ਐਨ.ਐਫ.ਐਸ.ਏ. ਤਹਿਤ ਮਾਡਲ ਫੇਅਰ ਪ੍ਰਾਈਸ ਸ਼ਾਪਸ ਹੋਣਗੀਆਂ ਕਾਇਮ
(Punjab Bureau) : ਲਾਭਪਾਤਰੀਆਂ ਨੂੰ ਆਟਾ/ਕਣਕ ਘਰਾਂ ਵਿੱਚ ਪੁੱਜਦੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪਸ ਦੇ ਸੰਕਲਪ ਦੀ ਸ਼ੁਰੂਆਤ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਲਾਭਪਾਤਰੀਆਂ ਦੇ ਘਰਾਂ ਵਿੱਚ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਦੀ ਵੰਡ ਲਈ ਸੋਧੀ ਹੋਈ ਵਿਧੀ ਨੂੰ ਵੀ ਪ੍ਰਵਾਨਗੀ ਦਿੱਤੀ। ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ ਵਿੱਚ, ਰਾਸ਼ਨ ਡਿੱਪੂਆਂ ਤੋਂ ਜਾਂ ਰਾਸ਼ਨ ਡਿੱਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ ਵਿੱਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਾਜ਼ੇ ਜਾਂ ਨਜ਼ਦੀਕੀ ਮੋਟਰ ਪੁਆਇੰਟ ਉਤੇ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਲਾਭਪਾਤਰੀ ਲਈ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ ਕਿਉਂਕਿ ਲਾਭਪਾਤਰੀ ਨੂੰ ਖ਼ਾਸ ਤੌਰ ਉਤੇ ਖ਼ਰਾਬ ਮੌਸਮ ਦੇ ਹਾਲਾਤ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ।
ਆਟਾ ਤੇ ਕਣਕ ਦੇਣ ਸਮੇਂ ਸਾਰੀਆਂ ਲੋੜੀਦੀਆਂ ਸ਼ਰਤਾਂ ਜਿਵੇਂ ਕਿ ਬਾਇਓ ਮੀਟਿਰਿਕ ਪੜਤਾਲ, ਲਾਭਪਾਤਰੀ ਨੂੰ ਪ੍ਰਿੰਟ ਕੀਤੀ ਵਜ਼ਨ ਰਸੀਦ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨੀਆਂ ਯਕੀਨੀ ਬਣਾਈਆਂ ਜਾਣਗੀਆਂ। ਹੋਮ ਡਿਲੀਵਰੀ ਸੇਵਾ, ਮਾਡਲ ਫੇਅਰ ਪ੍ਰਾਈਸ ਸ਼ਾਪ ਦੀ ਧਾਰਨਾ ਨੂੰ ਪੇਸ਼ ਕਰੇਗੀ, ਜੋ ਰਾਜ ਦੀ ਸਿਖਰਲੀ ਸਹਿਕਾਰੀ ਸਭਾ ‘ਦਿ ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ’ ਵੱਲੋਂ ਚਲਾਈਆਂ ਜਾਣਗੀਆਂ ਕਿਉਂਕਿ ਇਹ ਮੋਹਰੀ ਸਹਿਕਾਰੀ ਅਦਾਰਾ ਹੋਣ ਦੇ ਨਾਲ-ਨਾਲ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾਣੀ ਬਣਦੀ ਹੈ। ਪੰਜਾਬ ਰਾਜ ਸਹਿਕਾਰੀ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ ਵੱਲੋਂ ਚਲਾਏ ਜਾ ਰਹੇ ਮਾਡਲ ਫੇਅਰ ਪ੍ਰਾਈਸ ਸ਼ਾਪਸ ਵੱਲੋਂ ਲਾਭਪਾਤਰੀਆਂ ਦੇ ਘਰ ਤੱਕ ਪੈਕ ਕੀਤੀ ਕਣਕ/ਪੈਕ ਕੀਤੇ ਆਟੇ ਦੀ ਸਪਲਾਈ ਕਰਨ ਲਈ ਸਮਾਰਟ ਟਰਾਂਸਪੋਰਟ ਸੇਵਾਵਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ।
ਖਪਤਕਾਰਾਂ ਨੂੰ ਘੱਟ ਦਰਾਂ ਉਤੇ ਰੇਤੇ ਤੇ ਬਜਰੀ ਮੁਹੱਈਆ ਕਰਨ ਲਈ ਕਰੱਸ਼ਰ ਨੀਤੀ 2023 ਨੂੰ ਹਰੀ ਝੰਡੀ
ਖਪਤਕਾਰਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਅਤੇ ਇਸ ਦੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਕੈਬਨਿਟ ਨੇ ਪੰਜਾਬ ਕਰੱਸ਼ਰ ਨੀਤੀ 2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਤਹਿਤ ਕਰੱਸ਼ਰ ਯੂਨਿਟਾਂ ਦੀਆਂ ਦੋ ਮੁੱਖ ਸ਼੍ਰੇਣੀਆਂ ਕਮਰਸ਼ੀਅਲ ਕਰੱਸ਼ਰ ਯੂਨਿਟ (ਸੀ.ਸੀ.ਯੂ.) ਅਤੇ ਪਬਲਿਕ ਕਰੱਸ਼ਰ ਯੂਨਿਟ (ਪੀ.ਸੀ.ਯੂ.) ਹੋਣਗੀਆਂ। ਸਕਰੀਨਿੰਗ-ਕਮ-ਵਾਸ਼ਿੰਗ ਪਲਾਂਟ ਵੀ ਕਰੱਸ਼ਰ ਯੂਨਿਟ ਦੀ ਸ਼ੇ੍ਰਣੀ ਵਿੱਚ ਆਉਣਗੇ। ਪਬਲਿਕ ਕਰੱਸ਼ਰ ਯੂਨਿਟ (ਪੀ.ਸੀ.ਯੂ.) ਇਕ ਰਜਿਸਟਰਡ ਕਰੱਸ਼ਰ ਯੂਨਿਟ ਹੋਵੇਗਾ, ਜੋ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ ਤਹਿਤ ਨਿਰਧਾਰਤ ਇਕ ਟਰਾਂਸਪੇਰੈਂਸੀ ਈ-ਟੈਂਡਰਿੰਗ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ ਅਤੇ ਕਰੱਸ਼ਰ ਯੂਨਿਟ ਵੱਲੋਂ ਦਰਸਾਏ ਘੱਟੋ-ਘੱਟ ਖਣਿਜ ਮੁੱਲ (ਲੋਡਿੰਗ ਖ਼ਰਚਿਆਂ ਸਮੇਤ ਅਤੇ ਕਰੱਸ਼ਰ ਵਿਕਰੀ ਮੁੱਲ ਤੋਂ ਵੱਧ ਨਹੀਂ) ਉਤੇ ਆਧਾਰਤ ਹੋਵੇਗਾ।
ਸਰਕਾਰ ਸਮੇਂ-ਸਮੇਂ ਉਤੇ ਕਰੱਸ਼ਰ ਵਿਕਰੀ ਮੁੱਲ (ਸੀ.ਐਸ.ਪੀ.) ਨਿਰਧਾਰਤ ਕਰੇਗੀ ਅਤੇ ਕੋਈ ਵੀ ਕਰੱਸ਼ਰ ਯੂਨਿਟ ਇਸ ਤੋਂ ਵੱਧ ਮੁੱਲ ਉਤੇ ਖਣਿਜ ਦੀ ਵਿਕਰੀ ਨਹੀਂ ਕਰੇਗਾ। ਸੀ.ਐਸ.ਪੀ. ਵਿੱਚ ਖਣਿਜ ਲਾਗਤ, ਮਾਈਨਿੰਗ ਸਾਈਟ ਤੋਂ ਕਰੱਸ਼ਰ ਯੂਨਿਟ ਤੱਕ ਢੋਆ-ਢੁਆਈ, ਪ੍ਰਾਸੈਸਿੰਗ ਖ਼ਰਚੇ ਤੇ ਮੁਨਾਫ਼ੇ ਅਤੇ ਆਵਾਜਾਈ ਵਾਹਨਾਂ ਦੀ ਕਿਸੇ ਵੀ ਮਨਜ਼ੂਰ ਸ਼੍ਰੇਣੀ ਵਿੱਚ ਖਣਿਜ ਦੀ ਲੋਡਿੰਗ ਸ਼ਾਮਲ ਹੋਵੇਗੀ। ਮਾਈਨਜ਼ ਤੇ ਜਿਆਲੋਜੀ ਵਿਭਾਗ ਵੱਲੋਂ ਕਰੱਸ਼ਰ ਯੂਨਿਟ ਨੂੰ ਰਜਿਸਟਰ ਕਰਨ ਲਈ ਆਨਲਾਈਨ ਪੋਰਟਲ ਪ੍ਰਣਾਲੀ ਵਿਕਸਤ ਕੀਤੀ ਜਾਵੇਗੀ। ਕਰੱਸ਼ਰ ਮਾਲਕ ਵਿਭਾਗ ਵੱਲੋਂ ਤਿਆਰ ਕੀਤੇ ਆਨਲਾਈਨ ਪੋਰਟਲ ਰਾਹੀਂ ਆਪਣੇ ਯੂਨਿਟਾਂ ਨੂੰ ਖ਼ੁਦ ਰਜਿਸਟਰ ਕਰਨਗੇ ਅਤੇ ਜੇ ਕੋਈ ਕਰੱਸ਼ਰ ਮਾਲਕ ਚਾਹੇਗਾ ਤਾਂ ਉਹ ਪੰਜਾਬ ਰਾਜ ਮਾਈਨਰ ਮਿਨਰਲ ਨੀਤੀ 2023 ਤਹਿਤ ਵਪਾਰਕ ਮਾਈਨਿੰਗ ਯੂਨਿਟਾਂ ਲਈ ਬੋਲੀ ਵਿੱਚ ਹਿੱਸਾ ਲੈ ਸਕਦਾ ਹੈ। ਇਸ ਨੀਤੀ ਦਾ ਮੁੱਢਲਾ ਉਦੇਸ਼ ਸਰਕਾਰ ਵੱਲੋਂ ਢੁਕਵੀਂ ਮਾਰਕੀਟਿੰਗ ਦਖ਼ਲਅੰਦਾਜ਼ੀ ਜ਼ਰੀਏ ਖਪਤਕਾਰਾਂ ਨੂੰ ਵਾਜਬ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਅਤੇ ਇਸ ਦੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣਾ ਹੈ।
ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਪੰਜਾਬ ਮਾਈਨਰ ਮਿਨਰਲ ਰੂਲਜ਼ 2013 ਵਿੱਚ ਸੋਧਾਂ ਦੀ ਇਜਾਜ਼ਤ
ਪੰਜਾਬ ਮੰਤਰੀ ਮੰਡਲ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਸੂਬੇ ਵਿੱਚ ਮਾਈਨਰ ਮਿਨਰਲਜ਼ ਦੀ ਸਪਲਾਈ ਵਧਾਉਣ ਲਈ ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੂਬਾ ਸਰਕਾਰ ਨੇ ਇਸ ਸਾਲ 13 ਮਾਰਚ ਨੂੰ ਪੰਜਾਬ ਮਾਈਨਰ ਮਿਨਰਲ ਨੀਤੀ, 2023 ਅਧਿਸੂਚਿਤ ਕੀਤੀ ਸੀ। ਇਸ ਨੀਤੀ ਦੇ ਉਪਬੰਧਾਂ ਕਾਰਨ ਰਿਆਇਤੀ ਠੇਕੇ ਤੇ ਜਨਤਕ ਮਾਈਨਿੰਗ ਸਾਈਟਾਂ ਦੀ ਵੰਡ ਲਈ ਮੌਜੂਦਾ ਨਿਯਮਾਂ ਵਿੱਚ ਕੁੱਝ ਸੋਧਾਂ ਦੀ ਲੋੜ ਸੀ। ਇਹ ਸੋਧਾਂ ਸਾਲਾਨਾ ਰਿਆਇਤ ਰਾਸ਼ੀ ਦੀਆਂ ਕਿਸ਼ਤਾਂ, ਜਨਤਕ ਮਾਈਨਿੰਗ ਸਾਈਟਾਂ, ਮਾਈਨਿੰਗ ਸਾਈਟਾਂ ਲਈ ਰਿਆਇਤ ਦੀ ਸਪੁਰਦਗੀ ਦੇ ਨਿਯਮਾਂ ਤੇ ਸ਼ਰਤਾਂ ਅਤੇ ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013 ਵਿੱਚ ਐਗਰੀਮੈਂਟ ਫਾਰਮ ਐਲ-1 ਨਾਲ ਸਬੰਧਤ ਹਨ।
ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਖ਼ਰਾਬੇ ਸਬੰਧੀ ਖ਼ੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਨੀਤੀ ਉਤੇ ਮੋਹਰ
ਮੰਤਰੀ ਮੰਡਲ ਨੇ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਨਾਲ ਪ੍ਰਭਾਵਿਤ ਖ਼ੇਤ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਨੀਤੀ ਉਤੇ ਵੀ ਮੋਹਰ ਲਾ ਦਿੱਤੀ। ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਖ਼ਰਾਬੇ ਸਬੰਧੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਰਾਸ਼ੀ ਜਾਰੀ ਕਰ ਦਿੱਤੀ ਗਈ ਸੀ। ਇਸ ਲਈ ਇਸ ਨੀਤੀ ਤਹਿਤ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਲਈ ਸੂਬਾਈ ਬਜਟ ਵਿੱਚੋਂ 10 ਫੀਸਦੀ ਵਾਧੂ ਰਾਹਤ ਰਾਸ਼ੀ ਡਿਪਟੀ ਕਮਿਸ਼ਨਰਾਂ ਨੂੰ ਮੁਹੱਈਆ ਕੀਤੀ ਜਾਵੇਗੀ। ਇਹ ਨੀਤੀ ਪਹਿਲੀ ਮਈ 2023 ਤੋਂ ਲਾਗੂ ਹੋਵੇਗੀ ਅਤੇ ਸਾਰੇ ਖ਼ੇਤ ਮਜ਼ਦੂਰ ਪਰਿਵਾਰਾਂ, ਜਿਨ੍ਹਾਂ ਕੋਲ ਕੋਈ ਜ਼ਮੀਨ (ਰਿਹਾਇਸ਼ੀ ਪਲਾਟ ਤੋਂ ਇਲਾਵਾ) ਨਹੀਂ ਹੋਵੇਗੀ, ਜਾਂ ਉਹ ਜਿਨ੍ਹਾਂ ਕੋਲ ਠੇਕੇ/ਕਿਰਾਏ/ਕਾਸ਼ਤ ਲਈ ਇਕ ਏਕੜ ਤੋਂ ਘੱਟ ਜਗ੍ਹਾ ਹੋਵੇਗੀ, ਉਹ ਸਾਰੇ ਮੁਆਵਜ਼ਾ ਲੈਣ ਦੇ ਯੋਗ ਹੋਣਗੇ।
ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮ੍ਰਿਤਸਰ ਤੇ ਪਟਿਆਲਾ ਦੇ ਨੌਂ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀਆਂ 39 ਅਸਾਮੀਆਂ ਸੁਰਜੀਤ ਕਰਨ ਦਾ ਫੈਸਲਾ
ਕੈਬਨਿਟ ਨੇ ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮ੍ਰਿਤਸਰ ਤੇ ਪਟਿਆਲਾ ਦੇ ਨੌਂ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀ ਸਿੱਧੀ ਭਰਤੀ ਕੋਟੇ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਪੰਜ ਪ੍ਰੋਫੈਸਰ, 10 ਐਸੋਸੀਏਟ ਪ੍ਰੋਫੈਸਰ ਤੇ 24 ਸਹਾਇਕ ਪ੍ਰੋਫੈਸਰਾਂ ਸਮੇਤ ਕੁੱਲ 39 ਅਸਾਮੀਆਂ ਨੂੰ ਸੁਰਜੀਤ ਕਰਦੇ ਹੋਏ ਇਹ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸਰਕਾਰੀ ਡੈਂਟਲ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ ਅਤੇ ਨਾਲ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।
ਪੰਜਾਬ ਲੀਗਲ ਸਰਵਿਸਜ਼ ਅਥਾਰਟੀ ਵਿੱਚ 11 ਅਸਾਮੀਆਂ ਸੁਰਜੀਤ ਕਰਨ ਦੀ ਮਨਜ਼ੂਰੀ
ਮੰਤਰੀ ਮੰਡਲ ਨੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ ਤਿੰਨ ਰੀਡਰਾਂ, ਚਾਰ ਜੂਨੀਅਰ ਸਕੇਲ ਸਟੈਨੋਗ੍ਰਾਫ਼ਰਾਂ ਅਤੇ ਚਾਰ ਅਹਿਲਮਦ ਸਮੇਤ 11 ਅਸਾਮੀਆਂ ਸੁਰਜੀਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਤੋਂ ਇਲਾਵਾ ਸੇਵਾਦਾਰਾਂ ਦੀਆਂ ਦੋ ਅਸਾਮੀਆਂ ਆਊਟ ਸੋਰਸ ਰਾਹੀਂ ਭਰੀਆਂ ਜਾਣਗੀਆਂ। ਇਨ੍ਹਾਂ ਅਸਾਮੀਆਂ ਦੇ ਸੁਰਜੀਤ ਹੋਣ ਨਾਲ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਜ-ਕੁਸ਼ਲਤਾ ਵਿੱਚ ਵਾਧਾ ਹੋਵੇਗਾ, ਜਿਸ ਨਾਲ ਕੰਮ ਦੇ ਨਿਬੇੜੇ ਵਿੱਚ ਤੇਜ਼ੀ ਆਵੇਗੀ।
ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਲਈ 14 ਹੋਰ ਸੁਪਰਵਾਈਜ਼ਰ (ਯੋਗਾ) ਅਤੇ 200 ਟਰੇਨਰ (ਯੋਗਾ) ਭਰਤੀ ਕਰਨ ਦੀ ਪ੍ਰਵਾਨਗੀ
ਸਿਹਤਮੰਦ ਤੇ ਪ੍ਰਗਤੀਸ਼ੀਲ ਪੰਜਾਬ ਬਾਰੇ ਲੋਕ ਲਹਿਰ ਬਣਾਉਣ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਕੈਬਨਿਟ ਨੇ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਪੰਜਾਬ, ਹੁਸ਼ਿਆਰਪੁਰ ਦੀ ਸਰਪ੍ਰਸਤੀ ਹੇਠ ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਲਈ 14 ਹੋਰ ਸੁਪਰਵਾਈਜ਼ਰ (ਯੋਗਾ), 200 ਹੋਰ ਟਰੇਨਰ (ਯੋਗਾ) ਦੀ ਉੱਕਾ-ਪੁੱਕਾ (ਕਨਸੌਲੀਡੇਟਿਡ) ਤਨਖ਼ਾਹ ਉਪਰ ਅਤੇ ਆਊਟਸੋਰਸ ਏਜੰਸੀ ਰਾਹੀਂ ਡੀ.ਸੀ. ਦਰਾਂ ਉਤੇ ਇਕ ਵੀਡੀਓਗ੍ਰਾਫ਼ਰ-ਕਮ-ਫੋਟੋਗ੍ਰਾਫ਼ਰ ਤੇ ਚਾਰ ਡੇਟਾ ਐਂਟਰੀ ਅਪਰੇਟਰਾਂ ਦੀ ਭਰਤੀ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਗਈ। ਇਸ ਕਦਮ ਦਾ ਮੰਤਵ ਯੋਗ ਸੈਸ਼ਨਾਂ/ਕਲਾਸਾਂ ਜ਼ਰੀਏ ਸੂਬੇ ਵਿੱਚ ਯੋਗ ਕਿਰਿਆਵਾਂ ਨੂੰ ਉਤਸ਼ਾਹਤ ਕਰਨਾ ਹੈ।
ਧਰਮੀ ਫੌਜੀਆਂ ਦੇ ਮਹੀਨਾਵਾਰ ਗੁਜ਼ਾਰਾ ਭੱਤੇ ਵਿੱਚ ਵਾਧਾ
ਕੈਬਨਿਟ ਨੇ ਸਾਕਾ ਨੀਲਾ ਤਾਰਾ ਸਮੇਂ ਪ੍ਰਭਾਵਿਤ 76 ਧਰਮੀ ਫੌਜੀਆਂ ਦਾ ਮਹੀਨਾਵਾਰ ਗੁਜ਼ਾਰਾ ਭੱਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਹ ਫੈਸਲਾ ਵਧਦੀ ਮਹਿੰਗਾਈ, ਮੌਜੂਦਾ ਹਾਲਾਤ ਅਤੇ ਇਨ੍ਹਾਂ ਧਰਮੀ ਫੌਜੀਆਂ ਦੇ ਰਹਿਣ-ਸਹਿਣ ਦੇ ਵਧੇ ਖ਼ਰਚਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ।
366 ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਗਊ ਸੈੱਸ ਵਿੱਚੋਂ ਐਡਜਸਟ ਕਰਨ ਦਾ ਫੈਸਲਾ
ਇਕ ਹੋਰ ਅਹਿਮ ਫੈਸਲੇ ਵਿੱਚ ਮੰਤਰੀ ਸਮੂਹ ਨੇ ਪੰਜਾਬ ਦੀਆਂ 366 ਗਊਸ਼ਾਲਾਵਾਂ, ਜਿਨ੍ਹਾਂ ਵਿੱਚ 20 ਸਰਕਾਰੀ ਗਊਸ਼ਾਲਾਵਾਂ ਵੀ ਸ਼ਾਮਲ ਹਨ, ਦੇ ਪਹਿਲੀ ਅਕਤੂਬਰ 2022 ਤੋਂ 30 ਜੂਨ 2023 ਤੱਕ ਦੇ ਬਿਜਲੀ ਬਿੱਲਾਂ ਦੇ ਤਕਰੀਬਨ 8.50 ਕਰੋੜ ਰੁਪਏ ਦੇ ਬਕਾਏ ਦੀ ਰਕਮ ਪੀ.ਐਸ.ਪੀ.ਸੀ.ਐਲ. ਕੋਲ ਇਕੱਤਰ ਤੇ ਪਈ ਗਊ ਸੈੱਸ ਦੀ ਰਕਮ ਵਿੱਚੋਂ ਐਡਜਸਟ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ।
ਕਿਰਤ ਵਿਭਾਗ ਦੇ ਗਰੁੱਪ-ਏ ਨਾਲ ਸਬੰਧਤ ਵਿਭਾਗੀ ਨਿਯਮ ਬਣਾਉਣ/ਸੋਧ ਕਰਨ ਦੀ ਮਨਜ਼ੂਰੀ
ਕੈਬਨਿਟ ਨੇ ਕਿਰਤ ਵਿਭਾਗ ਦੀ ਮੁੜ ਸੰਰਚਨਾ ਪਿੱਛੋਂ ਗਰੁੱਪ-ਏ ਦੇ ਨਵੇਂ ਵਿਭਾਗੀ ਨਿਯਮ ਬਣਾਉਣ/ਸੋਧ ਕਰਨ ਸਬੰਧੀ ਵੀ ਹਰੀ ਝੰਡੀ ਦੇ ਦਿੱਤੀ। ਇਸ ਕਦਮ ਦਾ ਮੰਤਵ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਅਤੇ ਨਵੀਆਂ ਆਸਾਮੀਆਂ ਦੀ ਰਚਨਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਹੈ।
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਰੂਲਜ਼, 2008 ਦੇ ਨਿਯਮ 260 (3) ਅਤੇ 261 ਵਿੱਚ ਸੋਧ ਦੀ ਇਜਾਜ਼ਤ
ਮੰਤਰੀ ਮੰਡਲ ਨੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ (ਰੈਗੁਲੇਸ਼ਨ ਆਫ ਇੰਪਲਾਈਮੈਂਟ ਐਂਡ ਕੰਡੀਸ਼ਨ ਆਫ ਸਰਵਿਸ) ਰੂਲਜ਼, 2008 ਤਹਿਤ ਬਣੇ ਰੂਲ 260 (3) ਅਨੁਸਾਰ ਦਰਜ ਫਾਰਮ ਨੰਬਰ 27 ਵਿੱਚ ਮਾਲਕ ਤੇ ਠੇਕੇਦਾਰ ਤੋਂ ਸਰਟੀਫਿਕੇਟ ਵਿੱਚ ਸੋਧ ਕਰਨ ਅਤੇ ਰੂਲਜ਼ 261 ਤਹਿਤ ਨਵਾਂ ਫਾਰਮ ਨੰਬਰ 34 ਸ਼ਾਮਲ ਕਰਨ ਲਈ ਹਰੀ ਝੰਡੀ ਦੇ ਦਿੱਤੀ। ਨਿਯਮ 260 (3) ਮੁਤਾਬਕ ਨਿਰਮਾਣ ਕਾਮੇ ਨੂੰ ਆਪਣੇ ਕੰਮ ਲਈ ਪਿਛਲੇ ਸਾਲ (ਅਰਜ਼ੀ ਦੀ ਮਿਤੀ ਤੋਂ) ਲਈ ਫਾਰਮ ਨੰਬਰ 27 ਜ਼ਰੀਏ ਨਿਰਮਾਣ ਕਾਮੇ ਵਜੋਂ 90 ਦਿਨਾਂ ਦਾ ਸਵੈ-ਪ੍ਰਮਾਣ ਪੱਤਰ ਦੇਣ ਦੀ ਲੋੜ ਸੀ ਪਰ ਹੁਣ ਸੋਧਿਤ ਫਾਰਮ ਵਿੱਚ ਮਜ਼ਦੂਰ ਦੇ ਕੰਮ ਦਾ ਬਿਓਰਾ ਲੜੀਵਾਰ ਪ੍ਰੋਫਾਰਮੇ ਵਿੱਚ ਕਾਲਮਵਾਰ ਦਰਜ ਹੋਵੇਗਾ, ਜਿਸ ਤਹਿਤ ਕੰਮ ਦੀ ਸ਼ੁਰੂਆਤ ਦੀ ਮਿਤੀ, ਕੰਮ ਖ਼ਤਮ ਹੋਣ ਦੀ ਮਿਤੀ, ਕੰਮ ਦੇ ਕੁੱਲ ਦਿਨ, ਕੰਮ ਦੀ ਕਿਸਮ, ਮਾਲਕ/ਠੇਕੇਦਾਰ ਦਾ ਨਾਮ, ਮਾਲਕ/ਠੇਕੇਦਾਰ ਦਾ ਮੋਬਾਈਲ ਨੰਬਰ ਅਤੇ ਮਾਲਕ/ਠੇਕੇਦਾਰ ਦੇ ਦਸਤਖ਼ਤ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਰਜਿਸਟਰੇਸ਼ਨ ਅਤੇ ਨਕਦ ਰੂਪ ਵਿੱਚ ਫੀਸ ਜਮ੍ਹਾਂ ਕਰਵਾਉਣ ਨੂੰ ਸੁਖਾਲਾ ਬਣਾਉਣ ਲਈ ਰੂਲ 261 ਵਿੱਚ ਫਾਰਮ 34 ਵਿੱਚ ਨਵੀਂ ਨਕਦੀ ਰਸੀਦ ਜੋੜੀ ਗਈ ਹੈ।
‘ਦਿ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ, 2019’ ਦੀ ਧਾਰਾ 63 ਅਧੀਨ ਛੋਟ ਦੀ ਪ੍ਰਵਾਨਗੀ
ਮੰਤਰੀ ਪ੍ਰੀਸ਼ਦ ਨੇ ‘ਦਿ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ 2019 ਦੀ ਧਾਰਾ 63 ਅਧੀਨ ਛੋਟ ਦੇ ਖਰੜੇ ਨੂੰ ਵੀ ਪ੍ਰਵਾਨ ਕਰ ਲਿਆ। ਇਸ ਛੋਟ ਕਾਰਨ ਖ਼ਰੀਦ ਇਕਾਈਆਂ, ‘ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ’ ਅਧੀਨ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਨੈਸ਼ਨਲ ਇਨਫਰਮੇਸ਼ਨ ਸੈਂਟਰ ਸਰਵਿਸਜ਼ ਆਈ.ਐਨ.ਸੀ. ਅਧੀਨ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲਾ, ਭਾਰਤ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਅਧੀਨ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ ਤੋਂ ਸੇਵਾਵਾਂ ਦੀ ਖ਼ਰੀਦ (ਕੰਸਲਟੈਂਸੀ ਤੇ ਗ਼ੈਰ ਕੰਸਲਟੈਂਸੀ ਦੋਵੇਂ) ਸਿੱਧੇ ਤੌਰ ਉਤੇ ਕਰ ਸਕਦੇ ਹਨ।
Related posts:
ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦਾ ਇੱਕ ਸਾਲ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿ...
ਪੰਜਾਬੀ-ਸਮਾਚਾਰ
Municipal Corporation achieves record-breaking Property Tax collection ever, in the history of Chand...
ਪੰਜਾਬੀ-ਸਮਾਚਾਰ
डेली वेज वर्कर्स को जल्द मिलेगा छठे वेतनमान का लाभ.
ਪੰਜਾਬੀ-ਸਮਾਚਾਰ
ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ
ਪੰਜਾਬੀ-ਸਮਾਚਾਰ
ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜ...
ਪੰਜਾਬ ਟਰਾਂਸਪੋਰਟ ਵਿਭਾਗ
भाजपा के राज में गिरा सरकारी अस्पतालों का स्तर, विशेषज्ञ डॉक्टर की कमी, जनता बेहाल-पवन बंसल
ਪੰਜਾਬੀ-ਸਮਾਚਾਰ
यूटी सचिवालय घेराव से पहले माननीय सेक्रेटरी पर्सनल आईएएस अजय चगती ने कोऑर्डिनेशन कमेटी के प्रतिनिधिम...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
Asia Cup 2023
ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
Aam Aadmi Party
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ
ਪੰਜਾਬੀ-ਸਮਾਚਾਰ
सिटी ब्यूटीफुल को खोया हुआ दर्ज फिर दिलाएगी चंडीगढ़ कांग्रेस: बंसल
ਪੰਜਾਬੀ-ਸਮਾਚਾਰ
ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾ...
ਪੰਜਾਬੀ-ਸਮਾਚਾਰ
अनुराग ठाकुर 12 मार्च को चंडीगढ़ से प्रोजेक्ट खेलो इनिडा राइजिंग टैलेंट आइडेंटिफिकेशन (कीर्ति) योजना...
ਪੰਜਾਬੀ-ਸਮਾਚਾਰ
ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ
Giddarbaha
Mayor starts renovation work of Janj Ghar Sector 23 - Chandigarh.
ਪੰਜਾਬੀ-ਸਮਾਚਾਰ
ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼...
ਪੰਜਾਬੀ-ਸਮਾਚਾਰ
Contractual Employees Policy regarding engagement of employees on direct contract in the departments...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ
Mohali