ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਤ ਕਰ ਚੁੱਕੀ ਹੈ

ਕਿਸਾਨ ਝੋਨੇ ਦੀ ਪਨੀਰੀ ਲਈ “77106-65725” ‘ਤੇ ਸੰਪਰਕ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਸਮੂਹ ਕਿਸਾਨਾਂ ਲਈ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼

(Punjab Bureau) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਹੜ੍ਹਾਂ ਤੋਂ ਪ੍ਰਭਾਵਿਤ ਕਿਸੇ ਵੀ ਕਿਸਾਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਝੋਨੇ ਦੀ ਪਨੀਰੀ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

PUNJAB AGRICULTURE MINISTER DIRECTS CHIEF AGRI OFFICERS TO ENSURE MAXIMUM HELP TO FLOOD-AFFECTED FARMERS

PUNJAB AGRICULTURE MINISTER DIRECTS CHIEF AGRI OFFICERS TO ENSURE MAXIMUM HELP TO FLOOD-AFFECTED FARMERS

ਖੇਤੀਬਾੜੀ ਮੰਤਰੀ ਅੱਜ ਇੱਥੇ ਕਿਸਾਨ ਭਵਨ ਵਿਖੇ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਇਸ ਕੁਦਰਤੀ ਆਫ਼ਤ ਵਿੱਚ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਾ ਰਹੀ ਹੈ, ਜਿਸ ਤਹਿਤ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ, ਜਿਸ ਦੀ ਫ਼ਸਲ ਹੜ੍ਹਾਂ ਕਾਰਨ ਨੁਕਸਾਨੀ ਗਈ ਹੈ, ਝੋਨੇ ਦੀ ਪਨੀਰੀ ਲੈਣ ਲਈ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ 77106-65725 ‘ਤੇ ਸੰਪਰਕ ਕਰ ਸਕਦਾ ਹੈ।

See also  ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਖੇਤਰਾਂ. ਜਿੱਥੇ ਹੜ੍ਹਾਂ ਕਾਰਨ ਫ਼ਸਲ ਨੁਕਸਾਨੀ ਗਈ ਹੈ, ਵਿੱਚ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਹ ਹਦਾਇਤ ਵੀ ਕੀਤੀ ਕਿ ਸਾਰੇ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਬੀਜ ਜਾਂ ਖਾਦ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕਿਸਾਨਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਵੱਲੋਂ ਨਕਲੀ ਬੀਜਾਂ ਅਤੇ ਖਾਦਾਂ ਦੀ ਚੈਕਿੰਗ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

See also  ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

Related posts:

ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 
Flood in Punjab
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ...
Flood in Punjab
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...
ਸਕੂਲ ਸਿੱਖਿਆ ਸਮਾਚਾਰ
ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ
Manipur violence
ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
Punjab Crime News
ਵਿਦਿਆਰਥੀਆਂ ਨੂੰ ਨਿਊ ਇੰਡੀਆ @2047 ਲਈ ਇੱਕ ਬਲੂਪ੍ਰਿੰਟ ਤਿਆਰ ਕਰਨਾ ਚਾਹੀਦਾ ਹੈ”: ਉਪ-ਰਾਸ਼ਟਰਪਤੀ - punjabsamachar....
ਚੰਡੀਗੜ੍ਹ-ਸਮਾਚਾਰ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
Aam Aadmi Party
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟ...
ਪੰਜਾਬੀ-ਸਮਾਚਾਰ
ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿ...
ਪੰਜਾਬੀ-ਸਮਾਚਾਰ
ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ
Punjab News
ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ
Punjab Sports News
ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ
ਪੰਜਾਬ-ਵਿਜੀਲੈਂਸ-ਬਿਊਰੋ
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ...
Punjab BJP
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...
ਪੰਜਾਬ ਸਿਹਤ ਵਿਭਾਗ
ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ
Punjab News
ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ
ਸਕੂਲ ਸਿੱਖਿਆ ਸਮਾਚਾਰ
ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ
Punjab BJP
See also  ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ: ਜਿੰਪਾ

Leave a Reply

This site uses Akismet to reduce spam. Learn how your comment data is processed.