ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ

ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੀਤੇ, ਇੱਕ ਬੱਸ ਜ਼ਬਤ ਕੀਤੀ, ਸਵਾਰੀਆਂ ਦੇ ਟਿਕਟ ਦੇ ਪੈਸੇ ਗ਼ਬਨ ਕਰਦਾ ਕੰਡਕਟਰ ਦਬੋਚਿਆ

(Punjab Bureau) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚੋਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਬੱਸਾਂ ‘ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ ਜਦਕਿ ਇੱਕ ਕੰਡਕਟਰ ਨੂੰ ਸਵਾਰੀਆਂ ਤੋਂ ਪੈਸੈ ਲੈ ਕੇ ਟਿਕਟ ਨਾ ਦੇਣ ਦੇ ਦੋਸ਼ ਹੇਠ ਨੱਪਿਆ ਗਿਆ ਹੈ। ਇਸ ਤੋਂ ਇਲਾਵਾ ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੀਤੇ ਗਏ ਹਨ ਅਤੇ ਇੱਕ ਬੱਸ ਜ਼ਬਤ ਕੀਤੀ ਗਈ ਹੈ।

Punjab Transport Minister S. Laljit Singh Bhullar

Punjab Transport Minister S. Laljit Singh Bhullar

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬੀਤੀ ਰਾਤ ਕਰੀਬ 10:15 ਵਜੇ ਸਰਹਿੰਦ ਵਿਖੇ ਛਾਪਾ ਮਾਰ ਕੇ ਪਨਬੱਸ ਡਿਪੂ ਚੰਡੀਗੜ੍ਹ ਦੀ ਬੱਸ ਨੰਬਰ ਪੀ.ਬੀ-65ਏ.ਟੀ 0542 ਵਿੱਚੋਂ ਡੀਜ਼ਲ ਚੋਰੀ ਕਰਦੇ ਡਰਾਈਵਰ ਸੁਖਵੀਰ ਸਿੰਘ ਨੂੰ ਰੰਗੇ-ਹੱਥੀਂ ਫੜਿਆ ਗਿਆ। ਉਸ ਤੋਂ ਬਰਾਮਦ 22 ਲੀਟਰ ਡੀਜ਼ਲ ਨੂੰ ਮੌਕੇ ‘ਤੇ ਕਬਜ਼ੇ ਵਿੱਚ ਲੈ ਲਿਆ ਗਿਆ। ਇਸੇ ਤਰ੍ਹਾਂ ਰਾਜਪੁਰਾ ਵਿਖੇ ਰਾਤ ਕਰੀਬ 1:30 ਵਜੇ ਪਨਬੱਸ ਡਿਪੂ ਅੰਮ੍ਰਿਤਸਰ ਸਾਹਿਬ-2 ਦੀ ਬੱਸ ਨੰਬਰ ਪੀ.ਬੀ-02-ਈ.ਐਚ 3066 ਵਿੱਚੋਂ ਤੇਲ ਚੋਰੀ ਕਰਦੇ ਡਰਾਈਵਰ ਗਗਨਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਉਸ ਕੋਲੋਂ ਚੋਰੀ ਦਾ 20 ਲੀਟਰ ਡੀਜ਼ਲ ਬਰਾਮਦ ਹੋਇਆ ਹੈ।

ਇਸ ਤੋਂ ਇਲਾਵਾ ਫ਼ਲਾਇੰਗ ਸਕੁਐਡ ਨੇ ਕੁੱਪ ਵਿਖੇ ਚੈਕਿੰਗ ਦੌਰਾਨ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10ਜੀ.ਐਕਸ 8526 ਦੇ ਕੰਡਕਟਰ ਕਰਮਜੀਤ ਸਿੰਘ ਨੂੰ ਸਵਾਰੀਆਂ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਰਿਪੋਰਟ ਕੀਤਾ ਹੈ। ਕੰਡਕਟਰ ਨੇ ਸਵਾਰੀਆਂ ਤੋਂ 180 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿੱਤੀ।

See also  ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਲੁਧਿਆਣਾ ਬੱਸ ਸਟੈਂਡ ਵਿਖੇ ਚੈਕਿੰਗ ਦੌਰਾਨ ਜ਼ਰੂਰੀ ਦਸਤਾਵੇਜ਼, ਟੈਕਸ ਅਤੇ ਇੰਸ਼ੋਰੈਂਸ ਤੋਂ ਬਿਨਾਂ ਚਲ ਰਹੀਆਂ ਪ੍ਰਾਈਵੇਟ ਬੱਸਾਂ ਦੇ ਚਲਾਨ ਵੀ ਕੀਤੇ ਹਨ। ਇਸ ਮੁਹਿੰਮ ਦੌਰਾਨ ਜੇ.ਆਰ. ਕੋਚ ਦੀ ਬੱਸ ਨੰਬਰ ਪੀ.ਬੀ-10 ਐਚ.ਐਫ. 0345 ਦਾ ਬਿਨਾਂ ਟੈਕਸ, ਇੰਸ਼ੋਰੈਂਸ ਅਤੇ ਪ੍ਰਦੂਸ਼ਣ ਸਰਟੀਫ਼ਿਕੇਟ ਤੋਂ ਚਲਾਉਣ ਲਈ ਚਲਾਨ ਕੀਤਾ ਗਿਆ ਜਦਕਿ ਇਸੇ ਕੰਪਨੀ ਦੀ ਬਿਨਾਂ ਦਸਤਾਵੇਜ਼ਾਂ ਤੋਂ ਚਲਾਈ ਜਾ ਰਹੀ ਦੂਜੀ ਬੱਸ ਨੰਬਰ ਪੀ.ਬੀ-10 ਐਚ.ਐਚ 6034 ਨੂੰ ਜ਼ਬਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਲਵਾ ਹਾਈਵੇਜ਼ ਮੋਗਾ ਦੀ ਬੱਸ ਨੰਬਰ ਪੀ.ਬੀ-29ਐਕਸ 7866 ਨੂੰ ਬਿਨਾਂ ਇੰਸ਼ੋਰੈਂਸ ਅਤੇ ਮਾਲਵਾ ਰੋਡਵੇਜ਼ ਗਿੱਦੜਬਾਹਾ ਦੀ ਬੱਸ ਨੰਬਰ ਪੀ.ਬੀ-04ਏ.ਸੀ- 3066 ਨੂੰ ਬਿਨਾਂ ਪ੍ਰਦੂਸ਼ਣ ਸਰਟੀਫ਼ਿਕੇਟ ਤੋਂ ਚਲਾਉਣ ਲਈ ਚਲਾਨ ਕੀਤਾ ਗਿਆ ਹੈ।

ਫ਼ਲਾਇੰਗ ਸਕੁਐਡ ਨੇ ਅਣਅਧਿਕਾਰਤ ਰੂਟ ‘ਤੇ ਚਲਦੀਆਂ ਛੇ ਬੱਸਾਂ ਨੂੰ ਵੀ ਰਿਪੋਰਟ ਕੀਤਾ ਹੈ। ਫ਼ਲਾਇੰਗ ਸਕੁਐਡ ਵੱਲੋਂ ਉੱਚਾ ਪਿੰਡ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4389, ਗੁਰਦਾਸਪੁਰ ਵਿਖੇ ਚੈਕਿੰਗ ਦੌਰਾਨ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਐਚ 2672 ਤੇ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਸੀ.ਐਕਸ 6984, ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9438 ਤੇ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਡੀ.ਆਰ 2798 ਅਤੇ ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-46-ਐਮ 8995 ਨੂੰ ਅਣਅਧਿਕਾਰਤ ਰੂਟ ‘ਤੇ ਚਲਦਾ ਪਾਇਆ ਗਿਆ। ਸਰਹਿੰਦ ਵਿਖੇ ਛਾਪੇਮਾਰੀ ਦੌਰਾਨ ਇੱਕ ਸਕਿਊਰਟੀ ਗਾਰਡ ਡਿਊਟੀ ਤੋਂ ਗ਼ੈਰ-ਹਾਜ਼ਰ ਪਾਇਆ ਗਿਆ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਤੁਰੰਤ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

See also  ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ

Related posts:

ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ

ਖੇਡਾਂ ਦੀਆਂ ਖਬਰਾਂ

ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”

Flood in Punjab

ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ

ਪੰਜਾਬੀ-ਸਮਾਚਾਰ

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 

Flood in Punjab

ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟ...

ਪੰਜਾਬੀ-ਸਮਾਚਾਰ

62.80% voter turnout recorded in 13 Lok Sabha Constituencies in Punjab: Sibin C

ਪੰਜਾਬੀ-ਸਮਾਚਾਰ

26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Flood in Punjab

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ

ਪੰਜਾਬ-ਵਿਜੀਲੈਂਸ-ਬਿਊਰੋ

ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ

ਪੰਜਾਬੀ-ਸਮਾਚਾਰ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ

ਪੰਜਾਬੀ-ਸਮਾਚਾਰ

भारतीय स्टेट बैंक भाजपा के भ्रष्टाचार को छुपा रहा है - कांग्रेस

ਚੰਡੀਗੜ੍ਹ-ਸਮਾਚਾਰ

ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਪੰਜਾਬੀ-ਸਮਾਚਾਰ

पार्षद तरुणा मेहता ने पार्क में नए वाकिंग ट्रेक का किया उद्घाटन

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦਾ ਪ੍ਰਵਾਨਗੀ

ਪੰਜਾਬੀ-ਸਮਾਚਾਰ

Blessed To Pay My Obeisance at Sri Ram Mandir in Ayodhya: MP Preneet Kaur

ਪੰਜਾਬੀ-ਸਮਾਚਾਰ

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ
See also  ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

Leave a Reply

This site uses Akismet to reduce spam. Learn how your comment data is processed.