‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

ਖੇਡ ਮੰਤਰੀ ਨੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, 34 ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕੰਮਲ

ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ

(Punjab Bureau) :  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

Four new sports Cycling, Equestrian, Rugby and Volleyball (Shooting) included in 'Khedan Watan Punjab Deya

Four new sports Cycling, Equestrian, Rugby and Volleyball (Shooting) included in ‘Khedan Watan Punjab Deya

ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਮੀਤ ਹੇਅਰ ਨੇ ਦੱਸਿਆ ਕਿ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵਿਕਾਰ ਕਰਦਿਆਂ ਇਸ ਵਾਰ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ।

See also  ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

ਖੇਡ ਮੰਤਰੀ ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ ਅਤੇ ਫੇਰ ਜ਼ਿਲਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲਿਆਂ ਦੀ ਬਜਾਏ 20 ਜ਼ਿਲਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ।

ਮੀਤ ਹੇਅਰ ਨੇ ਕਿਹਾ ਕਿ ਰੰਗਾਰੰਗ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ ਦਿਨ ਅਤੇ ਸਥਾਨ ਦੀ ਚੋਣ ਦਾ ਫੈਸਲਾ ਜਲਦ ਕੀਤਾ ਜਾਵੇਗਾ। ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਖੇਡਾਂ ਵਿੱਚ ਹਿੱਸਾ ਲੈਣ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ। ਰੰਗਾਰੰਗ ਸਮਾਪਤੀ ਸਮਾਰੋਹ ਦੌਰਾਨ 10 ਹਜ਼ਾਰ ਤੋਂ ਵੱਧ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਹਾਜ਼ਰ ਸਨ।

See also  ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”

Related posts:

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ...

ਪੰਜਾਬੀ-ਸਮਾਚਾਰ

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

ਪੰਜਾਬੀ-ਸਮਾਚਾਰ

ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਪੰਜਾਬੀ-ਸਮਾਚਾਰ

चंडीगढ़ नगर निगम में मेयर कुलदीप कुमार ने 2325.21 करोड़ रुपये का बजट पेश किया

Aam Aadmi Party

ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Flood in Punjab

Pvs Speaker Kultar Singh Sandhwan Condoles Demise of Surjit Singh Minhas.

Punjab News

उच्च न्यायालय ने आज कांग्रेसी उम्मीदवारों गुरप्रीत सिंह और निर्मला देवी द्वारा दायर रिट याचिका संख्य...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਅਪਰਾਧ ਸਬੰਧਤ ਖਬਰ

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ 

Punjab News

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਪੰਜਾਬੀ-ਸਮਾਚਾਰ

ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ...

ਮੁੱਖ ਮੰਤਰੀ ਸਮਾਚਾਰ

चंडीगढ़ पुलिस ने नए भारतीय कानूनों पर अभूतपूर्व मोबाइल ऐप और जांच अधिकारी हैंडबुक का अनावरण।

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

ਪੰਜਾਬੀ-ਸਮਾਚਾਰ

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ - ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋ...

Chandigarh

Punjab police delivers another blow to trans-border narcotic networks, 5kg more heroin recovered fro...

ਪੰਜਾਬੀ-ਸਮਾਚਾਰ

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

Chandigarh

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...

ਸਕੂਲ ਸਿੱਖਿਆ ਸਮਾਚਾਰ

ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵੀ ਖੇਤੀਬਾੜੀ ਨੀਤੀ ਦਾ ਖਰੜਾ ਮੁੱਖ ਮੰਤਰੀ ਦਫ਼ਤਰ 'ਚ ਧੂੜ ਫੱਕ਼ ਰਿਹਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.