ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

ਹੁਣ ਹਰ ਛੇ ਮਹੀਨੇ ਬਾਅਦ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਕੀਤੀ ਜਾਵੇਗੀ ਰਾਜ ਪੱਧਰੀ ਮੀਟਿੰਗ

(Punjab Bureau) : ਪੰਜਾਬ ਰਾਜ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ। ਇਹ ਐਲਾਨ ਅੱਜ ਇੱਥੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਮੰਗਾਂ ਸਬੰਧੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸ਼ਹੀਦ ਭਗਤ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਦ੍ਰਿੜ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਅਜੇ ਬੀਤੇ ਕੁਝ ਦਿਨ ਪਹਿਲਾਂ ਹੀ 7 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਆਏ ਹਨ।

Demands of dependents of freedom fighters will be addressed soon: Jauramajra

Demands of dependents of freedom fighters will be addressed soon: Jauramajra

ਮੀਟਿੰਗ ਵਿੱਚ ਹਾਜ਼ਰ ਅਖਿਲ ਭਾਰਤੀ ਸੁਤੰਤਰਤਾ ਸੰਗਰਾਮੀ ਸੰਗਠਨ, ਫਰੀਡਮ ਫਾਈਨਲ ਉਤਰਾਅਧਿਕਾਰੀ ਸੰਸਥਾ (196) ਅਤੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਆਪਣੀਆਂ ਸਾਰੀਆਂ ਮੰਗਾਂ ਸਬੰਧੀ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਜੌੜਾਮਾਜਰਾ ਨੂੰ ਜਾਣੂ ਕਰਵਾਇਆ ਗਿਆ। ਮੰਗਾਂ ਸਬੰਧੀ ਸਕਾਰਾਤਮਕ ਭਰੋਸਾ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਪੇਸ਼ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਹਰ ਛੇ ਮਹੀਨੇ ਬਾਅਦ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਰਾਜ ਪੱਧਰੀ ਮੀਟਿੰਗ ਕੀਤੀ ਜਾਵੇ।

See also  ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ

ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਸ. ਬਦਲੇਵ ਸਿੰਘ ਸਰਾਂ, ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ੍ਰੀਵਾਸਤਵਾ ਅਤੇ ਸਕੱਤਰ ਗਗਨਦੀਪ ਸਿੰਘ ਬਰਾੜ, ਅਪਨੀਤ ਰਿਆਤ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।

Related posts:

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

Uncategorized

Labour Officials to Organize Weekly Camps for Construction Workers' Registration: Anmol Gagan Mann

ਪੰਜਾਬੀ-ਸਮਾਚਾਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀ...

Punjab Police

ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ...

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

चंडीगढ़ शराब उत्पादन, वितरण और खुदरा बिक्री की पूरी आपूर्ति श्रृंखला की प्रभावी निगरानी के लिए एक ट्...

ਪੰਜਾਬੀ-ਸਮਾਚਾਰ

मुफ्त पानी-पार्किंग का प्रस्ताव खारिज करने के लिए आम आदमी पार्टी ने राज्यपाल की आलोचना की

Aam Aadmi Party

Punjab CEO Sibin C to hold 2nd Facebook Live to interact with people on May 17

ਪੰਜਾਬੀ-ਸਮਾਚਾਰ

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਪੰਜਾਬ ਸਿਹਤ ਵਿਭਾਗ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

ਪੰਜਾਬੀ-ਸਮਾਚਾਰ

ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ...

ਪੰਜਾਬੀ-ਸਮਾਚਾਰ

ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

ਪੰਜਾਬੀ-ਸਮਾਚਾਰ

Following the implementation of the Model Code of Conduct for the Lok Sabha Election 2024.

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ ਕੜੀ ਨਜ਼ਰ

ਪੰਜਾਬੀ-ਸਮਾਚਾਰ

ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ

ਪੰਜਾਬ ਸਿਹਤ ਵਿਭਾਗ

ਪੰਜਾਬ ਸਰਕਾਰ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰੇਗੀ ਸਨਮਾਨਤ

Khedan Watan Punjab Diya

Punjab Gives In Principal Approval for constructing a Shorter Route to Shaheed Bhagat Singh Internat...

ਚੰਡੀਗੜ੍ਹ-ਸਮਾਚਾਰ

ਉਭਰਦੇ ਖਿਡਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ

ਪੰਜਾਬੀ-ਸਮਾਚਾਰ
See also  ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

Leave a Reply

This site uses Akismet to reduce spam. Learn how your comment data is processed.