ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ

ਕਟਾਰੂਚੱਕ ਨੇ ਆਪਣੇ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਐਸਆਈਟੀ ਜਾਂਚ ਨੂੰ ਪਟੜੀ ਤੋਂ ਉਤਾਰਨ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕੀਤੀ ਸੀ: ਵਿਰੋਧੀ ਧਿਰ ਦੇ ਆਗੂ

(Punjab Bureau) : ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਨਾਮ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਟਾਰੂਚੱਕ ਨੇ ਹੀ ਇਸੇ ਘੁਟਾਲੇ ਵਿਚ ਸ਼ਾਮਲ ਦਾਗ਼ੀ ਡੀਡੀਪੀਓ ਕੁਲਦੀਪ ਸਿੰਘ ਨੂੰ ਪਠਾਨਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕਰਨ ਵਿਚ ਕਥਿਤ ਤੌਰ ‘ਤੇ ਮਦਦ ਕੀਤੀ ਸੀ। ਖ਼ਬਰਾਂ ਅਨੁਸਾਰ, ਉਪਰੋਕਤ ਪੋਸਟਿੰਗ ਨੂੰ ਸੁਵਿਧਾਜਨਕ ਬਣਾਉਣ ਲਈ, ਕਟਾਰੂਚੱਕ ਨੇ ਤਤਕਾਲੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਇੱਕ ਅਰਧ-ਸਰਕਾਰੀ (ਡੀਓ) ਪੱਤਰ ਲਿਖਿਆ।

Partap Singh Bajwa

ਉਨ੍ਹਾਂ ਕਿਹਾ ਕਿ ਇਹੀ ਉਦਾਹਰਨ ਇਹ ਸਾਬਤ ਕਰਦੀ ਹੈ ਕਿ ਕਟਾਰੂਚੱਕ ਦਾਗ਼ੀ ਡੀਡੀਪੀਓ ਨਾਲ ਮਿਲ ਕੇ ਕੰਮ ਕਰ ਰਿਹਾ ਸੀ, ਇਸ ਲਈ ਕੈਬਨਿਟ ਮੰਤਰੀ ਵੱਲੋਂ ਪਠਾਨਕੋਟ ਜ਼ਮੀਨ ਘੁਟਾਲੇ ਦੀ ਜਾਂਚ ਵਿਚ ਵਿਘਨ ਪਾਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਬਾਜਵਾ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਘੱਟੋ-ਘੱਟ ਸਰਕਾਰੀ ਕੰਮਕਾਜ ਤੋਂ ਦੂਰ ਰਹਿਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਕਟਾਰੂਚੱਕ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਪਟੜੀ ਤੋਂ ਉਤਾਰਨ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕੀਤੀ। ਨਤੀਜੇ ਵਜੋਂ, ਪੀੜਤ ਮੁੱਕਰ ਗਿਆ ਅਤੇ ਆਪਣੀ ਸ਼ਿਕਾਇਤ ਵਾਪਸ ਲੈ ਲਈ।

See also  Amritsar robbery case: daughter of victim’s driver, her fiancé among 7 held; ₹41.40l, 800gm gold recovered

ਬਾਜਵਾ ਨੇ ਅੱਗੇ ਕਿਹਾ ਕਿ ਗੰਭੀਰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਪੀੜਤ ਅਤੇ ਉਸ ਦੇ ਪਰਿਵਾਰ ‘ਤੇ ਸ਼ਿਕਾਇਤ ਵਾਪਸ ਲੈਣ ਲਈ ਨਾਜਾਇਜ਼ ਤੋਰ ‘ਤੇ ਦਬਾਅ ਪਾਇਆ, ਹਾਲਾਂਕਿ ਪੰਜਾਬ ਦੇ ਰਾਜਪਾਲ ਵੱਲੋਂ ਕਾਰਵਾਈ ਗਈ ਫੋਰੈਂਸਿਕ ਜਾਂਚ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਿਨਸੀ ਸ਼ੋਸ਼ਣ ਦੀ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਆਪਣੇ ਆਪ ਨੂੰ ਇਮਾਨਦਾਰੀ ਦਾ ਝੰਡਾ ਧਾਰਕ ਮੰਨਦੇ ਹਨ, ਨੂੰ ਇਸ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਕਟਾਰੂਚੱਕ ਨੂੰ ਆਪਣਾ ਅਹੁਦਾ ਛੱਡਣ ਲਈ ਮਜਬੂਰ ਕਰਨਾ ਚਾਹੀਦਾ ਹੈ। ਇਸ ਦੌਰਾਨ ਇੱਕ ਹੋਰ ਗ਼ਲਤ ਕੰਮ ‘ਚ ਕਟਾਰੂਚੱਕ ਦਾ ਨਾਂ ਸਾਹਮਣੇ ਆਇਆ ਹੈ। ਉਨ੍ਹਾਂ ਦੇ ਪਿਛਲੇ ਰਿਕਾਰਡ ਨੂੰ ਧਿਆਨ ਵਿੱਚ ਰੱਖਦੇ ਹੋਏ, ਕੇਂਦਰੀ ਏਜੰਸੀ ਦੁਆਰਾ ਨਿਰਪੱਖ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਜੇਕਰ ਜਾਂਚ ਸੂਬਾ ਸਰਕਾਰ ਦੀ ਕਿਸੇ ਏਜੰਸੀ ਵੱਲੋਂ ਕੀਤੀ ਜਾਂਦੀ ਹੈ ਤਾਂ ਉਹ ਜਾਂਚ ਨੂੰ ਆਪਣੇ ਪੱਖ ‘ਚ ਕਰਨ ਲਈ ਹਰ ਤਰਾਂ ਦੇ ਹੱਥਕੰਡੇ ਅਪਣਾਉਣਗੇ।

See also  ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

Related posts:

ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ
ਖੇਡਾਂ ਦੀਆਂ ਖਬਰਾਂ
Chandigarh DC Rates 2024 List Out.
ਪੰਜਾਬੀ-ਸਮਾਚਾਰ
हम चंडीगढ़ वासियों को 20,000 लीटर मुफ्त पानी देकर रहेंगे: मेयर कुलदीप कुमार
ਪੰਜਾਬੀ-ਸਮਾਚਾਰ
Delegation of IAS officers visits best projects of MCC
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਸਮਾਚਾਰ
25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...
ਪੰਜਾਬੀ-ਸਮਾਚਾਰ
ਬਾਜਵਾ ਨੇ ਭਗਵੰਤ ਮਾਨ 'ਤੇ ਰੁਜ਼ਗਾਰ ਮੁਹੱਈਆ ਕਰਵਾਉਣ ਬਾਰੇ ਝੂਠੇ ਅੰਕੜੇ ਮੁਹੱਈਆ ਕਰਵਾਉਣ ਦਾ ਦੋਸ਼ ਲਾਇਆ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
बॉटलिंग प्लांट में अवैध गतिविधियों के खिलाफ आबकारी विभाग ने की कार्यवाही।
ਪੰਜਾਬੀ-ਸਮਾਚਾਰ
चंडीगढ़ में पीने के पानी को लेकर बड़ा खुलासा, 35,220 मीटर खराब!
ਪੰਜਾਬੀ-ਸਮਾਚਾਰ
ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਪੰਜਾਬੀ-ਸਮਾਚਾਰ
ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ
ਪੰਜਾਬੀ-ਸਮਾਚਾਰ
ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ
ਪੰਜਾਬੀ-ਸਮਾਚਾਰ
ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼...
ਪੰਜਾਬੀ-ਸਮਾਚਾਰ
ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
Amritsar
Punjab Government Committed to Empowering Weaker Sections: Dr. Baljit Kaur
Punjab News
See also  ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ

Leave a Reply

This site uses Akismet to reduce spam. Learn how your comment data is processed.