ਫਸਲਾਂ ਦੇ ਖਰਾਬੇ, ਮਨੁੱਖੀ ਜਾਨਾਂ, ਪਸ਼ੂਆਂ ਅਤੇ ਘਰਾਂ ਦੇ ਨੁਕਸਾਨ ਲਈ ਦਿੱਤੀ ਜਾ ਰਹੀ ਹੈ ਰਾਹਤ ਰਾਸ਼ੀ
(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਹਾਲ ਦੀ ਘੜੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ ਮੁਤਾਬਿਕ ਰਾਹਤ ਰਾਸ਼ੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਸਨ ਕਿ ਵੱਖ-ਵੱਖ ਮਦਾਂ ਤਹਿਤ ਰਾਹਤ ਰਾਸ਼ੀ ਵਧਾਈ ਜਾਵੇ ਪਰ ਕੇਂਦਰ ਸਰਕਾਰ ਵੱਲੋਂ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰ ‘ਤੇ ਰਾਹਤ ਰਾਸ਼ੀ ਵੰਡਣ ਦਾ ਕਾਰਜ ਤੇਜ਼ ਕਰ ਦਿੱਤਾ ਹੈ।

Bram Shanker Jimpa
ਜਿੰਪਾ ਨੇ ਦੱਸਿਆ ਕਿ ਫਸਲਾਂ ਦੇ ਖਰਾਬੇ ਸਬੰਧੀ ਹਾਲੇ ਮੁਕੰਮਲ ਰਿਪੋਰਟਾਂ ਪ੍ਰਾਪਤ ਨਹੀਂ ਹੋਈਆਂ ਪਰ ਜਿੱਥੋਂ-ਜਿੱਥੋਂ ਗਿਰਦਾਵਰੀ ਰਿਪੋਰਟ ਮਿਲ ਰਹੀ ਹੈ ਉਨ੍ਹਾਂ ਜ਼ਿਲ੍ਹਿਆਂ ‘ਚ ਰਾਹਤ ਰਾਸ਼ੀ ਵੰਡੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਜ਼ਿਲ੍ਹਿਆਂ ਨੂੰ 186.12 ਕਰੋੜ ਰੁਪਏ ਦੀ ਰਾਸ਼ੀ 21 ਅਗਸਤ ਨੂੰ ਜਾਰੀ ਕੀਤੀ ਸੀ। ਇਸ ਰਾਸ਼ੀ ਵਿਚੋਂ 30 ਅਗਸਤ ਤੱਕ 6 ਕਰੋੜ 78 ਲੱਖ 69,369 ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਦਾ 6800 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਵਿਚ 68 ਲੋਕਾਂ ਦੀ ਜਾਨ ਗਈ ਸੀ ਜਿਨ੍ਹਾਂ ਵਿਚੋਂ 62 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਤੀ ਮਨੁੱਖ 4 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵਿਚੋਂ 545 ਘਰਾਂ ਨੂੰ ਨੁਕਸਾਨ ਪੁੱਜਣ ਦੀ ਰਿਪੋਰਟ ਮਿਲੀ ਸੀ ਜਿਨ੍ਹਾਂ ਵਿਚੋਂ 306 ਘਰਾਂ ਨੂੰ ਪ੍ਰਤੀ ਘਰ 1.20 ਲੱਖ ਰੁਪਏ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 3752 ਮਾਮੂਲੀ ਰੂਪ ਵਿਚ ਨੁਕਸਾਨੇ ਗਏ ਘਰਾਂ ਵਿਚੋਂ 2514 ਘਰਾਂ ਨੂੰ ਬਣਦੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਚੁੱਕੀ ਹੈ। ਜਿੰਪਾ ਨੇ ਦੱਸਿਆ ਕਿ ਪਸ਼ੂ ਧੰਨ ਦੇ ਨੁਕਸਾਨ ਦੀ ਪੂਰਤੀ ਲਈ ਵੀ ਮੁਆਵਜ਼ਾਂ ਰਾਸ਼ੀ ਦਿੱਤੀ ਜਾ ਰਹੀ ਹੈ। ਹੜ੍ਹਾਂ ਕਾਰਣ ਸੂਬੇ ਵਿਚ ਕੁੱਲ 155 ਮੱਝਾਂ-ਗਾਂਵਾਂ ਦੀ ਜਾਨ ਜਾਣ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 99 ਪਸ਼ੂਆਂ ਦਾ ਪ੍ਰਤੀ ਪਸ਼ੂ 37,500 ਰੁਪਏ ਦੇ ਹਿਸਾਬ ਨਾਲ ਮੁਆਵਜ਼ਾਂ ਦੇ ਦਿੱਤਾ ਗਿਆ ਹੈ। ਇਸੇ ਤਰ੍ਹਾਂ ਪੋਲਟਰੀ ਧੰਦੇ ਵਿਚ 14821 ਜਾਨਵਰਾਂ ਵਿਚੋਂ 14520 ਦਾ ਬਣਦਾ ਮੁਆਵਜ਼ਾਂ ਦਿੱਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੁਆਵਜ਼ਾਂ ਰਾਸ਼ੀ ਹੱਕਦਾਰ ਲੋਕਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਵੀ ਨਿਰਦੇਸ਼ ਹਨ ਕਿ ਮੁਆਵਜ਼ਾਂ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ ‘ਤੇ ਮੁਆਵਜ਼ਾਂ ਦਿੱਤਾ ਜਾਵੇ। ਜਿੰਪਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਮੁਆਵਜ਼ਾਂ ਰਾਸ਼ੀ ਵੀ ਤੇਜ਼ੀ ਨਾਲ ਵੰਡ ਦਿੱਤੀ ਜਾਵੇਗੀ ਅਤੇ ਜੇਕਰ ਉਕਤ ਫੰਡਾਂ ਤੋਂ ਇਲਾਵਾ ਹੋਰ ਰਾਸ਼ੀ ਦੀ ਲੋੜ ਪਈ ਤਾਂ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਰਾਹਤ ਕਾਰਜਾਂ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਆਫਤ ਦੀ ਘੜੀ ਸਰਕਾਰ ਦਾ ਡਟਵਾਂ ਸਾਥ ਦਿੱਤਾ ਜਾਵੇ।
Related posts:
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
ਪੰਜਾਬੀ-ਸਮਾਚਾਰ
Punjab Police’s Cybercrime division busts inter-state cyber financial fraud racket operating out of ...
Punjab News
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
ਪੰਜਾਬੀ-ਸਮਾਚਾਰ
ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ...
Mohali
ਅਪ੍ਰੇਸ਼ਨ ਈਗਲ-5: ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜ...
ਪੰਜਾਬੀ-ਸਮਾਚਾਰ
प्रभ आसरा के 450 आश्रित 70 दिनों से बिना बिजली के काट रहे दिन
ਪੰਜਾਬੀ-ਸਮਾਚਾਰ
ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
Punjab Crime News
ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
कन्हैया मित्तल बन सकते हैं भाजपा का चेहरा
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ
ਪੰਜਾਬੀ-ਸਮਾਚਾਰ
ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼...
ਪੰਜਾਬੀ-ਸਮਾਚਾਰ
ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
Flood in Punjab
पंचकूला जिले में विहिप के विस्तार और बजरंग दल में भारी संख्या में युवाओं को जोड़ने का अभियानI
Punjab News
ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ
Aam Aadmi Party
ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ...
ਸ੍ਰੀ ਮੁਕਤਸਰ ਸਾਹਿਬ
Punjab mulls to set up 66 solar power plants of total 264mw capacity.
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਅਪਰਾਧ ਸਬੰਧਤ ਖਬਰ
Minister Dr Baljit Kaur Disburses Financial assistance to 1704 children under the Sponsorship and Fo...
ਪੰਜਾਬੀ-ਸਮਾਚਾਰ
ਡੀਟੀਐੱਫ ਨਾਲ ਮੀਟਿੰਗ ਵਿੱਚ ਅਮਨ ਅਰੋੜਾ ਵੱਲੋਂ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਪੱਤਰ 'ਤੇ ਰੋਕ ਲਗਾਉਣ ਦਾ ਭਰੋਸਾ
ਪੰਜਾਬੀ-ਸਮਾਚਾਰ


