ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਸੂਬੇ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ
(Chandigarh Bureau) : ਪੰਜਾਬ ਵਿੱਚ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਐਸ.ਏ.ਐਸ. ਨਗਰ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਉਨ੍ਹਾਂ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
LED BY CM CABINET APPROVES SETTING UP OF PUNJAB INSTITUTE OF LIVER AND BILIARY SCIENCES AT SAS NAGAR

LED BY CM CABINET APPROVES SETTING UP OF PUNJAB INSTITUTE OF LIVER AND BILIARY SCIENCES AT SAS NAGAR

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਦਾ ਮੰਤਵ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿਹਤ ਸੰਭਾਲ ਸਹੂਲਤਾਂ ਦੇ ਗੜ੍ਹ ਵਜੋਂ ਉਭਾਰਨਾ ਹੈ। ਇਹ ਕੇਂਦਰ ਜਿਗਰ ਨਾਲ ਸਬੰਧਤ ਬਿਮਾਰੀਆਂ ਦੇ ਡਾਇਗਨੋਸ, ਸਿਹਤ ਸਹੂਲਤਾਂ ਅਤੇ ਵਾਜਬ ਦਰਾਂ ਉਤੇ ਇਲਾਜ ਤੇ ਕੌਂਸਲਿੰਗ ਦੀਆਂ ਸਹੂਲਤਾਂ ਮੁਹੱਈਆ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਏਗਾ। ਕੈਬਨਿਟ ਨੇ ਲੋਕਾਂ ਨੂੰ ਲਾਭ ਦੇਣ ਲਈ ਇਸ ਇੰਸਟੀਚਿਊਟ ਲਈ 484 ਆਰਜ਼ੀ ਅਸਾਮੀਆਂ ਸਿਰਜਣ ਦੀ ਵੀ ਪ੍ਰਵਾਨਗੀ ਦੇ ਦਿੱਤੀ।

ਤਕਨੀਕੀ ਕਾਡਰ ਦੀਆਂ 20 ਆਸਾਮੀਆਂ ਭਰਨ ਦੀ ਪ੍ਰਵਾਨਗੀ

ਕੈਬਨਿਟ ਨੇ ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵਿੱਚ ਵਿਭਾਗੀ ਨਿਯਮਾਂ ਮੁਤਾਬਕ ਸਿੱਧੇ ਭਰਤੀ ਕੋਟੇ ਦੀਆਂ ਤਕਨੀਕੀ ਕਾਡਰ ਦੀਆਂ 20 ਆਸਾਮੀਆਂ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਸ ਕਦਮ ਦਾ ਉਦੇਸ਼ ਵਡੇਰੇ ਜਨਤਕ ਹਿੱਤ ਵਿੱਚ ਵਿਭਾਗ ਦੇ ਕੰਮਕਾਜ ਵਿੱਚ ਕਾਰਜਕੁਸ਼ਲਤਾ ਲਿਆ ਕੇ ਇਸ ਨੂੰ ਸੁਚਾਰੂ ਕਰਨਾ ਹੈ। ਇਨ੍ਹਾਂ 20 ਆਸਾਮੀਆਂ ਵਿੱਚੋਂ ਚਾਰ ਆਸਾਮੀਆਂ ਸਹਾਇਕ ਮੈਨੇਜਰ (ਗਰੁੱਪ ਏ), ਛੇ ਆਸਾਮੀਆਂ ਤਕਨੀਕੀ ਸਹਾਇਕ (ਗਰੁੱਪ ਬੀ) ਅਤੇ 10 ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ (ਗਰੁੱਪ ਬੀ) ਦੀਆਂ ਹਨ।  

ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਨਿਯੁਕਤ ਕਰਨ ਲਈ ਹਰੀ ਝੰਡੀ 

ਵਿਦਿਆਰਥੀਆਂ ਦੀ ਬਿਹਤਰੀ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਦੀ ਨਿਯੁਕਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪਹਿਲੇ ਪੜਾਅ ਵਿਚ ਸੂਬੇ ਦੇ 117 ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਨਿਯੁਕਤ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਬਾਕੀ ਸਕੂਲਾਂ ਵਿਚ ਇਹ ਨਿਯੁਕਤੀਆਂ ਕੀਤੀਆਂ ਜਾਣਗੀਆਂ। ਕਿਸੇ ਵੀ ਸਰਕਾਰੀ/ਪ੍ਰਾਈਵੇਟ ਸਕੂਲ/ਕਾਲਜ ਜਾਂ ਯੂਨੀਵਰਸਿਟੀ ਤੋਂ ਟੀਚਿੰਗ ਫੈਕਲਟੀ ਵਜੋਂ ਸੇਵਾ-ਮੁਕਤ ਹੋਇਆ ਵਿਅਕਤੀ ਤਜਵੀਜ਼ਤ ‘ਵਿਜ਼ਟਿੰਗ ਰਿਸੋਰਸ ਫੈਕਲਟੀ ਸਕੀਮ’ਲਈ ਯੋਗ ਹੋਵੇਗਾ।

ਕੈਬਨਿਟ ਮੰਤਰੀਆਂ ਦੇ ਅਖਤਿਆਰੀ ਫੰਡ ਵੰਡਣ ਦੀ ਨੀਤੀ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਵਿੱਤੀ ਸਾਲ 2023-24 ਲਈ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਵੱਲੋਂ ਅਖਤਿਆਰੀ ਫੰਡਾਂ ਦੀ ਵੰਡ ਦੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੰਡਾਂ ਨੂੰ ਬੁਨਿਆਦੀ ਢਾਂਚਾ ਸਥਾਪਤ ਜਾਂ ਮੁਰੰਮਤ ਕਰਨ, ਵਾਤਾਵਰਣ ਦੇ ਸੁਧਾਰ ਅਤੇ ਸੂਬੇ ਦੇ ਗਰੀਬ ਲੋਕਾਂ ਦੀਆਂ ਮੁਢਲੀਆਂ ਲੋੜਾਂ ਲਈ ਸੁਚੱਜੇ ਰੂਪ ਵਿਚ ਵਰਤੋਂ ਵਿਚ ਲਿਆਂਦਾ ਜਾਵੇਗਾ। ਇਸ ਨੀਤੀ ਤਹਿਤ ਵਿੱਤੀ ਸਾਲ 2023-24 ਦੌਰਾਨ ਮੁੱਖ ਮੰਤਰੀ ਦਾ ਅਖਤਿਆਰੀ ਫੰਡ 37 ਕਰੋੜ ਰੁਪਏ ਜਦਕਿ ਹਰੇਕ ਕੈਬਨਿਟ ਮੰਤਰੀ ਲਈ ਇਕ ਕਰੋੜ ਰੁਪਏ ਹੋਵੇਗਾ। 

ਬਜਟ ਵਿਵਸਥਾ ਐਕਟ-2003 ਵਿਚ ਸੋਧ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ-2003 ਦੀ ਧਾਰਾ-4 ਦੀ ਉਪ ਧਾਰਾ (2) ਦੇ ਕਲਾਜ਼-ਏ, ਬੀ ਤੇ ਸੀ, ਉਪ-ਧਾਰਾ (5) ਅਤੇ ਉਪ-ਧਾਰਾ (6) ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੋਧਾਂ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧਨ ਐਕਟ-2003 ਦੇ ਕਲਾਜ਼ ਦਾ ਆਪਸੀ ਤਾਲਮੇਲ ਬਣਾ ਸਕਣਗੀਆਂ ਤਾਂ ਕਿ ਹਰੇਕ ਸਾਲ ਸੋਧਾਂ ਦੀ ਲੋੜ ਨਾ ਰਹੇ।

ਕੈਦੀਆਂ ਦੇ ਅਗਾਊਂ ਰਿਹਾਈ ਦੇ ਮਾਮਲਿਆਂ ਨੂੰ ਭੇਜਣ/ਰੱਦ ਕਰਨ ਲਈ ਪ੍ਰਵਾਨਗੀ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਅਗਾਊਂ ਰਿਹਾਈ ਲਈ ਚਾਰ ਕੈਦੀਆਂ ਦੇ ਕੇਸ ਅਤੇ ਅਜਿਹੇ ਮਾਮਲੇ ਵਿੱਚ ਇਕ ਕੈਦੀ ਦੀ ਅਗੇਤੀ ਰਿਹਾਈ ਰੱਦ ਕਰਨ ਲਈ ਕੇਸ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਵਿਸ਼ੇਸ਼ ਮੁਆਫੀ/ਰਿਹਾਈ ਦੇ ਮਾਮਲੇ ਵਿਚਾਰਨ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਤਹਿਤ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤੇ ਜਾਣਗੇ। ਮੰਤਰੀ ਮੰਡਲ ਨੇ ਸਾਲ 2021-22 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਪ੍ਰਵਾਨ ਕਰ ਲਈ ਹੈ।

Related posts:

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀ...

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬ...

Aam Aadmi Party

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰ...

Punjab News

Two Mohali Girls Make It To Air Force Academy; Training To Begin From January.

ਪੰਜਾਬੀ-ਸਮਾਚਾਰ

PVS Speaker Kultar Singh Sandhwan Condoles Demise of Journalist Jashandeep Singh Chauhan

ਚੰਡੀਗੜ੍ਹ-ਸਮਾਚਾਰ

ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਸਰਕਾਰਃ ਮੁ...

ਪੰਜਾਬੀ-ਸਮਾਚਾਰ

ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਵਧੀ: ਬਾਜਵਾ

ਪੰਜਾਬੀ-ਸਮਾਚਾਰ

Punjab Defence Services Welfare Minister Mohinder Bhagat Pays Tributes to Martyrs On Armed Forces Fl...

ਪੰਜਾਬੀ-ਸਮਾਚਾਰ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ

ਮੁੱਖ ਮੰਤਰੀ ਸਮਾਚਾਰ

Jai Inder Kaur Condemns Senior Congress Leader Randeep Surjewala's Sexist Remark

ਪੰਜਾਬੀ-ਸਮਾਚਾਰ

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

Flood in Punjab

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਪੰਜਾਬੀ-ਸਮਾਚਾਰ

चंडीगढ़ शराब उत्पादन, वितरण और खुदरा बिक्री की पूरी आपूर्ति श्रृंखला की प्रभावी निगरानी के लिए एक ट्...

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ

Punjab Crime News

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ

ਪੰਜਾਬੀ-ਸਮਾਚਾਰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰ...

ਚੰਡੀਗੜ੍ਹ-ਸਮਾਚਾਰ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ
See also  पंचकूला जिले में विहिप के विस्तार और बजरंग दल में भारी संख्या में युवाओं को जोड़ने का अभियानI

Leave a Reply

This site uses Akismet to reduce spam. Learn how your comment data is processed.