ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ: ਡਾ. ਬਲਜੀਤ ਕੌਰ

(Punjab Bureau) : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਬੀਤੇ ਦਿਨਾਂ ਵਿੱਚ ਕੁੱਲ 17 ਜਿਨ੍ਹਾਂ ਵਿੱਚੋਂ 16 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਇੱਕ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕੀਤੇ ਜਾ ਚੁੱਕੇ ਹਨ ਪ੍ਰੰਤੂ ਅਜੇ ਤੱਕ ਇਹਨਾਂ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ ਗਈ।

Dr Baljeet Kaur

Dr Baljeet Kaur

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ਤੇ ਸਕਰੂਟਨੀ ਕਮੇਟੀ ਗਠਿਤ ਕੀਤੀ ਗਈ ਹੈ ਜਿਸ ਵੱਲੋਂ ਹੁਣ ਤੱਕ ਜ਼ਿਲ੍ਹਾ ਪਟਿਆਲਾ ਦੇ ਅਵਿਨਾਸ਼ ਚੰਦਰ, ਸ਼ਿੰਦਰ ਕੌਰ, ਰਾਜੂ, ਅਮਰੀਕ ਸਿੰਘ, ਜਗਦੀਸ਼ ਸਿੰਘ, ਅਮਰ ਕੌਰ, ਕਪੂਰਥਲਾ ਦੇ ਅਰਵਿੰਦ ਕੁਮਾਰ, ਐਸ.ਏ.ਐਸ ਨਗਰ ਦੇ ਪ੍ਰਮੋਦ ਕੁਮਾਰ, ਜਸਵੀਰ ਕੌਰ, ਫਿਰੋਜਪੁਰ ਦੀ ਗੀਤਾ, ਜਸਵਿੰਦਰ ਸਿੰਘ, ਬਲਵਿੰਦਰ ਕੁਮਾਰ, ਲੁਧਿਆਣਾ ਦੇ ਹਰਪਾਲ ਸਿੰਘ, ਜਤਿੰਦਰ ਕੌਰ, ਮੁਕਤਸਰ ਸਾਹਿਬ ਦੇ ਲੇਖਰਾਜ, ਫਾਜ਼ਿਲਕਾ ਦੇ ਸੁਖਤਿਆਰ ਸਿੰਘ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਪਟਿਆਲਾ ਦੀ ਸੋਨੀਆ ਮਲਹੋਤਰਾ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਾ. ਅੰਮ੍ਰਿਤ ਕੌਰ, ਡਾ. ਦਵਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਸਬੰਧੀ ਕੇਸ ਕਾਰਵਾਈ ਅਧੀਨ ਹੈ। ਉਨ੍ਹਾਂ ਕਿਹਾ ਕਿ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਅਤੇ ਜਬਤ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਹੀ ਜਾਅਲੀ ਸਰਟੀਫਿਕੇਟਾਂ ਦੇ ਅਧਾਰ ਤੇ ਨੌਕਰੀ ਪ੍ਰਾਪਤ ਕਰਨ ਵਾਲਿਆਂ ਵਿਰੁੱਧ ਸਬੰਧਤ ਵਿਭਾਗਾਂ ਨੂੰ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

See also  ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਮਾਨਦਾਰੀ ਦੀ ਨੀਂਹ ਤੇ ਬਣੀ ਹੈ ਅਤੇ ਇਮਾਨਦਾਰੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਧੋਖਾਧੜੀ ਨਾਲ ਬਣਾਏ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ। ਮੰਤਰੀ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਵਿਭਾਗ ਵੱਲੋਂ ਨਿਰਧਾਰਤ ਸਮਾਂ ਸੀਮਾਂ ਅੰਦਰ ਕੇਸ ਮੁਕੰਮਲ ਕਰਕੇ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

Related posts:

ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨ...

ਪੰਜਾਬੀ-ਸਮਾਚਾਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

ਪੰਜਾਬੀ-ਸਮਾਚਾਰ

Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

Asia Cup 2023

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ...

Punjab News

ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ 'ਚ ਪੰਜਾਬ ਦੇ ਲੋਕ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ: ਪ੍ਰਨੀਤ ਕੌਰ

Amritsar

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਪੰਜਾਬੀ-ਸਮਾਚਾਰ

चंडीगढ़ वासियों को जल्द मिलेगा सुप्रीम कोर्ट से न्याय: डॉ. आहलूवालिया

ਪੰਜਾਬੀ-ਸਮਾਚਾਰ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ

ਮੁੱਖ ਮੰਤਰੀ ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼ 

ਪੰਜਾਬੀ-ਸਮਾਚਾਰ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...

ਪੰਜਾਬੀ-ਸਮਾਚਾਰ

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Punjab News

ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

Flood in Punjab

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ

ਪੰਜਾਬੀ-ਸਮਾਚਾਰ

ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Sangrur

अनुराग ठाकुर 12 मार्च को चंडीगढ़ से प्रोजेक्ट खेलो इनिडा राइजिंग टैलेंट आइडेंटिफिकेशन (कीर्ति) योजना...

ਪੰਜਾਬੀ-ਸਮਾਚਾਰ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵ...

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.