ ਮਿਥ ਕੇਕੀਤਾ ਗਿਆ ਜਿਸਦਾ ਮਕਸਦ 1000 ਕਰੋੜ ਰੁਪਏ ਦੇ ਪੰਚਾਇਤੀ ਫੰਡ ਹੜੱਪ ਕਰਨਾ ਸੀ।

Sukhbir Singh Badal

ਉਹਨਾਂ ਕਿਹਾ ਕਿ ਸਰਕਾਰ ਨੇ ਹਾਈ ਕੋਰਟ ਵਿਚ ਇਹ ਗੱਲ ਮੰਨ ਲਈ ਹੈ ਜਿਥੇ ਇਸਨੇ ਕਿਹਾ ਕਿ ਪੰਚਾਇਤਾਂ ਇਸ ਕਰ ਕੇ ਭੰਗ ਕੀਤੀਆਂ ਗਈਆਂ ਤਾਂ ਜੋ ਪੰਚਾਇਤਾਂ ਕੋਲ ਪਏ ਵੱਡੇ ਫੰਡਾਂ ਦੀ ਦੁਰਵਰਤੋਂ ਰੋਕੀ ਜਾ ਸਕੇ। ਸਰਦਾਰ ਬਾਦਲ ਨੇ ਕਿਹਾ ਕਿ ਇਸਦਾ ਮਤਲਬ ਹੈ ਕਿ ਲੋਕਾਂ ਦੇ ਚੁਣੇ ਨੁਮਾਇੰਦਿਆਂ ਨੂੰ ਭ੍ਰਿਸ਼ਟ ਦੱਸਿਆ ਗਿਆ ਜਦੋਂ ਕਿ ਅਸਲੀਅਤ ਇਸਦੇ ਉਲਟ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲਾਲ ਚੰਦ ਕਟਾਰੂਚੱਕ ਤੇ ਕੁਲਦੀਪ ਸਿੰਘ ਧਾਲੀਵਾਲ ਵਰਗੇ ਮੰਤਰੀਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾਕਿ ਵਿਚਾਰੇ ਪੰਚਾਇਤ ਮੈਂਬਰਾਂ ਨੂੰ ਬਿਨਾਂ ਕਿਸੇ ਕਸੂਰ ਦੇ ਨਿਸ਼ਾਨਾ ਬਣਾਇਆ ਗਿਆ।
ਜਦੋਂ ਪੁੱਛਿਆ ਗਿਆ ਤਾਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਐਸਮਾ ਮੁੱਖ ਮੰਤਰੀ ’ਤੇ ਲੱਗਣੀ ਚਾਹੀਦੀ ਹੈ ਜਿਹਨਾਂ ਨੇ ਹੜ੍ਹਾਂ ਵੇਲੇ ਸੂਬੇ ਦਾ ਸਾਥ ਛੱਡਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਜਾਏ ਪੰਜਾਬਰੀਆਂ ਦੀ ਸਾਰ ਲੈਣ ਦੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਦੇ ਗੇੜੇ ਕੱਢਵਾਏ। ਉਹਨਾਂਕਿਹਾ ਕਿ ਬੀਤੇ ਕੱਲ੍ਹ ਬਜਾਏ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਵਿਚ ਸ਼ਮੂਲੀਅਤ ਕਰਨ ਦੇ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਸਰਕਾਰੀ ਜਹਾਜ਼ ’ਤੇ ਮੁੰਬਈ ਲਿਜਾਣ ਨੂੰ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਮੁੱਖ ਮੰਤਰੀ ਸੂਬੇ ਪ੍ਰਤੀ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਰਹੇ। ਸਰਦਾਰ ਬਾਦਲ ਨੇ ਸਰਕਾਰ ਨੂੰ ਆਖਿਆ ਕਿ ਉਹ ਪਟਵਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਤੇ ਉਹਨਾਂ ਨੂੰ ਹੱਲ ਕਰਨ ਨਾ ਕਿ ਉਹਨਾਂ ’ਤੇ ਐਸਮਾ ਵਰਗੇ ਐਕਟ ਲਗਾਉਣ।
ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਇਕ ਦੇਸ਼, ਇਕ ਚੋਣ ਦੀ ਤਜਵੀਜ਼ ਦਾ ਸਵਾਗਤ ਕੀਤਾ ਤੇ ਇਸਦੀ ਹਮਾਇਤ ਵੀ ਕੀਤੀ। ਉਹਨਾਂ ਕਿਹਾ ਕਿ ਇਸ ਤਜਵੀਜ਼ ’ਤੇ ਦੇਸ਼ ਭਰ ਵਿਚ ਆਮ ਰਾਇ ਬਣਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਕੱਠਿਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਕਰਵਾਉਣ ਨਾਲ ਲੋੜੀਂਦੀ ਸਥਿਰਤਾ ਮਿਲੇਗੀ ਤੇ ਫਜ਼ੂਲ ਖਰਚੀ ਬੰਦ ਹੋਵੇਗੀ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਸਰਕਾਰੀ ਮਸ਼ੀਨਰੀ ਚੋਣਾਂ ਵਿਚ ਹੀ ਲੱਗੀ ਰਹਿੰਦੀ ਹੈ ਜਿਸ ਕਾਰਨ ਪ੍ਰਸ਼ਾਸਨ ਤੇ ਵਿਕਾਸ ਪ੍ਰਭਾਵਤ ਹੁੰਦਾ ਹੈ। ਇਸ ਤੋਂ ਪਹਿਲਾਂ ਛਿੰਝ ਮੇਲੇ ਵਿਖੇ ਅਕਾਲੀ ਦਲ ਨੇ ਪੇਂਡੂ ਮੇਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੇਲੇ ਸੂਬੇ ਦੇ ਅਮੀਰ ਸਭਿਆਚਾਰਕ ਵਿਰਾਸਤ ਦਾ ਪਸਾਰ ਕਰਦੇ ਹਨ ਤੇ ਨਾਲ ਹੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਦੇ ਹਨ।
ਇਸ ਦੌਰਾਨ ਪਾਰਟੀ ਦੇ ਛੇ ਹਲਕਾ ਇੰਚਾਰਜਾਂ ਨੇ ਅਕਾਲੀ ਦਲ ਦੇ ਪ੍ਰਧਾਨ ਨਾਲ ਸੈਂਕੜੇ ਵਰਕਰਾਂ ਦੀ ਜਾਣ ਪਛਾਣ ਕਰਵਾਈ ਤੇ ਇਸ ਮੌਕੇ ਭਾਜਪਾ, ਸ਼ਿਵ ਸੈਨਾ ਤੇ ਕਾਂਗਰਸ ਦੇ ਸੈਂਕੜੇ ਵਰਕਰ ਅਕਾਲੀ ਦਲ ਵਿਚ ਸ਼ਾਮਲ ਹੋਏ।
ਹਲਕਾ ਇੰਚਾਰਜਾਂ ਵਿਚ ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ, ਡਾ. ਰਾਜ ਕੁਮਾਰ ਗੁਪਤਾ ਸੁਜਾਨਪੁਰ, ਗੁਰਇਕਬਾਲ ਸਿੰਘ ਮਾਹਿਲ ਕਾਦੀਆਂ, ਕਮਲਜੀਤ ਚਾਵਲਾ ਦੀਨਾਨਗਰ, ਰਾਜਨਬੀਰ ਸਿੰਘ ਸ੍ਰੀ ਹਰਿਗੋਬਿੰਦਪੁਰ ਅਤੇ ਰਾਕੇਸ਼ ਕੁਮਾਰ ਭੋਆ ਸ਼ਾਮਲ ਹਨ।

See also  ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

Related posts:

चंडीगढ़ शहर को देश का नंबर 1 शहर बनाया जाएगा: मेयर कुलदीप कुमार
ਪੰਜਾਬੀ-ਸਮਾਚਾਰ
ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਸਕੂਲ ਸਿੱਖਿਆ ਸਮਾਚਾਰ
Protest Right in front of Haryana CM Khattar’s House
ਪੰਜਾਬੀ-ਸਮਾਚਾਰ
ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ
Aam Aadmi Party
ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ
Punjab News
ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਸਮਾਚਾਰ
पंचकूला जिले में विहिप के विस्तार और बजरंग दल में भारी संख्या में युवाओं को जोड़ने का अभियानI
Punjab News
ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ
Punjab Congress
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
उत्पाद शुल्क और कराधान विभाग ने चंडीगढ़ में किताबों और स्टेशनरी की दुकानों का निरीक्षण किया
ਪੰਜਾਬੀ-ਸਮਾਚਾਰ
ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ
Punjab Crime News
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ...
Flood in Punjab
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ
Punjab News
ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ...
ਪੰਜਾਬੀ-ਸਮਾਚਾਰ
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ
ਪੰਜਾਬੀ-ਸਮਾਚਾਰ
चंडीगढ़ संगीत नाटक अकादमी द्वारा 'श्री राम कला उत्सव' का आयोजन ।
Chandigarh
ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ
ਪੰਜਾਬੀ-ਸਮਾਚਾਰ
See also  ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼ 

Leave a Reply

This site uses Akismet to reduce spam. Learn how your comment data is processed.