ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

ਪੰਜਾਬ ਵਿਧਾਨ ਸਭਾ ਵਿੱਚ ਵਾਤਾਵਰਣ ਦੇ ਮਤੇ ਉੱਤੇ ਬੋਲਦਿਆਂ ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕੀਤੀ

ਚੰਡੀਗੜ੍ਹ, 7 ਮਾਰਚ

ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਪਵੇਗੀ। ਇਸ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਭ ਤੋਂ ਜ਼ਰੂਰੀ ਹੈ।ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਅਤੇ ਆਪਣੀ ਰਿਹਾਇਸ਼ ਥਾਂਵਾਂ ਉਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸੋਲਰ ਪੈਨਲ ਲਗਾਉਣ, ਇਕ ਵਾਰ ਵਰਤੋਂ ਵਾਲੇ ਪਲਾਸਟਿਕ ਉੱਤੇ ਪੂਰਨ ਪਾਬੰਦੀ ਦੇ ਨਾਲ ਸਨਅਤੀ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਸਮੇਤ ਹੋਰ ਕਈ ਪ੍ਰਾਜੈਕਟ ਸ਼ੁਰੂ ਕੀਤੇ ਹਨ। ਪੌਦੇ ਲਗਾਉਣ ਨੂੰ ਤਰਜੀਹ ਦਿੱਤੀ ਗਈ।ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਵਿੱਚ ਐਕਸ ਸੀਟੂ ਤੇ ਇਨ ਸੀਟੂ ਕੰਮ ਕੀਤੇ ਜਿਸ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੇ 30 ਫੀਸਦੀ ਕੇਸ ਘਟੇ ਅਤੇ ਇਹ ਟੀਚਾ ਹੋਰ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

See also  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਬੁਲਾ ਕੇ ਸਨਮਾਨ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਖੁਦ ਇਸ ਦੀ ਪਹਿਲਕਦਮੀ ਕਰਕੇ ਉਦਾਹਰਨ ਪੇਸ਼ ਕਰਨ ਦੀ ਲੋੜ ਹੈ।ਪੰਜਾਬ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਜਾ ਰਹੇ ਉਦਯੋਗਾਂ ਨੂੰ ਸਥਾਨਕ ਵਾਸੀ ਹੁਲਾਰਾ ਦੇਣ।

ਮੀਤ ਹੇਅਰ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਪਿਛਲੇ ਦੋ ਸਦੀਆਂ ਤੋਂ ਸ਼ੁਰੂ ਹੋਈ ਅਤੇ ਉਦਯੋਗਿਕ ਤਰੱਕੀ ਦੇ ਨਾਲ ਇਸ ਵਿੱਚ ਵੀ ਵਾਧਾ ਹੋਇਆ। ਹਵਾ ਪ੍ਰਦੂਸ਼ਣ ਸਿਹਤ ਲਈ ਵਿਸ਼ਵਵਿਆਪੀ ਸੰਕਟ ਹੈ ਜਿਸ ਨਾਲ ਦੁਨੀਆ ਭਰ ਵਿੱਚ ਲਗਭਗ 70 ਲੱਖ ਲੋਕਾਂ ਦੀ ਮੌਤ ਦਾ ਕਾਰਨ ਬਣਦੀ ਹੈ।ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ ਦੌਰਾਨ ਨੀਲਾ ਅਸਮਾਨ ਦੇਖਣ ਨੂੰ ਮਿਲਿਆ। ਪੰਜਾਬ ਤੋਂ ਧੌਲਧਰ ਤੇ ਸ਼ਿਵਾਲਿਕ ਪਹਾੜੀਆਂ ਦੀ ਰੇਂਜ ਸਾਫ ਦਿਸਣ ਲੱਗ ਗਈ ਸੀ ਜਿਸ ਤੋਂ ਸਪੱਸ਼ਟ ਹੈ ਕਿ ਇਹ ਸਮੱਸਿਆ ਅਸੀਂ ਖੁਦ ਸਹੇੜੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਸੰਯੁਕਤ ਰਾਸ਼ਟਰ ਵੱਲੋਂ 7 ਸਤੰਬਰ ਨੂੰ ਨੀਲਾ ਅਸਮਾਨ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ।

See also  ਬਾਜਵਾ ਨੇ ਪੰਜਾਬੀ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

Related posts:

ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ
ਪੰਜਾਬੀ-ਸਮਾਚਾਰ
14th April, 2024 (Sunday) will now be observed as Public Holiday on account of the birthday of Dr. B...
ਪੰਜਾਬੀ-ਸਮਾਚਾਰ
MC Chandigarh takes tough stand against defaulters.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ 
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬੀ-ਸਮਾਚਾਰ
कांग्रेस में है देश के लिए शहादत देने की परंपरा, भाजपा में नहीं: तिवारी
ਪੰਜਾਬੀ-ਸਮਾਚਾਰ
Time has come to reduce the use of dangerous pesticides and drugs: Kultar Singh Sandhwan
Punjab News
ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ...
ਪੰਜਾਬੀ-ਸਮਾਚਾਰ
Governor Lays Foundation Stone for Advanced Academic and Research Centre at PGGC-11
Chandigarh
With the power of your trust this Patiala's daughter will do all-round development of the district: ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
Flood in Punjab
चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 
ਪੰਜਾਬੀ-ਸਮਾਚਾਰ
ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਬਿਜਲੀ ਵਿਭਾਗ
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ
ਪੰਜਾਬ ਸਿਹਤ ਵਿਭਾਗ
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
Flood in Punjab
ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍...
Punjab Crime News
कन्हैया मित्तल बन सकते हैं भाजपा का चेहरा
ਪੰਜਾਬੀ-ਸਮਾਚਾਰ
ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ
Punjab News
See also  ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ

Leave a Reply

This site uses Akismet to reduce spam. Learn how your comment data is processed.