ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ
(Punjab Bureau) : ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ ‘ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੂਬੇ ਵਿੱਚ ਈ-ਮੋਬਿਲਿਟੀ ਲਈ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ.) ਦੀ ਸਥਾਪਨਾ ਦੇ ਨਾਲ ਨਾਲ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸਾਂਝੇ ਤੌਰ ‘ਤੇ ਉਪਰਾਲੇ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ।

PEDA & IIT Ropar to undertake activities for Green Hydrogen production
ਇਹ ਸਮਝੌਤਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਰਵੀ ਭਗਤ ਅਤੇ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵੱਲੋਂ ਸਹੀਬੱਧ ਕੀਤਾ ਗਿਆ। ਸਮਝੌਤਾ ਸਹੀਬੱਧ ਕਰਨ ਉਪਰੰਤ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਬਾਇਓਮਾਸ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਤੋਂ ਇਲਾਵਾ ਈ-ਮੋਬੀਲਿਟੀ ਸੈਕਟਰ ਲਈ ਸੈਂਟਰ ਆਫ ਐਕਸੀਲੈਂਸ ਰਾਹੀਂ ਮੈਨਪਾਵਰ ਦੀ ਸਕਿੱਲ ਟਰਾਂਸਫਰ ਟਰੇਨਿੰਗ ਦੇ ਨਾਲ-ਨਾਲ ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਦਾ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਸਥਾਪਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ।
ਗ੍ਰੀਨ ਹਾਈਡ੍ਰੋਜਨ ਉਤਪਾਦਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਸਬੰਧੀ ਪਹਿਲਕਦਮੀ ਕਰਨ ਲਈ ਆਈ.ਆਈ.ਟੀ. ਰੋਪੜ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਨਾਲ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਦਾ ਰਾਹ ਪੱਧਰਾ ਹੋਵੇਗਾ, ਜਿਸ ਵਿੱਚ ਯੁਟੀਲਿਟੀ ਵਾਹਨ, ਹਲਕੇ ਵਪਾਰਕ ਵਾਹਨਾਂ ਸਮੇਤ ਵਾਹਨਾਂ ਦੀ ਇੱਕ ਵਿਆਪਕ ਸ਼੍ਰੇਣੀ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼ ਅਤੇ ਸਵੱਛ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਗ੍ਰੀਨ ਹਾਈਡ੍ਰੋਜਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਬਾਰੇ ਚਰਚਾ ਕੀਤੀ।
ਇਸ ਮੌਕੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਸ੍ਰੀ ਨਵਜੋਤ ਸਿੰਘ ਮੰਡੇਰ (ਜਰਗ), ਜੁਆਇੰਟ ਡਾਇਰੈਕਟਰ ਪੇਡਾ ਸ੍ਰੀ ਕੁਲਬੀਰ ਸਿੰਘ ਸੰਧੂ, ਆਈ.ਆਈ.ਟੀ. ਰੋਪੜ ਦੇ ਐਸੋਸੀਏਟ ਡੀਨ (ਆਰ.ਐਂਡ.ਡੀ.) ਡਾ. ਪੁਸ਼ਪਿੰਦਰ ਪੀ. ਸਿੰਘ ਅਤੇ ਐਸੋਸੀਏਟ ਪ੍ਰੋਫੈਸਰ ਮਕੈਨੀਕਲ ਇੰਜੀਨੀਅਰਿੰਗ ਡਾ. ਧੀਰਜ ਕੇ. ਮਹਾਜਨ ਵੀ ਹਾਜ਼ਰ ਸਨ।
Related posts:

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪ...

ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟ...

ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ
ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ

Punjab police delivers another blow to trans-border narcotic networks, 5kg more heroin recovered fro...

ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅ...

ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

डेली वेज वर्कर्स को जल्द मिलेगा छठे वेतनमान का लाभ.

ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪ...

IKGPTU releases campus admission information for academic session 2024-25, online registration start...

ਕੇਜਰੀਵਾਲ ਦੀ ਰੈਲੀ 'ਚ 'ਆਪ' ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਬਾਜਵਾ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ
ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

सेक्टर-38 की दो मंज़िला मार्केट की बदहाली देख भौचक्के रह गए पवन बंसल, दुकानदारों को मिल रहे 24-32 ला...



