ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

ਡੀਜੀਪੀ ਗੌਰਵ ਯਾਦਵ ਵੱਲੋਂ ‘ਬੜਾ ਖਾਣਾ’ ਦੁਪਹਿਰ ਭੋਜ ਵਿੱਚ ਸ਼ਿਰਕਤ, ਪੁਲਿਸ ਮੁਲਾਜ਼ਮਾਂ ਨਾਲ ਕੀਤੀ ਗੱਲਬਾਤ

(Patiala/Ropar Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਰੋਪੜ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ- ਪੱਧਰੀ ਮੀਟਿੰਗਾਂ ਕੀਤੀਆਂ। ਪਟਿਆਲਾ ਰੇਂਜ ਦੇ ਚਾਰ ਜ਼ਿਲਿ੍ਹਆਂ- ਪਟਿਆਲਾ, ਮਲੇਰਕੋਟਲਾ, ਸੰਗਰੂਰ ਅਤੇ ਬਰਨਾਲਾ- ਦੀ ਮੀਟਿੰਗ ਪਟਿਆਲਾ ਵਿੱਚ ਹੋਈ, ਜਦੋਂ ਕਿ ਰੋਪੜ ਰੇਂਜ ਦੇ ਤਿੰਨ ਜ਼ਿਲਿ੍ਹਆਂ- ਐਸ.ਏ.ਐਸ. ਨਗਰ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ- ਦੀ ਮੀਟਿੰਗ ਮੁਹਾਲੀ ਵਿੱਚ ਹੋਈ।

DGP PUNJAB HOLDS LAW & ORDER REVIEW MEETING OF PATIALA AND ROPAR RANGES

DGP PUNJAB HOLDS LAW & ORDER REVIEW MEETING OF PATIALA AND ROPAR RANGES

ਆਪਣੀ ਪਟਿਆਲਾ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਬਣਾਈ ਕੰਟੀਨ ਦਾ ਉਦਘਾਟਨ ਵੀ ਕੀਤਾ, ਜਿੱਥੋਂ ਉਹ ਰਿਆਇਤੀ ਦਰਾਂ ’ਤੇ ਕਰਿਆਨੇ ਦਾ ਸਮਾਨ ਜਾਂ ਹੋਰ ਰੋਜ਼ਾਨਾ ਲੋੜ ਦੀਆਂ ਵਸਤੂਆਂ ਖਰੀਦ ਸਕਦੇ ਹਨ।ਕੰਟੀਨ ਦਾ ਉਦਘਾਟਨ ਕਰਨ ਤੋਂ ਬਾਅਦ ਡੀਜੀਪੀ ਨੇ ਕਿਹਾ, “ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਸਖ਼ਤ ਹਦਾਇਤਾਂ ਹਨ ਕਿ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇ ਤਾਂ ਜੋ ਇਹ ਫੋਰਸ ਦੇਸ਼ ਦੀ ਸਰਵੋਤਮ ਪੁਲਿਸ ਫੋਰਸ ਵਜੋਂ ਉੱਭਰ ਕੇ ਸਾਹਮਣੇ ਆਵੇ।’’

See also  ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼ 

ਉਨ੍ਹਾਂ ਦੱਸਿਆ ਕਿ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਪ੍ਰਬੰਧਾਂ, ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਕਰਨ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ । ਉਹਨਾਂ ਨੇ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਮਹੱਤਵਪੂਰਨ ਜਾਣਕਾਰੀ ਵੀ ਸਾਂਝੀ ਕੀਤੀ। ਬਾਅਦ ਵਿੱਚ ਡੀਜੀਪੀ ਗੌਰਵ ਯਾਦਵ, ਪਟਿਆਲਾ ਪੁਲਿਸ ਦੁਆਰਾ ਆਯੋਜਿਤ ’ਬੜਾ ਖਾਨਾ’ ਦੁਪਹਿਰ ਦੇ ਖਾਣੇ ਵਿੱਚ ਸ਼ਾਮਲ ਹੋਏ, ਜਿਸ ਵਿੱਚ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਫੋਰਸ ਦੇ ਮੁਖੀਆਂ ਨਾਲ ਗੱਲਬਾਤ ਕਰਨ ਅਤੇ ਵਿਚਾਰ-ਵਟਾਂਦਰੇ ਦਾ ਮੌਕਾ ਮਿਲਿਆ, ਜਿਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਇੱਕਜੁੱਟ ਹੋਕੇ ਕੰਮ ਕਰਨ ਦੀ ਭਾਵਨਾ ਮਜਬੂਤ ਹੁੰਦੀ ਹੈ। ਉਨ੍ਹਾਂ ਨੇ ਪਟਿਆਲਾ ਅਤੇ ਰੋਪੜ ਰੇਂਜ ਦੇ ਉੱਚ ਕਾਰਜਕਾਰੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ.ਜੀ.ਪੀ., ਪਟਿਆਲਾ ਰੇਂਜ, ਮੁਖਵਿੰਦਰ ਸਿੰਘ ਛੀਨਾ, ਆਈ.ਜੀ.ਪੀ. ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ, ਐਸ.ਐਸ.ਪੀ. ਸੰਗਰੂਰ ਸੁਰਿੰਦਰ ਲਾਂਬਾ, ਐਸ.ਐਸ.ਪੀ.ਬਰਨਾਲਾ ਸੰਦੀਪ ਮਲਿਕ, ਐਸ.ਐਸ.ਪੀ. ਮਲੇਰਕੋਟਲਾ ਗੁਰਸ਼ਰਨਦੀਪ ਸਿੰਘ ਗਰੇਵਾਲ, ਐਸ.ਐਸ.ਪੀ.ਐਸਏਐਸ ਨਗਰ ਸੰਦੀਪ ਗਰਗ, ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਅਤੇ ਐਸਐਸਪੀ ਫਤਹਿਗੜ੍ਹ ਸਾਹਿਬ ਡਾ: ਰਵਜੋਤ ਕੌਰ ਗਰੇਵਾਲ ਹਾਜ਼ਰ ਸਨ।

See also  ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ

Related posts:

ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ
Punjab Crime News
Change of Summer OPD timings of Govt. Multi-Specialty Hospital, Sector-16, Chandigarh.
ਪੰਜਾਬੀ-ਸਮਾਚਾਰ
ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ
ਪੰਜਾਬੀ-ਸਮਾਚਾਰ
ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰ...
ਪੰਜਾਬੀ-ਸਮਾਚਾਰ
MC Chandigarh opens seventh ‘Rupee Store’ at sector 56.
ਪੰਜਾਬੀ-ਸਮਾਚਾਰ
ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤ...
ਪੰਜਾਬੀ-ਸਮਾਚਾਰ
ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ...
Mohali
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ
ਪੰਜਾਬੀ-ਸਮਾਚਾਰ
Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ
Khedan Watan Punjab Diya
"बियॉन्ड जापान आर्ट एग्जीबिशन टूर" प्रदर्शनी का उद्घाटन।
ਪੰਜਾਬੀ-ਸਮਾਚਾਰ
ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ...
ਪੰਜਾਬੀ-ਸਮਾਚਾਰ
पंजाब के राज्यपाल और प्रशासक यूटी चंडीगढ़ ने पोस्ट ग्रेजुएट गवर्नमेंट कॉलेज, सेक्टर 42 में गर्ल्स हॉ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਅਪਰਾਧ ਸਬੰਧਤ ਖਬਰ
ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ - PunjabSamachar.com
ਪੰਜਾਬੀ-ਸਮਾਚਾਰ
ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆ...
ਪੰਜਾਬੀ-ਸਮਾਚਾਰ
चंडीगढ़ संगीत नाटक अकादमी द्वारा 'श्री राम कला उत्सव' का आयोजन ।
Chandigarh
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ
ਪੰਜਾਬੀ-ਸਮਾਚਾਰ
See also  ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ

Leave a Reply

This site uses Akismet to reduce spam. Learn how your comment data is processed.