ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼

– ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏਡੀਜੀਪੀਜ਼/ਆਈਜੀਪੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼ ਅਤੇ ਐਸਐਚਓਜ਼ ਨੂੰ ਜਾਣੂ ਕਰਵਾਉਣ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ

– ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ : ਡੀਜੀਪੀ ਗੌਰਵ ਯਾਦਵ ਦੇ ਪੁਲਿਸ ਫੋਰਸ ਨੂੰ ਨਿਰਦੇਸ਼

– ਡੀਜੀਪੀ ਪੰਜਾਬ ਵੱਲੋਂ ਇਲਾਕੇ ਵਿੱਚ ਮੁਸਤੈਦ ਨਜ਼ਰਸਾਨੀ ਅਤੇ ਸਾਕਾਰਾਤਮਕ ਮਾਹੌਲ ਬਣਾਉਣ ਲਈ ਵੱਧ ਤੋਂ ਵੱਧ ਪੁਲਿਸ ਲਾਮਬੰਦ ਕਰਨ ਦੇ ਹੁਕਮ

– ਵਿਸ਼ੇਸ਼ ਮੁਹਿੰਮ ਦੌਰਾਨ, ਪੁਲਿਸ ਟੀਮਾਂ ਵੱਲੋਂ ਸੀ.ਆਰ.ਪੀ.ਸੀ. ਕਾਨੂੰਨ ਦੀ ਧਾਰਾ 107/151 ਤਹਿਤ 2890 ਭਗੌੜੇ ਗ੍ਰਿਫਤਾਰ ਅਤੇ 2456 ਵਿਅਕਤੀਆਂ ਵਿਰੁੱਧ ਵਿੱਢੀ ਇਹਤਿਆਤੀ ਕਾਰਵਾਈ

ਚੰਡੀਗੜ੍ਹ, 19 ਮਾਰਚ:

ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਰਾਜ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅੰਤਰਰਾਜੀ/ਅੰਤਰ-ਜ਼ਿਲ੍ਹਾ ਨਾਕਿਆਂ ਲਗਾ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਮਾਜ ਵਿਰੋਧੀ ਤੱਤਾਂ, ਨਸ਼ਾ ਤਸਕਰਾਂ ਅਤੇ ਬੂਟਲੈਗਰਾਂ ਦੀਆਂ ਗਤੀਵਿਧੀ ਤੇ ਮੁਸਤੈਦੀ ਨਾਲ ਬਾਜ਼ ਅੱਖ ਰੱਖੀ ਜਾ ਸਕੇ ਅਤੇ ਖੇਤਰ ਵਿੱਚ ਪÇੁਲਸ ਦੇ ਸਾਕਾਰਾਤਮਕ ਪ੍ਰਭਾਵ ਤੇ ਭਰੋਸੇ ਨੂੰ ਵਧਾਉਣ ਲਈ ਲਈ ਵੱਧ ਤੋਂ ਵੱਧ ਨਫ਼ਰੀ ਲਾਮਬੰਦ ਕੀਤੀ ਜਾ ਸਕੇ ।

ਡੀਜੀਪੀ ਪੰਜਾਬ ਆਪਣੇ ਦਫ਼ਤਰ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਏਡੀਜੀਜ਼/ਆਈਜੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼, ਜ਼ਿਲਿ੍ਹਆਂ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਰਾਜ ਦੇ ਸਾਰੇ ਐਸਐਚਓਜ਼ ਨਾਲ ਚੋਣਾਂ ਤੋਂ ਪਹਿਲਾਂ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਮੀਟਿੰਗ ਦੌਰਾਨ ਡੀਜੀਪੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤੋਂ ਵੀ ਜਾਣੂ ਕਰਵਾਇਆ।

ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖਤੀ ਨਾਲ ਪਾਲਣਾ ਕਰਨ ਅਤੇ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਇੰਨ-ਬਿੰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਪੂਰੀ ਸੁਹਿਰਦਤਾ ਨਾਲ ਅੱਗੇ ਫੈਲਾਇਆ ਜਾਣਾ ਚਾਹੀਦਾ ਹੈ।

See also  ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਮੁਕੰਮਲ ਪਾਬੰਦੀ ਹੈ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲਾਇਸੰਸੀ ਹਥਿਆਰਾਂ ਨੂੰ ਜਮ੍ਹਾਂ ਕਰਾਏ ਜਾਣ ਨੂੰ ਯਕੀਨੀ ਬਣਾਉਣ।

ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੰਨ ਹਾਊਸਾਂ ਦੀ ਵਾਰ-ਵਾਰ ਚੈਕਿੰਗ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨ ਹਾਊਸ ਮਾਲਕਾਂ ਵੱਲੋਂ ਹਥਿਆਰਾਂ ਦੀ ਸੁਰੱਖਿਅਤ ਸਟੋਰੇਜ ਲਈ ਪੁਖਤਾ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਇਨ੍ਹਾਂ ਖੇਤਰਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਜਾਂ ਘਟਨਾ ਤੋਂ ਬਚਣ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾ ਸਕੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਅਤੇ ਚੋਣਾਂ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।

ਡੀਜੀਪੀ ਨੇ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਵਿੱਚ ਤੇਜ਼ੀ ਤੇ ਮੁਸਤੈਦੀ ਲਿਆਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਕੋਈ ਕੁਤਾਹੀ ਜਾਂ ਢਿੱਲ ਨਾ ਵਰਤੀ ਜਾਵੇ।

ਉਨ੍ਹਾਂ ਕਿਹਾ ਕਿ ਭਗੌੜੇ ਅਪਰਾਧੀਆਂ ਅਤੇ ਪੈਰੋਲ ਮਿਆਦ ਪੁੱਗ ਜਾਣ ਉਪਰੰਤ ਵੀ ਜ਼ੇਲ੍ਹ ਨਾ ਪਰਤਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਅਮਲ ਵਿੱਚ ਲਿਆਉਣ ਲਈ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

See also  Haryana Governor Bandaru Dattatreya honored 34 outstanding people for excellence - punjabsamachar.com

ਜ਼ਿਕਰਯੋਗ ਹੈ ਕਿ 1 ਜਨਵਰੀ, 2024 ਤੋਂ ਸ਼ੁਰੂ ਕੀਤੀ ਇਸ ਵਿਸ਼ੇਸ਼ ਮੁਹਿੰਮ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2890 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਸੀ.ਆਰ.ਪੀ.ਸੀ. ਐਕਟ ਦੀਆਂ ਧਾਰਾਵਾਂ 107/151 ਤਹਿਤ 2456 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ ਕੁੱਲ 2110 ਗੈਰ-ਜ਼ਮਾਨਤੀ ਵਾਰੰਟਾਂ ਵਿੱਚੋਂ, 1175 ਗੈਰ-ਜ਼ਮਾਨਤੀ ਵਾਰੰਟਾਂ ਨੂੰ ਸਫਲਤਾਪੂਰਵਕ ਅਮਲ ਵਿੱਚ ਲਿਆਂਦਾ ਗਿਆ ਹੈ।

ਦੱਸਣਯੋਗ ਹੈ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਮੁਸਤੈਦੀ ਨਾਲ ਨਜ਼ਰਸਾਨੀ ਕੀਤੀ ਜਾ ਸਕੇ। ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।

ਡੀਜੀਪੀ ਨੇ ਸਮੂਹ ਅਧਿਕਾਰੀਆਂ ਨੂੰ ਇੱਕ ਵਧੀਆ ਅੰਤਰ-ਵਿਭਾਗੀ ਤਾਲਮੇਲ ਅਤੇ ਸਹਿਯੋਗ ਕਰਨ ਲਈ ਕਿਹਾ ਤਾਂ ਜੋ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲ ਅਤੇ ਵਿਭਾਗ ਮਿਲ ਕੇ ਕੰਮ ਕਰ ਸਕਣ।

Related posts:

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ
Punjab Sports News
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ
ਪੰਜਾਬੀ-ਸਮਾਚਾਰ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
Punjab News
Vishesh Sarangal assumes charge as Deputy Commissioner Moga.
Punjab News
ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨ...
ਮੁੱਖ ਮੰਤਰੀ ਸਮਾਚਾਰ
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦ...
ਪੰਜਾਬੀ-ਸਮਾਚਾਰ
ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿ...
Dental Colleges In Punjab
कांग्रेस में है देश के लिए शहादत देने की परंपरा, भाजपा में नहीं: तिवारी
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ
ਪੰਜਾਬੀ-ਸਮਾਚਾਰ
ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ
Punjab Crime News
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ
Punjab News
री-कार्पेटिंग कार्य के लिए जंक्शन 48 और 59 पर सड़के अस्थायी रूप से बंद ।
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ
ਪੰਜਾਬੀ-ਸਮਾਚਾਰ
ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ
ਸਕੂਲ ਸਿੱਖਿਆ ਸਮਾਚਾਰ
ਭਗਵੰਤ ਮਾਨ 22 ਜੁਲਾਈ ਨੂੰ 72 ਸਕੂਲ ਪ੍ਰਿੰਸੀਪਲਾਂ ਨੂੰ ਟਰੇਨਿੰਗ ਹਿਤ ਸਿੰਘਾਪੁਰ ਭੇਜਣ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ...
ਸਕੂਲ ਸਿੱਖਿਆ ਸਮਾਚਾਰ
‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ...
Punjab Police
ਬਾਜਵਾ ਨੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਢਿੱਲ ਵਰਤਣ ਲਈ 'ਆਪ' ਦੀ ਆਲੋਚਨਾ ਕੀਤੀ
Flood in Punjab
यूटी सचिवालय घेराव से पहले माननीय सेक्रेटरी पर्सनल आईएएस अजय चगती ने कोऑर्डिनेशन कमेटी के प्रतिनिधिम...
ਪੰਜਾਬੀ-ਸਮਾਚਾਰ
See also  ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

Leave a Reply

This site uses Akismet to reduce spam. Learn how your comment data is processed.