ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

ਚੰਡੀਗੜ੍ਹ, 27 ਨਵੰਬਰ

ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਵਿੱਚ ਬਾਲ ਵਿਆਹ ਨੂੰ ਖਤਮ ਕਰਨਾ ਹੈ। ਉਨ੍ਹਾਂ ਨੇ ਇਸ ਵਿਸ਼ੇਸ਼ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਮਹਿਲਾ ਸਵੈ ਸਹਾਇਤਾ ਸਮੂਹ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਹੈਲਪਰ, ਏ.ਐਨ.ਐਮ, ਬਾਲ ਵਿਆਹ ਰੋਕੂ ਅਧਿਕਾਰੀ ਸਥਾਨਕ ਭਾਈਚਾਰੇ ਦੇ ਆਗੂ, ਅਧਿਆਪਕ, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਚੁਣੇ ਹੋਏ ਨੁਮਾਇੰਦੇ, ਕਮਿਊਨਿਟੀ ਹੈਲਥ ਪ੍ਰੈਕਟੀਸ਼ਨਰ, ਪੀ.ਐਚ.ਸੀਜ਼, ਡਾਕਟਰ, ਸਿਵਲ ਸੁਸਾਇਟੀ ਸੰਸਥਾਵਾਂ ਦੇ ਮੈਂਬਰ ਰਾਜ ਤੇ ਜ਼ਿਲ੍ਹਾ ਬਾਰ ਕੌਂਸਲਾਂ, ਕਾਨੂੰਨੀ ਸੇਵਾ ਅਥਾਰਟੀਆਂ ਦੇ ਮੈਂਬਰ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਹੈ।

ਡਾ. ਬਲਜੀਤ ਕੌਰ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੇ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਚੁਣੇ ਹੋਏ ਨੁਮਾਇੰਦਿਆਂ, ਸਿਹਤ ਕਰਮਚਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ ਦਿੱਤਾ।

See also  ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਮੁਹਿੰਮ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਆਪਣੀ ਵਚਨਬੱਧਤਾ ਦਰਸਾਉਦਿਆਂ ਕਿਹਾ ਕਿ ਬਾਲ ਵਿਆਹ-ਮੁਕਤ ਸੂਬਾ ਸਿਰਫ਼ ਇੱਕ ਵਿਜ਼ਨ ਨਹੀਂ ਹੈ, ਸਗੋਂ ਸਾਡੇ ਬੱਚਿਆਂ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਲਈ ਇੱਕ ਲੋੜ ਹੈ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਇਸ ਇਤਿਹਾਸਕ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਕਿ ਜੇਕਰ ਅਸੀ ਸਾਰੇ ਮਿਲ ਕੇ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਇਕੱਠੇ ਹੋ ਕੇ ਖਤਮ ਕਰੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਲ ਵਿਆਹ ਦੀ ਇਸ ਬੁਰੀ ਪ੍ਰਥਾ ਨੂੰ ਠੱਲ ਪਾਉਣ ਲਈ ਲਗਤਾਰ ਯਤਨ ਕਰ ਰਹੀ ਹੈ।

Related posts:

ज्वाइंट एक्शन कमेटी का प्रतिनिधिमंडल सेक्रेटरी इंजीनियरिंग हरगुंणजीत कौर को मिला।
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍...
Punjab Crime News
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...
Punjab News
Jimpa hails CM for pro-people decision of doing away with practice of NoC.
Punjab News
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨ...
ਮੁੱਖ ਮੰਤਰੀ ਸਮਾਚਾਰ
ਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ
Punjab Crime News
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 
ਪੰਜਾਬੀ-ਸਮਾਚਾਰ
ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ - ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋ...
Chandigarh
Fire team rescues a couple from drowning under the railway bridge Ind. area Phase-I
Flood in Chadigarh
ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ
ਪੰਜਾਬ ਟਰਾਂਸਪੋਰਟ ਵਿਭਾਗ
ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰ...
ਪੰਜਾਬੀ-ਸਮਾਚਾਰ
ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ
ਪੰਜਾਬੀ-ਸਮਾਚਾਰ
ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ
ਪੰਜਾਬੀ-ਸਮਾਚਾਰ
‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ...
Punjab Police
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
Section 144 imposed around all water bodies in Chandigarh
Chandigarh
ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ
Punjab News
355 nominations found valid after scrutiny of nomination papers in Punjab: Sibin C
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
See also  Evening Water Supply at low pressure on 12th April.

Leave a Reply

This site uses Akismet to reduce spam. Learn how your comment data is processed.