ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ ‘ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ

(Punjab Bureau) : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਹਲਕਾ ਪੱਟੀ ਦੇ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਪਸ਼ੂਆਂ ਲਈ ਆਪਣੇ ਖ਼ਰਚੇ ‘ਤੇ ਹੁਣ ਤੱਕ ਕਰੀਬ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਹਰੇ ਚਾਰਾ ਦੀਆਂ ਵੰਡੀਆਂ ਗਈਆਂ ਹਨ। ਕੈਬਨਿਟ ਪਿਛਲੇ ਕਈ ਦਿਨਾਂ ਤੋਂ ਹਲਕੇ ਵਿੱਚ ਡਟੇ ਹੋਏ ਹਨ ਅਤੇ ਪੀੜਤ ਪਰਿਵਾਰਾਂ ਦੀ ਮਦਦ ਲਈ ਨਿਰੰਤਰ ਯਤਨਸ਼ੀਲ ਹਨ।

Laljit Singh Bhullar provided around 3000 bags of feed

ਉਨ੍ਹਾਂ ਦੱਸਿਆ ਕਿ ਦਰਿਆ ਦੇ ਬੰਨ੍ਹ ਨੇੜਲੇ ਕਰੀਬ 31 ਪਿੰਡਾਂ ਨੂੰ ਹੜ੍ਹ ਦੇ ਪਾਣੀ ਨੇ ਪ੍ਰਭਾਵਿਤ ਕੀਤਾ ਹੈ। ਸ. ਭੁੱਲਰ ਨੇ ਦੱਸਿਆ ਕਿ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਤੇ ਡੇਰਿਆਂ ਵਿੱਚ ਵੱਸਦੇ ਪਰਿਵਾਰਾਂ ਅਤੇ ਪਸ਼ੂਆਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਾਲੇ ਖੇਤਰ ਵਿੱਚ 7 ਸਕੂਲਾਂ ਵਿੱਚ ਪੀੜਤ ਪਰਿਵਾਰਾਂ ਲਈ ਖਾਣ-ਪੀਣ ਤੇ ਡਾਕਟਰੀ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਉਹ ਇਸ ਤੋਂ ਇਲਾਵਾ ਆਪਣੇ ਨਿੱਜੀ ਖ਼ਰਚੇ ‘ਤੇ ਇਨ੍ਹਾਂ ਪਿੰਡਾਂ ਦੇ ਪਸ਼ੂਆਂ ਲਈ ਨਿਰੰਤਰ ਫੀਡ, ਚੋਕਰ ਅਤੇ ਚਾਰੇ ਦੀ ਸਪਲਾਈ ਯਕੀਨੀ ਬਣਾ ਰਹੇ ਹਨ ਤਾਂ ਜੋ ਹੜ੍ਹ ਨਾਲ ਪਰਿਵਾਰਾਂ ਦੇ ਦੁਧਾਰੂ ਪਸ਼ੂਆਂ ਦੀ ਜਾਨ ਬਚਾਈ ਜਾ ਸਕੇ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਕੋਟ ਬੁੱਢਾ, ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਰਾਧਲਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਅਤੇ ਝੁੱਗੀਆਂ ਨੂਰ ਮੁਹੰੰਮਦ, ਡੂਮਨੀ ਵਾਲਾ, ਜਲੋਕੇ, ਭਾਓਵਾਲ, ਭੋਜੋਕੇ, ਬੱਲੜ ਕੇ, ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲ੍ਹਾ ਪਤੀ, ਬੰਗਲਾ ਰਾਏ ਆਦਿ ਪਿੰਡਾ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਪਸ਼ੂਆ ਲਈ ਹਰਾ ਚਾਰਾ ਸਾਇਲੇਜ, ਫੀਡ, ਚੋਕਰ, ਤੂੜੀ ਅਤੇ ਹੋਰ ਘਰੇਲੂ ਜ਼ਰੂਰੀ ਸਾਮਾਨ ਅਤੇ ਦਵਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਜਿਸ ਪਿੱਛੋਂ ਹੁਣ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਨਤਕ ਸੇਵਾਵਾਂ ਜਿਵੇਂ ਬਿਜਲੀ, ਪੀਣਯੋਗ ਪਾਣੀ, ਸੜਕਾਂ ਸਣੇ ਹੋਰ ਬੁਨਿਆਦੀ ਢਾਂਚੇ ਦੀ ਤੁਰੰਤ ਮੁਰੰਮਤ ਲਈ ਕਿਹਾ ਹੈ।

See also  CM announces to develop Hussainiwala border as a state of the art tourist destination

Related posts:

ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

Flood in Punjab

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਪੰਜਾਬੀ-ਸਮਾਚਾਰ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮ...

ਪੰਜਾਬੀ-ਸਮਾਚਾਰ

ਬਾਜਵਾ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

Punjab News

ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਅੜਿੱਕੇ ਦੂਰ ਹੋਏ: ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਵਿੱਚ ਕੀਤੇ ਵਾਧੇ ਨੂੰ ਰੱਦ ਕਰਨ ਦੀ ਕੀ...

Punjab Congress

तंबाकू उत्पादों के अवैध बिक्री और वितरण पर छापा।

Punjab News

ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ

ਪੰਜਾਬੀ-ਸਮਾਚਾਰ

लोकसभा चुनाव के लिए सार्वजनिक अवकाश की घोषणा।

Punjab News

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਸਮਾਚਾਰ

'Bill Liao Inam Pao' Scheme; 2601 winners win prizes worth ₹1.52 crore: Harpal Singh Cheema

ਪੰਜਾਬੀ-ਸਮਾਚਾਰ

ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ

Punjab Congress

ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਸਮਾਚਾਰ

ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...

Punjab News

ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Flood in Punjab

ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡ...

ਪੰਜਾਬੀ-ਸਮਾਚਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਪੰਜਾਬੀ-ਸਮਾਚਾਰ

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਪੰਜਾਬੀ-ਸਮਾਚਾਰ
See also  IMCAA Punjab, Haryana and Himachal Pradesh Chapter organises ‘Connections 2023’ in Chandigarh

Leave a Reply

This site uses Akismet to reduce spam. Learn how your comment data is processed.