ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ

ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ

(Punjab Bureau) : ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ ‘ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੂਬੇ ਵਿੱਚ ਈ-ਮੋਬਿਲਿਟੀ ਲਈ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ.) ਦੀ ਸਥਾਪਨਾ ਦੇ ਨਾਲ ਨਾਲ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸਾਂਝੇ ਤੌਰ ‘ਤੇ ਉਪਰਾਲੇ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ।

PEDA & IIT Ropar to undertake activities for Green Hydrogen production

PEDA & IIT Ropar to undertake activities for Green Hydrogen production

ਇਹ ਸਮਝੌਤਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਰਵੀ ਭਗਤ ਅਤੇ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵੱਲੋਂ ਸਹੀਬੱਧ ਕੀਤਾ ਗਿਆ। ਸਮਝੌਤਾ ਸਹੀਬੱਧ ਕਰਨ ਉਪਰੰਤ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਬਾਇਓਮਾਸ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਤੋਂ ਇਲਾਵਾ ਈ-ਮੋਬੀਲਿਟੀ ਸੈਕਟਰ ਲਈ ਸੈਂਟਰ ਆਫ ਐਕਸੀਲੈਂਸ ਰਾਹੀਂ ਮੈਨਪਾਵਰ ਦੀ ਸਕਿੱਲ ਟਰਾਂਸਫਰ ਟਰੇਨਿੰਗ ਦੇ ਨਾਲ-ਨਾਲ ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਦਾ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਸਥਾਪਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ।

See also  ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ

ਗ੍ਰੀਨ ਹਾਈਡ੍ਰੋਜਨ ਉਤਪਾਦਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਸਬੰਧੀ ਪਹਿਲਕਦਮੀ ਕਰਨ ਲਈ ਆਈ.ਆਈ.ਟੀ. ਰੋਪੜ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਨਾਲ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਦਾ ਰਾਹ ਪੱਧਰਾ ਹੋਵੇਗਾ, ਜਿਸ ਵਿੱਚ ਯੁਟੀਲਿਟੀ ਵਾਹਨ, ਹਲਕੇ ਵਪਾਰਕ ਵਾਹਨਾਂ ਸਮੇਤ ਵਾਹਨਾਂ ਦੀ ਇੱਕ ਵਿਆਪਕ ਸ਼੍ਰੇਣੀ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼ ਅਤੇ ਸਵੱਛ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਗ੍ਰੀਨ ਹਾਈਡ੍ਰੋਜਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਬਾਰੇ ਚਰਚਾ ਕੀਤੀ।

ਇਸ ਮੌਕੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਸ੍ਰੀ ਨਵਜੋਤ ਸਿੰਘ ਮੰਡੇਰ (ਜਰਗ), ਜੁਆਇੰਟ ਡਾਇਰੈਕਟਰ ਪੇਡਾ ਸ੍ਰੀ ਕੁਲਬੀਰ ਸਿੰਘ ਸੰਧੂ, ਆਈ.ਆਈ.ਟੀ. ਰੋਪੜ ਦੇ ਐਸੋਸੀਏਟ ਡੀਨ (ਆਰ.ਐਂਡ.ਡੀ.) ਡਾ. ਪੁਸ਼ਪਿੰਦਰ ਪੀ. ਸਿੰਘ ਅਤੇ ਐਸੋਸੀਏਟ ਪ੍ਰੋਫੈਸਰ ਮਕੈਨੀਕਲ ਇੰਜੀਨੀਅਰਿੰਗ ਡਾ. ਧੀਰਜ ਕੇ. ਮਹਾਜਨ ਵੀ ਹਾਜ਼ਰ ਸਨ।

Related posts:

ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ
ਪੰਜਾਬ ਸਿਹਤ ਵਿਭਾਗ
देश के उपराष्ट्रपति जगदीप धनखड़ पहुंचे कैप्टन अमरेंदर सिंह से मिलने - punjabsamachar.com
ਚੰਡੀਗੜ੍ਹ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 
ਪੰਜਾਬੀ-ਸਮਾਚਾਰ
ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਪੱਥਰਾਂ ਨਾਲ ਛੇੜਛਾੜ ਦੀ ਆਪ ਸਰਕਾਰ ਦੀ ਘਿਣੋ...
Punjab BJP
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ
ਪੰਜਾਬੀ-ਸਮਾਚਾਰ
ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 
Flood in Punjab
सेक्टर 7 व 26 के शोरूमों पर सीलिंग व नोटिस की लटकी तलवार, निगाहें 5 मार्च की सुनवाई पर - PunjabSamac...
ਪੰਜਾਬੀ-ਸਮਾਚਾਰ
ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ
Gurdaspur
Bajwa slams Mann for failure to ensure uninterrupted power supply 
ਪੰਜਾਬੀ-ਸਮਾਚਾਰ
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰ...
ਪੰਜਾਬੀ-ਸਮਾਚਾਰ
अनुराग ठाकुर ने खेलो इंडिया राइजिंग टैलेंट आइडेंटिफिकेशन (कीर्ति) योजना का किया भव्य उद्घाटन ।
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ
ਪੰਜਾਬੀ-ਸਮਾਚਾਰ
ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ
Punjab News
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ
ਪੰਜਾਬੀ-ਸਮਾਚਾਰ
ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ
Punjab News
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ...
Punjab Crime News
ਭਗਵੰਤ ਮਾਨ 22 ਜੁਲਾਈ ਨੂੰ 72 ਸਕੂਲ ਪ੍ਰਿੰਸੀਪਲਾਂ ਨੂੰ ਟਰੇਨਿੰਗ ਹਿਤ ਸਿੰਘਾਪੁਰ ਭੇਜਣ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ...
ਸਕੂਲ ਸਿੱਖਿਆ ਸਮਾਚਾਰ
ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ
Punjab News
ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ
ਪੰਜਾਬ ਟਰਾਂਸਪੋਰਟ ਵਿਭਾਗ
See also  ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ

Leave a Reply

This site uses Akismet to reduce spam. Learn how your comment data is processed.