ਪਹਿਲੀ ਵਾਰ ਹੋਇਆ ਕਿ ਸਨਅਤਕਾਰਾਂ ਪਾਸੋਂ ਸੁਝਾਅ ਅਤੇ ਫੀਡਬੈਕ ਹਾਸਲ ਕਰਨ ਲਈ ਵਿਚਾਰ-ਚਰਚਾ ਕਰਵਾਈ ਗਈ ਹੋਵੇ
ਜਲੰਧਰ ਦੇ ਉਦਯੋਗਿਕ ਖੇਤਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
(Jalandhar Bureau) : ਪੰਜਾਬ ਸਰਕਾਰ ਵੱਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਸਥਾਨਕ ਉਦਯੋਗ ਦੇ ਦਿੱਗਜ਼ਾਂ ਨੇ ਅੱਜ ਸੂਬਾ ਭਰ ਵਿੱਚ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਉਦਯੋਗਪਤੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਚਰਚਾ ਦੌਰਾਨ ਸਰਕਾਰ-ਸਨਅਤਕਾਰ ਮਿਲਣੀ ਦਾ ਜ਼ਿਕਰ ਵਿਸ਼ੇਸ਼ ਤੌਰ ਉਤੇ ਕਰਦਿਆਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਢੁਕਵਾਂ ਮੰਚ ਮਿਲਿਆ ਹੈ। ਸਨਅਤਕਾਰਾਂ ਵੱਲੋਂ ਉਠਾਏ ਵੱਖ-ਵੱਖ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਕੇ ਉਤੇ ਹੀ ਕਈ ਐਲਾਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਨਅਤਕਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਆਖਿਆ।
ਅਲਫ਼ਾ ਪੈਕੇਜਿੰਗ ਇੰਡਸਟਰੀ ਦੇ ਮਨੀਸ਼ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੈਦਰ ਕੰਪਲੈਕਸ ਵਿੱਚ ਉਦਯੋਗਿਕ ਇਕਾਈਆਂ ਨੂੰ ਜਾਣ ਵਾਲੀ ਮੁੱਖ ਸੜਕ ਖਸਤਾ ਹਾਲਤ ਵਿੱਚ ਸੀ, ਜਿਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਅਤੇ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇੱਥੇ 350 ਦੇ ਕਰੀਬ ਬਿਜਲੀ ਦੇ ਖੰਭੇ ਹਨ ਅਤੇ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੀਵਰੇਜ ਸਿਸਟਮ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਉਦਯੋਗਪਤੀ ਗੁਰਸ਼ਰਨ ਸਿੰਘ ਨੇ ਸਨਅਤਕਾਰਾਂ ਦੀਆਂ ਮੰਗਾਂ ਗੌਰ ਨਾਲ ਸੁਣਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲੰਬਿਤ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਕਤ ਮਸਲਿਆਂ ਦੇ ਸੁਖਾਵੇਂ ਹੱਲ ਲਈ ਜਲਦੀ ਹੀ ਉਦਯੋਗਪਤੀਆਂ ਅਤੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਤੈਅ ਕੀਤੀ ਜਾਵੇਗੀ।
ਸਨਅਤਕਾਰ ਨਰਿੰਦਰ ਸਿੰਘ ਸੱਗੂ ਅਤੇ ਗੌਤਮ ਕਪੂਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਇਹ ਮੀਟਿੰਗਾਂ ਕੁਝ ਮਹੀਨਿਆਂ ਦੇ ਵਕਫੇ ਬਾਅਦ ਨਿਯਮਤ ਤੌਰ ‘ਤੇ ਕਰਵਾਈਆਂ ਜਾਣ। ਗੌਤਮ ਕਪੂਰ ਨੇ ਕਿਹਾ ਕਿ ਸਨਅਤਕਾਰਾਂ ਨਾਲ ਅੱਜ ਦੀ ਮੁਲਾਕਾਤ ਪਿਛਲੇ 43 ਸਾਲਾਂ ਵਿੱਚ ਪਹਿਲੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਸਾਵੀ ਇੰਟਰਨੈਸ਼ਨਲ ਦੇ ਮੁਕੁਲ ਵਰਮਾ ਨੇ ਜ਼ਿਲ੍ਹੇ ਵਿੱਚ ਖੇਡਾਂ ਅਤੇ ਹੈਂਡ ਟੂਲ ਉਦਯੋਗ ਨੂੰ ਹੋਰ ਵਿਕਸਤ ਕਰਨ ਲਈ ਜ਼ਮੀਨ ਦੇ ਇੱਕ ਵੱਡੇ ਹਿੱਸੇ ਦੀ ਮੰਗ ਕੀਤੀ ਅਤੇ ਉਦਯੋਗ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ ਲਈ ਈ.ਐਸ.ਆਈ. ਹਸਪਤਾਲ ਨੂੰ ਸੁਰਜੀਤ ਕਰਨ ਦੀ ਮੰਗ ਕੀਤੀ। ਇਸ ਦੌਰਾਨ ਗੁਰਚਰਨ ਸਿੰਘ ਨੇ ਐਮ.ਐਸ.ਐਮ.ਈਜ਼ ਦੀ ਬਾਂਹ ਫੜਨ ਲਈ ਸਰਕਾਰ ਦਾ ਧੰਨਵਾਦ ਕੀਤਾ, ਜਿਸ ਨਾਲ ਇਨ੍ਹਾਂ ਇਕਾਈਆਂ ਨੂੰ ਹੋਰ ਹੁਲਾਰਾ ਮਿਲੇਗਾ।
ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਸੀ.ਈ.ਓ. ਭਵਦੀਪ ਸਰਦਾਨਾ ਨੇ ਉਦਯੋਗਾਂ ਦੀਆਂ ਬਿਲਡਿੰਗ ਪਲਾਨ ਨਾਲ ਸਬੰਧਤ ਮਨਜ਼ੂਰੀਆਂ ਨੂੰ ਮੁੜ ਫੈਕਟਰੀਜ਼ ਵਿਭਾਗ ਦੇ ਹੱਥਾਂ ਵਿੱਚ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਨਾਲ ਮਨਜ਼ੂਰੀਆਂ ਲੈਣ ‘ਚ ਲਗਦਾ ਸਮਾਂ ਘੱਟ ਗਿਆ ਹੈ ਅਤੇ ਉਦਯੋਗਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਇਸਦੇ ਨਾਲ ਹੀ 57 ਸੁਧਾਰਾਂ ਦੇ ਨਾਲ ਸੁਖਾਵੇਂ ਮਾਹੌਲ ਵਿੱਚ ਕਾਰੋਬਾਰ ਕਰਨ ਦੇ ਸਮੁੱਚੇ ਨਿਯਮਾਂ ਵਿੱਚ ਵੀ ਸੁਧਾਰ ਹੋਇਆ ਹੈ। ਉਦਯੋਗਪਤੀ ਸ਼ਰਦ ਅਗਰਵਾਲ, ਜੋ ਹੈਂਡਟੂਲਜ਼ ਅਤੇ ਆਟੋ ਕੰਪੋਨੈਂਟਸ ਉਦਯੋਗ ਵਿੱਚ 200 ਕਰੋੜ ਰੁਪਏ ਦਾ ਨਿਵੇਸ਼ ਕਰ ਰਹੇ ਹਨ, ਨੇ ਵੀ ਰਾਜ ਵਿੱਚ ਨਿਵੇਸ਼ ਲਈ ਆਪਣੀ ਯੋਜਨਾ ਸਾਂਝੀ ਕੀਤੀ। ਬਾਇਓ-ਗੈਸ ਪਲਾਂਟ ਸਥਾਪਤ ਕਰਨ ਲਈ ਤੁਰੰਤ ਪ੍ਰਵਾਨਗੀਆਂ ਹਾਸਲ ਕਰਨ ਦੇ ਆਪਣੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ, ਗੌਰਵ ਕੈਥਵਾਲ ਨੇ ਉਦਯੋਗ ਪੱਖੀ ਪਹਿਲਕਦਮੀਆਂ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ।
Related posts:
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਅਸਫ਼ਲ : ਬਾਜਵਾ
ਪੰਜਾਬੀ-ਸਮਾਚਾਰ
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ
ਪੰਜਾਬੀ-ਸਮਾਚਾਰ
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ- ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
Flood in Punjab
'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ
Flood in Punjab
वार्ड 19 की ब्लॉक अध्यक्षा सोनिया गुरचरण सिंह, प्रदेश सचिव बिरेन्द्र रॉय ने काँग्रेस पार्टी की सदस्य...
Punjab News
ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ
Punjab Congress
ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ 'ਚ ਪੰਜਾਬ ਦੇ ਲੋਕ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ: ਪ੍ਰਨੀਤ ਕੌਰ
Amritsar
कांग्रेस में है देश के लिए शहादत देने की परंपरा, भाजपा में नहीं: तिवारी
ਪੰਜਾਬੀ-ਸਮਾਚਾਰ
ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋ...
ਪੰਜਾਬੀ-ਸਮਾਚਾਰ
Contractual Employees Policy regarding engagement of employees on direct contract in the departments...
ਪੰਜਾਬੀ-ਸਮਾਚਾਰ
Special Mega Employment Camps Across Punjab to Empower Women: Dr. Baljit Kaur
ਪੰਜਾਬੀ-ਸਮਾਚਾਰ
ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਵਧੀ: ਬਾਜਵਾ
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬੀ-ਸਮਾਚਾਰ
ਚੋਣਾਂ ਦੇ ਐਲਾਨ ਤੋਂ ਇੱਕ ਦਿਨ ਬਾਅਦ ਪੁਲਿਸ ਮੁਲਾਜ਼ਮ ਦੀ ਹੱਤਿਆ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ...
ਪੰਜਾਬੀ-ਸਮਾਚਾਰ