ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦਾ ਇੱਕ ਸਾਲ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ; 1221 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ 66 ਜਾਇਦਾਦਾਂ ਜ਼ਬਤ
ਹੁਣ ਤੱਕ 12.33 ਕਰੋੜ ਰੁਪਏ ਦੀ ਡਰੱਗ ਮਨੀ, 797 ਕਿਲੋ ਅਫੀਮ, 902 ਕਿਲੋ ਗਾਂਜਾ, 375 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ
ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਤਹਿਤ ਹੁਣ ਤੱਕ 964 ਵਿਅਕਤੀ ਗ੍ਰਿਫ਼ਤਾਰ

(Punjab Bureau) : ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਗਈ ਫੈਸਲਾਕੁੰਨ ਜੰਗ ਦੇ ਇੱਕ ਸਾਲ ਪੂਰਾ ਹੋਣ ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਕੁੱਲ 12218 ਐਫਆਈਆਰ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1458 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ।

IGP Headquarters Sukhchain Singh Gil

IGP Headquarters Sukhchain Singh Gill

ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ, ਜੋ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਉਣ ਤੋਂ ਇਲਾਵਾ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾ ਕੇ ਸੂਬੇ ਭਰ ਤੋਂ 1073.44 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। । ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਇੱਕ ਸਾਲ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1220.94 ਕਿਲੋ ਹੋ ਗਈ ਹੈ।
ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 797.14 ਕਿਲੋ ਅਫੀਮ, 902.13 ਕਿਲੋ ਗਾਂਜਾ, 375.47 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ ਇੱਕ ਸਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.33 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਸਾਲ ਦੌਰਾਨ 66 ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰਾਂ ਦੀਆਂ ਬਰਨਾਲਾ ਜ਼ਿਲ੍ਹੇ ਵਿੱਚ 2.34 ਕਰੋੜ ਰੁਪਏ ਦੀਆਂ 13 ਜਾਇਦਾਦਾਂ, ਫਾਜ਼ਿਲਕਾ ਜ਼ਿਲ੍ਹੇ ਵਿੱਚ 1.72 ਕਰੋੜ ਰੁਪਏ ਦੀਆਂ 9 ਜਾਇਦਾਦਾਂ ਅਤੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ 1.13 ਕਰੋੜ ਰੁਪਏ ਦੀਆਂ 6 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।
ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਵਿੱਚ, ਪੁਲਿਸ ਨੇ 32 ਵਪਾਰਕ ਮਾਮਲਿਆਂ ਸਮੇਤ 205 ਐਫਆਈਆਰਜ਼ ਦਰਜ ਕਰਕੇ 297 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 5.52 ਕਿਲੋਗ੍ਰਾਮ ਹੈਰੋਇਨ, 11.34 ਕਿਲੋ ਅਫੀਮ, 4.02 ਕਿਲੋ ਗਾਂਜਾ, 5.22 ਕੁਇੰਟਲ ਭੁੱਕੀ, 56107 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 4.33 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ 10 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਨੂੰ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਹੁਣ 964 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ।
5 ਜੁਲਾਈ, 2022 ਤੋਂ 16 ਜੁਲਾਈ, 2023 ਤੱਕ ਦੇ ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ 31 ਰਾਈਫਲਾਂ, 209 ਰਿਵਾਲਵਰ/ਪਿਸਟਲ, 5 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਆਈ.ਡੀਜ਼.) ), 6.78 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 10 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀ ਇੱਕ ਸਲੀਵ, 51 ਡਰੋਨ, ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਬਰਾਮਦ ਕਰਨ ਤੋਂ ਬਾਅਦ 143 ਅੱਤਵਾਦੀ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।
ਇਸੇ ਤਰ੍ਹਾਂ 6 ਅਪ੍ਰੈਲ, 2022 ਨੂੰ ਗਠਿਤ ਕੀਤੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 688 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ 5 ਗੈਂਗਸਟਰਾਂ/ਅਪਰਾਧੀਆਂ ਨੂੰ ਢੇਰ ਕਰਕੇ 208 ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 667 ਹਥਿਆਰ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 157 ਵਾਹਨ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਮਾਮੂਲੀ ਮਾਤਰਾ ਵਿੱਚ ਵੀ ਨਸ਼ਾ ਬਰਾਮਦ ਹੋਇਆ ਹੋਵੇ।

See also  ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

Related posts:

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ...
ਪੰਜਾਬੀ-ਸਮਾਚਾਰ
प्रभ आसरा के 450 आश्रित 70 दिनों से बिना बिजली के काट रहे दिन
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ
ਪੰਜਾਬੀ-ਸਮਾਚਾਰ
ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ
Khedan Watan Punjab Diya
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍...
Punjab Crime News
ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸ...
ਪੰਜਾਬੀ-ਸਮਾਚਾਰ
'Bill Liao Inam Pao' Scheme; 2601 winners win prizes worth ₹1.52 crore: Harpal Singh Cheema
ਪੰਜਾਬੀ-ਸਮਾਚਾਰ
चंडीगढ़ वासियों को जल्द मिलेगा सुप्रीम कोर्ट से न्याय: डॉ. आहलूवालिया
ਪੰਜਾਬੀ-ਸਮਾਚਾਰ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ 
Aam Aadmi Party
ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
Punjab News
ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼...
Ludhiana
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ
ਪੰਜਾਬ ਸਿਹਤ ਵਿਭਾਗ
ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ
Punjab News
ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ
Punjab News
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ...
ਪੰਜਾਬੀ-ਸਮਾਚਾਰ
Following the implementation of the Model Code of Conduct for the Lok Sabha Election 2024.
ਪੰਜਾਬੀ-ਸਮਾਚਾਰ
The Excise Department U.T. Chandigarh is going to implement a track and trace system to effectively ...
ਪੰਜਾਬੀ-ਸਮਾਚਾਰ
See also  Laljit Singh Bhullar for further improving transport administration in the state

Leave a Reply

This site uses Akismet to reduce spam. Learn how your comment data is processed.