ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ

1 ਅਗਸਤ, 2023 ਤੋਂ ਲਾਗੂ ਹੋਵੇਗਾ ਫੈਸਲਾ

(Punjab Bureau) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 1 ਅਗਸਤ, 2023 ਤੋਂ ਲਾਗੂ ਹੋਵੇਗਾ।

Harpal Singh Cheema

Harpal Singh Cheema

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਜਾਦੀ ਘੁਲਾਟੀਆਂ ਦੀ ਪੈਨਸ਼ਨ ਵਿੱਚ ਵਾਧਾ ਕਰਨ ਸਬੰਧੀ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਤੋਂ ਪ੍ਰਾਪਤ ਤਜ਼ਵੀਜ ਤੇ ਵਿਚਾਰ ਕਰਦਿਆਂ ਵਿੱਤ ਵਿਭਾਗ ਵੱਲੋਂ ਇਸ ਕਾਰਜ ਲਈ ਲੋੜੀਂਦੇ ਸਾਲਾਨਾ ਦੇ ਬਜ਼ਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 545 ਲਾਭਪਾਤਰੀਆਂ, ਜਿੰਨ੍ਹਾਂ ਵਿੱਚ ਖੁਦ ਆਜਾਦੀ ਘੁਲਾਟੀਏ, ਮ੍ਰਿਤਕ ਆਜਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਿਲ ਹਨ, ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ।

ਵਿੱਤ ਮੰਤਰੀ ਨੇ ਦੱਸਿਆ ਕਿ ਸਬੰਧਤ ਪ੍ਰਬੰਧਕੀ ਵਿਭਾਗ ਦੀ ਤਜ਼ਵੀਜ ਅਨੁਸਾਰ ਵਿੱਤ ਵਿਭਾਗ ਵੱਲੋਂ ਮਾਰਚ 2020 ਵਿੱਚ ਲਏ ਫੈਸਲੇ ਤਹਿਤ 1 ਅਪ੍ਰੈਲ, 2021 ਤੋਂ ਸੁਤੰਤਰਤਾ ਸੈਨਿਕ ਸਨਮਾਨ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵਧੀ ਹੋਈ ਮਹਿੰਗਾਈ ਦੇ ਮੱਦੇਨਜ਼ਰ ਇਸ ਨੂੰ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲਿਆ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਸਾਨੂੰ ਆਪਣੇ ਉਨ੍ਹਾਂ ਯੋਧਿਆਂ ‘ਤੇ ਮਾਣ ਹੈ ਜਿੰਨ੍ਹਾਂ ਸਦਕਾ ਦੇਸ਼ ਦੀ ਆਜਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਵਿੱਚ ਪੰਜਾਬੀਆਂ ਦਾ ਨਾਮ ਪ੍ਰਮੁਖਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਉਤਾਰ ਸਕਦੇ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਮਾਨ-ਸਨਮਾਨ ਲਈ ਵਚਨਬੱਧ ਹੈ।

See also  ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

Related posts:

Punjab Tourism Summit : ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁ...
ਪੰਜਾਬੀ-ਸਮਾਚਾਰ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਪੰਜਾਬੀ-ਸਮਾਚਾਰ
ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ
ਪੰਜਾਬੀ-ਸਮਾਚਾਰ
ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ
Chandigarh
ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ
ਪੰਜਾਬੀ-ਸਮਾਚਾਰ
ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ
ਪੰਜਾਬ ਟਰਾਂਸਪੋਰਟ ਵਿਭਾਗ
ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ
ਸਕੂਲ ਸਿੱਖਿਆ ਸਮਾਚਾਰ
ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 
Flood in Punjab
ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....
ਪੰਜਾਬੀ-ਸਮਾਚਾਰ
नींद की बीमारी से बचाव के लिए लोगों को किया जागरूक 
ਪੰਜਾਬੀ-ਸਮਾਚਾਰ
ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ 'ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ
Aam Aadmi Party
ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ
Mohali
कांग्रेस गरीब महिलाओं को देगी साल का एक लाख रुपए: शुक्ला
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹ...
Aam Aadmi Party
Sh Vinay Pratap Singh, Deputy Commissioner cum Excise & Taxation Commissioner, UT Chandigarh issues ...
Punjab News
ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ
Aam Aadmi Party
ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ
ਪੰਜਾਬੀ-ਸਮਾਚਾਰ
ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਅਸਫ਼ਲ : ਬਾਜਵਾ
ਪੰਜਾਬੀ-ਸਮਾਚਾਰ
See also  ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ

Leave a Reply

This site uses Akismet to reduce spam. Learn how your comment data is processed.