ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਦੁੱਖ ਸਾਂਝਾ ਕੀਤਾ

(Punjab Bureau) : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੇ ਪਿਤਾ ਜੀ ਪ੍ਰੋ ਬੀ ਸੀ ਵਰਮਾ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਪੰਜਾਬ ਸਰਕਾਰ ਤਰਫ਼ੋ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਤੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ ਤਰਫ਼ੋ ਉਨ੍ਹਾਂ ਦੇ ਓ ਐਸ ਡੀ ਸ੍ਰੀ ਰਾਜਬੀਰ ਸਿੰਘ ਘੁੰਮਣ ਨੇ ਪਾਰਥਿਵ ਸਰੀਰ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ, ਸ੍ਰੀ ਲਾਲ ਚੰਦ ਕਟਾਰੂਚੱਕ, ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਤੇ ਸ੍ਰੀ ਬਲਕਾਰ ਸਿੰਘ ਨੇ ਵੀ ਸ੍ਰੀ ਵਰਮਾ ਨਾਲ ਦੁੱਖ ਸਾਂਝਾ ਕੀਤਾ।

Final Farewell to Prof BC Verma with tearful tributes

Final Farewell to Prof BC Verma with tearful tributes

ਪ੍ਰੋ ਬੀ ਸੀ ਵਰਮਾ ਜੋ 89 ਵਰ੍ਹਿਆਂ ਦੇ ਸਨ, ਅੱਜ ਸਵੇਰੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ ਸਨ।ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਪ੍ਰੋ ਵਰਮਾ ਦੀ ਚਿਤਾ ਨੂੰ ਅਗਨੀ ਉਨ੍ਹਾ ਦੇ ਦੋਵੇਂ ਪੁੱਤਰਾਂ ਸ੍ਰੀ ਅਨੁਰਾਗ ਵਰਮਾ ਤੇ ਸ੍ਰੀ ਅਸ਼ੀਸ਼ ਵਰਮਾ ਨੇ ਦਿੱਤੀ।

See also  ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਓ.ਐਸ.ਡੀ. (ਪੀਆਰ) ਸ੍ਰੀ ਮਨਜੀਤ ਸਿੱਧੂ, ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਸ੍ਰੀ ਬਲਤੇਜ ਸਿੰਘ ਪੰਨੂੰ, ਯੂ.ਟੀ. ਦੇ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮ ਪਾਲ, ਪੰਜਾਬ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਤਰਫੋੰ ਉਨ੍ਹਾਂ ਦੇ ਪ੍ਰਧਾਨ ਸ੍ਰੀ ਤੇਜਵੀਰ ਸਿੰਘ, ਮੁੱਖ ਚੋਣ ਅਫਸਰ ਸ੍ਰੀ ਸਿਬਿਨ ਸੀ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਵਿਜੀਲੈਂਸ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ, ਐਡਵੋਕੇਟ ਜਨਰਲ ਸ੍ਰੀ ਵਿਨੋਦ ਘਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਤਰਫ਼ੋ ਵਿਭਾਗ ਦੇ ਸਕੱਤਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਵੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕਾਂ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਸਿਵਲ, ਪੁਲਿਸ ਤੇ ਸੈਨਾ ਦੇ ਉੱਚ ਅਧਿਕਾਰੀਆਂ, ਯੂ.ਟੀ. ਪ੍ਰਸ਼ਾਸਨ ਦੇ ਅਧਿਕਾਰੀ, ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Related posts:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ...
ਪੰਜਾਬੀ-ਸਮਾਚਾਰ
ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ
Punjab News
ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ
Flood in Punjab
ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ...
Flood in Punjab
ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰ...
ਪੰਜਾਬੀ-ਸਮਾਚਾਰ
MCC employees took a pledge during the 75th Constitution Day.
Chandigarh
Starting from Saturday, people in villages and blocks can also avail ‘cm di yogshala’
ਪੰਜਾਬੀ-ਸਮਾਚਾਰ
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ
ਪੰਜਾਬੀ-ਸਮਾਚਾਰ
कन्हैया मित्तल बन सकते हैं भाजपा का चेहरा
ਪੰਜਾਬੀ-ਸਮਾਚਾਰ
Punjab Gives In Principal Approval for constructing a Shorter Route to Shaheed Bhagat Singh Internat...
ਚੰਡੀਗੜ੍ਹ-ਸਮਾਚਾਰ
चंडीगढ़ के आबकारी विभाग ने अवैध शराब रोकने की पहल की।
Chandigarh
People of Punjab are ready to play a big role in the victory of BJP in the Lok Sabha elections- Pren...
ਪੰਜਾਬੀ-ਸਮਾਚਾਰ
हरियाणा विधानसभा के डिप्टी स्पीकर रणबीर गंगवा ने प्लॉट नंबर आई-21, सेक्टर 12-ए, पंचकुला में प्रजापति...
ਚੰਡੀਗੜ੍ਹ-ਸਮਾਚਾਰ
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ
Aam Aadmi Party
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਸਕੂਲ ਸਿੱਖਿਆ ਸਮਾਚਾਰ
See also  ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

Leave a Reply

This site uses Akismet to reduce spam. Learn how your comment data is processed.