ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ

ਬੀਤੇ 5 ਮਹੀਨਿਆਂ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ‘ਚ ਸ਼ਾਮਲ ਲੋਕਾਂ ਖਿਲਾਫ 3156 ਐੱਫ.ਆਈ.ਆਰ.

(Punjab Bureau) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ ਨਿਊਟਰਲ ਅਲਕੋਹਲ (ਈ.ਐਨ.ਏ) ਜ਼ਬਤ ਕੀਤੀ ਗਈ।

Excise and Taxation team seizes 6000 litres of ENA

Excise and Taxation team seizes 6000 litres of ENA

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਨੇ ਦੱਸਿਆ ਕਿ ਵਾਹਨ ਚਾਲਕ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ ਅਤੇ ਮੁੱਢਲੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਇਹ ਖੇਪ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਪਟਾਕਿਆਂ ਦੇ ਗੋਦਾਮ ‘ਚ ਪਹੁੰਚਾਉਣ ਲਈ ਸੀ | ਇਸ ਤੋਂ ਬਾਅਦ ਉਕਤ ਗੋਦਾਮ ‘ਤੇ ਛਾਪੇਮਾਰੀ ਕੀਤੀ ਗਈ ਅਤੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਇਸ ਟੀਮ ਦਾ ਹਿੱਸਾ ਸਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਦੀਆਂ ਟੀਮਾਂ ਦੀ ਸਮੇਂ ਸਿਰ ਕਾਰਵਾਈ ਨੇ ਇੱਕ ਵੱਡੀ ਸੰਭਾਵਿਤ ਤ੍ਰਾਸਦੀ ਨੂੰ ਰੋਕ ਦਿੱਤਾ ਹੈ ਕਿਉਂਕਿ ਈ.ਐਨ.ਏ. ਦੀ ਤਸਕਰੀ ਅਤੇ ਖਪਤ ਕਾਰਨ ਜ਼ਹਿਰੀਲੀ ਸ਼ਰਾਬ ਬਣਨ ਕਰਨ ਕਈ ਵਾਰ ਦੁਖਾਂਤ ਦਾ ਕਾਰਨ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫਆਈਆਰ ਨੰ. 285 ਮਿਤੀ 13.09.2023 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61.01.14 ਅਤੇ 78(2) ਅਧੀਨ ਥਾਣਾ ਰਾਜਪੁਰਾ ਵਿਖੇ ਦਰਜ ਕੀਤੀ ਗਈ ਹੈ।

See also  ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਆਬਕਾਰੀ ਅਤੇ ਕਰ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ/ਈਐਨਏ ਅਤੇ ਹੋਰ ਸ਼ਰਾਬ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ੋਰਦਾਰ ਢੰਗ ਨਾਲ ਮੁਹਿੰਮ ਜਾਰੀ ਹੈ, ਜਿਸ ਦੇ ਸਿੱਟੇ ਵਜੋਂ 1 ਅਪ੍ਰੈਲ, 2023 ਤੋਂ ਲੈ ਕੇ ਪਿਛਲੇ 5 ਮਹੀਨਿਆਂ ਵਿੱਚ ਲਗਭਗ 3156 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਐਫ.ਆਈ.ਆਰਜ਼ ਤਹਿਤ 3050 ਗ੍ਰਿਫਤਾਰੀਆਂ ਕੀਤੀਆਂ ਗਈਆਂ, 248938 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ, 151891 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ, 90168 ਲੀਟਰ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਐੱਸ.ਪੀ. ਜ਼ਬਤ, 125 ਵਰਕਿੰਗ ਸਟਿਲਾਂ (ਭੱਟੀਆਂ) ਦਾ ਪਤਾ ਲਗਾ ਕੇ ਨਸ਼ਟ ਕਰ ਦਿੱਤਾ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੂੰ ਹਦਾਇਤ ਕੀਤੀ ਹੈ ਕਿ ਭਵਿੱਖ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

See also  ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

Related posts:

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲਿ੍ਹਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍...

Punjab News

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

ਪੰਜਾਬੀ-ਸਮਾਚਾਰ

मानसून के सीजन में बिजली गई तो 0172-4639999 नंबर पर करें शिकायत।

ਚੰਡੀਗੜ੍ਹ-ਸਮਾਚਾਰ

मेयर कुलदीप कुमार ने 20 हजार लीटर मुफ्त पानी और पार्किंग का एजेंडा किया पास

ਪੰਜਾਬੀ-ਸਮਾਚਾਰ

14th April, 2024 (Sunday) will now be observed as Public Holiday on account of the birthday of Dr. B...

ਪੰਜਾਬੀ-ਸਮਾਚਾਰ

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

पार्टी नेतृत्व का फ़ैसला सर्वोपरि : प्रेम गर्ग

ਪੰਜਾਬੀ-ਸਮਾਚਾਰ

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਪੰਜਾਬੀ-ਸਮਾਚਾਰ

चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा

ਪੰਜਾਬੀ-ਸਮਾਚਾਰ

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਪੰਜਾਬੀ-ਸਮਾਚਾਰ

ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰ...

ਪੰਜਾਬੀ-ਸਮਾਚਾਰ

ਬਾਜਵਾ ਨੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਢਿੱਲ ਵਰਤਣ ਲਈ 'ਆਪ' ਦੀ ਆਲੋਚਨਾ ਕੀਤੀ

Flood in Punjab

Bajwa accuses Mann of supplying misleading data on providing employment.

ਪੰਜਾਬੀ-ਸਮਾਚਾਰ

भाजपा के अल्प संख्यक मोर्चा के नवनियुक्त लोकसभा प्रभारी डा.असलम पहुंचे भाजपा प्रदेश कार्यालय

ਪੰਜਾਬੀ-ਸਮਾਚਾਰ

AICC Incharge Chandigarh following persons are expelled from the party for 6 years for anti-party ac...

ਪੰਜਾਬੀ-ਸਮਾਚਾਰ

ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”

Flood in Punjab

26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Flood in Punjab

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

Punjab News

Leave a Reply

This site uses Akismet to reduce spam. Learn how your comment data is processed.