ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ

ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਲਈ ਇੱਕ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ

(Punjab Bureau) : ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, “ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਕਿ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਲਗਭਗ 500 ਪਿੰਡ ਤਬਾਹ ਹੋ ਗਏ ਹਨ ਅਤੇ 1.25 ਲੱਖ ਏਕੜ ਖੇਤਾਂ ਦੀਆਂ ਜ਼ਮੀਨਾਂ ਅਜੇ ਵੀ ਡੂੰਘੇ ਪਾਣੀਆਂ ਦੀ ਮਾਰ ਹੇਠ ਹਨ। ਪਟਿਆਲਾ ਸ਼ਹਿਰ, ਕਈ ਕਸਬੇ ਅਤੇ ਹਲਕੇ ਦੀ ਵੱਡੀ ਗਿਣਤੀ ਬਸਤੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।”

ਸੰਸਦ ਮੈਂਬਰ ਪ੍ਰਨੀਤ ਕੌਰ

ਸੰਸਦ ਮੈਂਬਰ ਪ੍ਰਨੀਤ ਕੌਰ

ਫਸਲਾਂ ਦੇ ਨੁਕਸਾਨ ਦਾ ਵਰਣਨ ਕਰਦੇ ਹੋਏ ਉਨ੍ਹਾਂ ਨੇ ਅੱਗੇ ਲਿਖਿਆ, “ਸਾਉਣੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ, ਘੱਗਰ ਨਦੀ ਦੁਆਰਾ ਲਿਆਂਦੀ ਗਈ ਤਿੰਨ ਫੁੱਟ ਤੋਂ ਵੱਧ ਰੇਤ ਅਤੇ ਗਾਦ ਸਾਰੇ ਖੇਤਾਂ ਵਿੱਚ ਜਮ੍ਹਾ ਹੋ ਗਈ ਹੈ, ਜਿਸ ਨਾਲ ਝੋਨੇ ਅਤੇ ਹੋਰ ਫਸਲਾਂ ਦੀ ਦੁਬਾਰਾ ਬਿਜਾਈ ਦੇ ਬਹੁਤ ਘੱਟ ਮੌਕੇ ਬਚੇ ਹਨ ਅਤੇ ਜ਼ਮੀਨਾਂ ‘ਤੇ ਮੁੜ ਦਾਅਵਾ ਕਰਨਾ ਤੁਰੰਤ ਸੰਭਵ ਨਹੀਂ ਹੈ। ਇਸ ਲਈ ਬਹੁਤ ਮਿਹਨਤ ਅਤੇ ਫੰਡਾਂ ਦੀ ਵੀ ਲੋੜ ਹੈ। ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਨੇ ਇਨ੍ਹਾਂ ਲੋਕਾਂ ਦੀ ਨਿਰਾਸ਼ਾ ਨੂੰ ਹੋਰ ਵਧਾ ਦਿੱਤਾ ਹੈ।”

See also  7 मार्च को बुलाई गई विशेष सदन की बैठक के लिए जारी नहीं हुआ पत्र : मेयर कुलदीप कुमार

ਪੰਜਾਬ ਲਈ ਇਕ ਵਾਰ ਦੀ ਵਿਸ਼ੇਸ਼ ਸਹਾਇਤਾ ਪੈਕੇਜ ਦੀ ਬੇਨਤੀ ਕਰਦੇ ਹੋਏ ਉਨ੍ਹਾਂ ਕਿਹਾ, ”ਜਿੱਥੇ ਮੈਂ ਆਫ਼ਤ ਨਾਲ ਨਜਿੱਠਣ ਲਈ ਵੱਖ-ਵੱਖ ਉਪਾਅ ਕਰਨ ਲਈ ਪੰਜਾਬ ਰਾਜ ਨੂੰ 218.40 ਕਰੋੜ ਰੁਪਏ ਭੇਜਣ ਲਈ ਤੁਹਾਡਾ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਚਾਹਾਂਗੀ, ਮੈਂ ਇਸ ਲਈ ਸੁਝਾਅ ਵੀ ਦੇਣਾ ਚਾਹਾਂਗੀ, ਕਿ ਕਿਸਾਨਾਂ ਨੂੰ ਇੱਕ ਵਿਸ਼ੇਸ਼ ਯਕਮੁਸ਼ਤ ਸਹਾਇਤਾ ਸਿੱਧੀ ਦਿੱਤੀ ਜਾਵੇ ਜੋ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਜਾਰੀ ਕੀਤੀ ਜਾ ਸਕਦੀ ਹੈ।” ਪ੍ਰਧਾਨ ਮੰਤਰੀ ਨੂੰ ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਤਬਕੇ ਨਾਲ ਸਬੰਧਤ ਲੋਕਾਂ ਲਈ ਪੈਕੇਜ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਲਿਖਿਆ, “ਖੇਤ ਮਜ਼ਦੂਰਾਂ ਅਤੇ ਆਬਾਦੀ ਦੇ ਹੋਰ ਕਮਜ਼ੋਰ ਵਰਗਾਂ ਲਈ ਵੀ ਇਸੇ ਤਰ੍ਹਾਂ ਦੀ ਵਿਵਸਥਾ ‘ਤੇ ਵਿਚਾਰ ਕੀਤਾ ਜਾ ਸਕਦਾ ਹੈ ਜਿਨ੍ਹਾਂ ਨੇ ਆਪਣਾ ਘਰ ਅਤੇ ਘਰ ਅੰਦਰ ਆਉਂਦਾ ਸਾਰਾ ਸਮਾਨ ਪੂਰੀ ਤਰ੍ਹਾਂ ਗੁਆ ਦਿੱਤਾ ਹੈ।”

See also  ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Related posts:

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰ...

Punjab News

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ...

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

Punjab News

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਪੰਜਾਬੀ-ਸਮਾਚਾਰ

प्रशासक के सलाहकार ने 8 वीं बोस्किया राष्ट्रीय चैम्पियनशिप, 2023-24 के विजेताओं से की मुलाकात ।

ਚੰਡੀਗੜ੍ਹ-ਸਮਾਚਾਰ

MC Chandigarh opens seventh ‘Rupee Store’ at sector 56.

ਪੰਜਾਬੀ-ਸਮਾਚਾਰ

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ

ਅਪਰਾਧ ਸਬੰਧਤ ਖਬਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸ...

Punjab News

ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ

Punjab Congress

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ

ਪੰਜਾਬੀ-ਸਮਾਚਾਰ

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

Aam Aadmi Party

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ

ਪੰਜਾਬੀ-ਸਮਾਚਾਰ

Multi-crore nature heights infra scam: absconding from 9 years, Punjab police arrest main accused Ne...

ਪੰਜਾਬੀ-ਸਮਾਚਾਰ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

Aam Aadmi Party

ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ

ਪੰਜਾਬੀ-ਸਮਾਚਾਰ

ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ

Aam Aadmi Party

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ...

Barnala

भारतीय स्टेट बैंक भाजपा के भ्रष्टाचार को छुपा रहा है - कांग्रेस

ਚੰਡੀਗੜ੍ਹ-ਸਮਾਚਾਰ

Leave a Reply

This site uses Akismet to reduce spam. Learn how your comment data is processed.