ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

(Punjab Bureau) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।

Dr. baljeet kaur

Dr. baljeet kaur

ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ । ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।

See also  ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

Related posts:

ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ
ਪੰਜਾਬੀ-ਸਮਾਚਾਰ
CM assails union government for failing to securing interests of Indian players at the Olympics.
ਪੰਜਾਬੀ-ਸਮਾਚਾਰ
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ
ਪੰਜਾਬ ਦੀ ਰਾਜਨੀਤੀ
ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸ...
ਪੰਜਾਬੀ-ਸਮਾਚਾਰ
पंजाब के राज्यपाल और प्रशासक यूटी चंडीगढ़ ने पोस्ट ग्रेजुएट गवर्नमेंट कॉलेज, सेक्टर 42 में गर्ल्स हॉ...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
यूटी प्रशासक द्वारा आम जनता को राहत देने का विरोध दुर्भाग्यपूर्ण : कांग्रेस।
ਪੰਜਾਬੀ-ਸਮਾਚਾਰ
ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ
Aam Aadmi Party
Multi-crore nature heights infra scam: absconding from 9 years, Punjab police arrest main accused Ne...
ਪੰਜਾਬੀ-ਸਮਾਚਾਰ
AAP's hunger strike was an absolute flop show: Bajwa
ਪੰਜਾਬੀ-ਸਮਾਚਾਰ
चंडीगढ़ में आयुष्मान आरोग्य मंदिरों में नई डेंटल इकाइयों का उद्घाटन। Punjab Samachar
ਪੰਜਾਬੀ-ਸਮਾਚਾਰ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ...
ਪੰਜਾਬੀ-ਸਮਾਚਾਰ
ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਬਾਜਵਾ
Punjab Congress
वकील की शिकायत पर इलेक्शन कमिशन का एक्शन, पवन बंसल ने की चंडीगढ़ सहित देश भर में भाजपा सरकार द्वारा आ...
ਪੰਜਾਬੀ-ਸਮਾਚਾਰ
उत्पाद शुल्क और कराधान विभाग ने चंडीगढ़ में किताबों और स्टेशनरी की दुकानों का निरीक्षण किया
ਪੰਜਾਬੀ-ਸਮਾਚਾਰ
भाजपा के राज में गिरा सरकारी अस्पतालों का स्तर, विशेषज्ञ डॉक्टर की कमी, जनता बेहाल-पवन बंसल
ਪੰਜਾਬੀ-ਸਮਾਚਾਰ
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚ...
ਪੰਜਾਬੀ-ਸਮਾਚਾਰ
See also  Bajwa slams Mann for failure to ensure uninterrupted power supply 

Leave a Reply

This site uses Akismet to reduce spam. Learn how your comment data is processed.