ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

(Punjab Bureau) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ।ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ। ਇਸ ਖੇਡ ਨੀਤੀ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਵਿਭਾਗ ਦੇ ਕੋਚਾਂ ਸਿਰ ਹੈ ਜਿਨ੍ਹਾਂ ਨਵੀਂ ਪਨੀਰੀ ਤਿਆਰ ਕਰ ਕੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਲਾਟ ਸੈਂਟਰਾਂ ਵਿੱਚ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨ ਅਤੇ ਚੰਗੇ ਨਤੀਜੇ ਸਾਹਮਣੇ ਲਿਆਉਣ।

Meet Hayer hands over appointment letters to 23 coaches

Meet Hayer hands over appointment letters to 23 coaches

ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਕੋਚਾਂ ਵਿੱਚ ਅਥਲੈਟਿਕਸ ਖੇਡ ਦੇ ਸੱਤ, ਕੁਸ਼ਤੀ ਦੇ ਪੰਜ, ਫੁਟਬਾਲ ਦੇ ਚਾਰ, ਹਾਕੀ ਦੇ ਦੋ ਅਤੇ ਬੈਡਮਿੰਟਨ, ਮੁੱਕੇਬਾਜ਼ੀ, ਸਾਈਕਲਿੰਗ ਤੇ ਤਲਵਾਰਬਾਜ਼ੀ ਦੇ ਇਕ-ਇਕ ਕੋਚ ਹਨ। ਇਸ ਮੌਕੇ ਖੇਡ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਤੇ ਸਹਾਇਕ ਡਾਇਰੈਕਟਰ ਰਣਵੀਰ ਸਿੰਘ ਭੰਗੂ ਵੀ ਹਾਜ਼ਰ ਸਨ।

See also  City to get it's first Zero Waste Modern Food Street, Sector 15

Related posts:

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ
Aam Aadmi Party
ਬਾਜਵਾ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ
ਪੰਜਾਬੀ-ਸਮਾਚਾਰ
ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤ...
Punjab News
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ
ਪੰਜਾਬੀ-ਸਮਾਚਾਰ
ਚੋਧਰੀ ਚਰਨ ਸਿੰਘ, ਨਰਸਿੰਮਾ ਰਾਵ ਅਤੇ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਲਈ ਮੋਦੀ ਦਾ ਧੰਨਵਾਦ-ਜਾਖੜ
Punjab Farmers
ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ
Punjab News
ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਸਮਾਚਾਰ
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ
ਪੰਜਾਬੀ-ਸਮਾਚਾਰ
ਮਾਨ ਬਿਨਾਂ ਗਿਰਦਾਵਰੀ ਦੇ ਰਾਹਤ ਦੇਣ ਵਿੱਚ ਅਸਫਲ ਰਹੇ ਜਿਵੇਂ ਕਿ 'ਆਪ' ਸਰਕਾਰ ਦਿੱਲੀ ਵਿੱਚ ਕਰਦੀ ਹੈ: ਬਾਜਵਾ
ਪੰਜਾਬੀ-ਸਮਾਚਾਰ
ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ
Punjab News
ਸਿੱਖਿਆ ਮੰਤਰੀ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀ...
Aam Aadmi Party
25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ
ਪੰਜਾਬੀ-ਸਮਾਚਾਰ
Cambodian Civil Servants’ Visit In Patiala for Training Program on Public Policy and Governance
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ
ਅਪਰਾਧ ਸਬੰਧਤ ਖਬਰ
ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ
Punjab News
ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...
ਪੰਜਾਬੀ-ਸਮਾਚਾਰ
See also  ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

Leave a Reply

This site uses Akismet to reduce spam. Learn how your comment data is processed.