ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਪੱਥਰਾਂ ਨਾਲ ਛੇੜਛਾੜ ਦੀ ਆਪ ਸਰਕਾਰ ਦੀ ਘਿਣੋਣੀ ਹਰਕਤ—ਸੁਨੀਲ ਜਾਖੜ

(Punjab Bureau) : ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਕੇਂਦਰ ਸਰਕਾਰ ਵਲੋਂ ਦੇਸ਼ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਵਾਲਿਆਂ ਦੇ ਪਿੰਡਾਂ ਵਿਚ ਮਹਾਨ ਸ਼ਹੀਦਾਂ ਦੇ ਸਨਮਾਨ ਵਿਚ ਲਗਾਏ ਜਾ ਰਹੇ ਯਾਦਗਾਰੀ ਪੱਥਰਾਂ ਨਾਲ ਛੇੜਛਾੜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

Sunil Jakhar

ਸ੍ਰੀ ਸੁਨੀਲ ਜਾਖੜ ਨੇ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਕੁਰਬਾਨੀ ਤੋਂ ਅਗਲੀਆਂ ਪੀੜ੍ਹੀਆਂ ਸੇਧ ਲੈ ਸਕਣ ਇਸ ਲਈ ਦੇਸ਼ ਲਈ ਆਪਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਭਾਰਤ ਸਰਕਾਰ ਵੱਲੋਂ ਪਿੰਡਾਂ ਵਿਚ ਯਾਦਗਾਰੀ ਪੱਥਰ ਲਗਾਏ ਜਾਣ ਲਈ ਭੇਜੇ ਗਏ ਸਨ ਪਰ ਹਰ ਵਾਰ ਦੀ ਤਰਾਂ ਨੀਂਵੇਂ ਪੱਧਰ ਦੀ ਰਾਜਨੀਤੀ ਕਰਨ ਦੀ ਆਦੀ ਹੋਈ ਆਪ ਸਰਕਾਰ ਨੇ ਇੰਨ੍ਹਾਂ ਪੱਥਰਾਂ ਤੇ ਲਿਖੀ ਇਬਾਰਤ ਨੂੰ ਮਿਟਾ ਕੇ ਉਸਤੇ ਆਪਣੇ ਸਟੀਕਰ ਲਗਾਉਣ ਦੀ ਕੋਝੀ ਹਰਕਤ ਕੀਤੀ ਹੈ।
ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਤੋਂ ਬਾਹਰ ਵੀ ਸੂਬੇ ਦੇ ਕਰੋੜਾਂ ਰੁਪਏ ਖਰਚ ਕੇ ਅਤੇ ਪੰਜਾਬ ਵਿਚ ਹਰ ਕੰਧ ਤੇ ਅਤੇ ਹਰੇਕ ਪ੍ਰੋਜੈਕਟ ਤੇ ਆਪਣੀਆਂ ਤਸਵੀਰਾਂ ਲਗਵਾ ਕੇ ਵੀ ਸੰਤੁਸ਼ਟ ਨਹੀਂ ਹੋਏ ਤਾਂ ਹੁਣ ਉਹ ਸ਼ਹੀਦਾਂ ਦੀ ਯਾਦ ਵਿਚ ਲੱਗਣ ਵਾਲੇ ਪੱਥਰਾਂ ਤੇ ਵੀ ਸਿਆਸਤ ਕਰਨ ਲੱਗੇ ਹਨ।ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਆਈ ਰਕਮ ਦਾ ਖਰਚ ਵੀ ਆਪਣੀ ਬ੍ਰਾਂਡਿੰਗ ਕਰਨ ਲਈ ਖਰਚ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਸੀ ਪਰ ਹੁਣ ਤਾਂ ਇਹ ਸਰਕਾਰ ਸ਼ਹੀਦਾਂ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਤੇ ਉਤਰ ਆਈ ਹੈ।
ਸ੍ਰੀ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਕਰਵਾਇਆ ਕਿ ਉਹ ਨਿੱਤ ਦਿਨ ਸ਼ਹੀਦਾਂ ਦੇ ਨਾਂਅ ਤੇ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹਿੰਦੇ ਹਨ, ਚੰਗਾ ਹੁੰਦਾ ਜੇਕਰ ਉਹ ਸ਼ਹੀਦਾਂ ਦੀ ਸੋਚ ਦਾ ਕੁਝ ਹਿੱਸਾ ਆਪਣੇ ਕੰਮ ਕਾਰ ਅਤੇ ਆਪਣੀ ਸੋਚ ਵਿਚ ਵੀ ਸ਼ਾਮਿਲ ਕਰਦੇ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਯਾਦਗਾਰੀ ਪੱਥਰਾਂ ਨਾਲ ਛੇੜਛਾੜ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਇਸ ਤਰਾਂ ਕਰਕੇ ਪੰਜਾਬ ਦੀ ਆਪ ਸਰਕਾਰ ਨੇ ਆਪਣੀ ਨਿੱਕੀ ਸੋਚ ਦਾ ਹੀ ਪ੍ਰਗਟਾਵਾ ਕੀਤਾ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਦੀਆਂ ਨੀਵੇਂ ਪੱਧਰ ਦੀਆਂ ਹਰਕਤਾਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਤੁਰੰਤ ਯਾਦਗਾਰੀ ਪੱਥਰਾਂ ਨਾਲ ਕੀਤੀ ਜਾ ਰਹੀ ਛੇੜਛਾੜ ਬੰਦ ਕਰਨ ਦੇ ਹੁਕਮ ਦੇਣ ਨਹੀਂ ਤਾਂ ਇਸ ਛੇੜਛਾੜ ਰਾਹੀਂ ਲਗਾਏ ਜਾ ਰਹੇ ਸਟੀਕਰ ਅਸਲ ਵਿਚ ਉਨ੍ਹਾਂ ਦੇ ਸਿਆਸੀ ਕੈਰੀਅਰ ਤੇ ਹੀ ਦਾਗ ਬਣਕੇ ਚਮਕਣਗੇ। ਫ਼ੋਟੋ ਕੈਪਸ਼ਨ
ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਅਸਲ ਪੱਥਰਾਂ ਦੀ ਤਸਵੀਰ। ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਪੱਥਰਾਂ ਨਾਲ ਕੀਤੀ ਗਈ ਛੇੜਛਾੜ ਨੂੰ ਦਰਸਾਉਂਦੀ ਤਸਵੀਰ ਜਿੱਥੇ ਸਟਿੱਕਰ ਲਾਏ ਗਏ ਹਨ।

See also  ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 

Related posts:

सेक्टर-38 की दो मंज़िला मार्केट की बदहाली देख भौचक्के रह गए पवन बंसल, दुकानदारों को मिल रहे 24-32 ला...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ
ਪੰਜਾਬ-ਵਿਜੀਲੈਂਸ-ਬਿਊਰੋ
ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ 
Aam Aadmi Party
The State BJP President has been issued a show cause notice by the Returning Officer, Mr. Vinay Prat...
ਪੰਜਾਬੀ-ਸਮਾਚਾਰ
ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ
Amritsar
ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬੀ-ਸਮਾਚਾਰ
ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 
ਪੰਜਾਬੀ-ਸਮਾਚਾਰ
कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत
ਪੰਜਾਬੀ-ਸਮਾਚਾਰ
चंडीगढ़ शहर को देश का नंबर 1 शहर बनाया जाएगा: मेयर कुलदीप कुमार
ਪੰਜਾਬੀ-ਸਮਾਚਾਰ
ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ; ਬੁੱਢੇ ਨਾਲੇ ਦੀ ਸਫਾਈ ਲਈ 'ਆਪ' ਸਰਕਾਰ ਦੀ...
Punjab News
Sh Vinay Pratap Singh, Deputy Commissioner cum Excise & Taxation Commissioner, UT Chandigarh issues ...
Punjab News
Bajwa terms the Election Manifesto of the Congress as revolutionary
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਪੰਜਾਬੀ-ਸਮਾਚਾਰ
ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ
ਪੰਜਾਬੀ-ਸਮਾਚਾਰ
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ...
Punjab News
चंडीगढ़ शिक्षा विभाग की गलतियों के कारण व चंडीगढ प्रशासन की इच्छाशक्ति की कमी से सैकड़ों डायरेक्ट का...
ਪੰਜਾਬੀ-ਸਮਾਚਾਰ
See also  ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਅਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Leave a Reply

This site uses Akismet to reduce spam. Learn how your comment data is processed.