ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

 ਅਧਿਆਪਕ ਵਰਗ ਨਾਲ ਕੀਤਾ ਵੱਡਾ ਵਾਅਦਾ ਪੁਗਾਇਆ, ਕਿਹਾ; “ਮੈਂ ਅਧਿਆਪਕ ਵਰਗ ਨੂੰ ਦਰਪੇਸ਼ ਹਰ ਮੁੱਦੇ ਦੇ ਹੱਲ ਲਈ ਮੌਜੂਦ”
ਪੁਰਾਣੇ ਆਗੂਆਂ ਦੇ ਮਹਿਲਨੁਮਾ ਘਰਾਂ ਦੇ ਉਲਟ, ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਮੇਰੀ ਜਾਇਦਾਦ: ਮੁੱਖ ਮੰਤਰੀ
ਸਰਕਾਰੀ ਸਕੂਲਾਂ ਦੇ 20,000 ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦੇ ਪਾਇਲਟ ਪ੍ਰਾਜੈਕਟ ਲਈ 21 ਕਰੋੜ ਰੁਪਏ ਜਾਰੀ
(Punjab Bureau) : ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ। ਇੱਥੇ ਟੈਗੋਰ ਥੀਏਟਰ ਵਿਖੇ ਹੋਏ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ `ਤੇ ਜ਼ੋਰ ਦਿੱਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਸਦਕਾ ਹੀ ਅੱਜ ਇਹ ਇਤਿਹਾਸਕ ਦਿਨ ਦੇਖਣ ਨੂੰ ਮਿਲ ਰਿਹਾ ਹੈ।
Punjab Chief Minister Bhagwant Mann on Friday hand over regularisation letters to 12,710 contractual teachers in the Education department

Punjab Chief Minister Bhagwant Mann on Friday hand over regularisation letters to 12,710 contractual teachers in the Education department

ਹੋਰ ਮੁਲਾਜ਼ਮਾਂ ਨਾਲ ਆਪਣੀ ਭਾਵੁਕ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁਲਾਜ਼ਮ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਇਹ ਆਖਦਿਆਂ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੌਜੂਦ ਹਨ, ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਅਧਿਆਪਕ ਦੇ ਪੁੱਤਰ ਹੋਣ ਦੇ ਨਾਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਅਧਿਆਪਕਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।
ਇਕ ਕਲਾਕਾਰ ਵਜੋਂ ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਰਹੱਦੀ ਪਿੰਡ ਦੀ ਇਕ ਲੜਕੀ ਦੀ ਜ਼ਿੰਦਗੀ ਬਦਲਣ ਦਾ ਕਿੱਸਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਸ ਲੜਕੀ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਉਨ੍ਹਾਂ ਦੇ ਨਿਮਾਣੇ ਯਤਨਾਂ ਸਦਕਾ ਉਸ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਅਤੇ ਉਸ ਨੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ। ਉਨ੍ਹਾਂ ਕਿਹਾ ਕਿ ਜੇ ਇਕ ਕਲਾਕਾਰ ਅਜਿਹਾ ਕਰ ਸਕਦਾ ਹੈ ਤਾਂ ਸੂਬੇ ਦਾ ਮੁਖੀ ਤਾਂ ਹੋਰ ਵੀ ਬਹੁਤ ਕੁਝ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਨ੍ਹਾਂ ਅਧਿਆਪਕਾਂ ਨੂੰ ਨਿਗੂਣੀਆਂ ਤਨਖ਼ਾਹਾਂ `ਤੇ ਕੰਮ ਕਰਨਾ ਪਿਆ ਅਤੇ ਪੁਰਾਣੀਆਂ ਸਰਕਾਰਾਂ ਦੀ ਬੇਰੁਖ਼ੀ ਕਾਰਨ ਉਨ੍ਹਾਂ ਨੂੰ ਆਪਣੇ ਜਾਇਜ਼ ਹੱਕਾਂ ਲਈ ਪ੍ਰਦਰਸ਼ਨ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਮਨਰੇਗਾ ਅਧੀਨ ਕੰਮ ਕਰਦੇ ਮਜ਼ਦੂਰਾਂ ਨੂੰ ਵੀ ਅਧਿਆਪਕਾਂ ਨਾਲੋਂ ਵੱਧ ਤਨਖਾਹਾਂ ਮਿਲਦੀਆਂ ਸਨ। ਉਨ੍ਹਾਂ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਕੌਮ ਨਿਰਮਾਤਾਵਾਂ `ਤੇ ਅੱਤਿਆਚਾਰ ਨਹੀਂ ਤਾਂ ਹੋਰ ਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ `ਤੇ ਕੋਈ ਅਹਿਸਾਨ ਨਹੀਂ ਹੈ, ਸਗੋਂ ਸੂਬੇ ਅਤੇ ਜਨਤਾ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ `ਤੇ ਇੰਨਾ ਭਰੋਸਾ ਜਤਾਇਆ ਹੈ ਅਤੇ ਉਹ ਇਸ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਦੇ ਨਾਂ ਅੱਗਿਓਂ ‘ਕੱਚੇ’ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ ਪੰਜ ਫੀਸਦੀ ਤਨਖ਼ਾਹ ਵਾਧੇ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਫੈਸਲਾ ਕੀਤਾ ਹੈ ਕਿ ਅਧਿਆਪਕ ਸਿਰਫ਼ ਅਧਿਆਪਨ ਕਾਰਜ ਨਾਲ ਸਬੰਧਤ ਸੇਵਾ ਨਿਭਾਉਣਗੇ ਅਤੇ ਉਨ੍ਹਾਂ ਦੀ ਕਿਸੇ ਗੈਰ-ਅਧਿਆਪਨ ਕਾਰਜ ਲਈ ਡਿਊਟੀ ਨਹੀਂ ਲਗਾਈ ਜਾਵੇਗੀ।
ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਮਰਦਮਸ਼ੁਮਾਰੀ ਲਈ 66,000 ਅਧਿਆਪਕਾਂ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਉਨ੍ਹਾਂ ਵੱਲੋਂ ਸਪੱਸ਼ਟ ਸ਼ਬਦਾਂ ਵਿੱਚ ਇਨਕਾਰ ਕਰ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਇਸ ਮੰਤਵ ਲਈ ਬੇਰੋਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਸਰਕਾਰੀ ਕੰਮਕਾਜ ਕਰਨ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਵਿਕਾਸ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਫੈਸਲੇ ਸਿਰਫ਼ ਉਹੀ ਵਿਅਕਤੀ ਲੈ ਸਕਦਾ ਹੈ ਜੋ ਜ਼ਮੀਨੀ ਪੱਧਰ `ਤੇ ਲੋਕਾਂ ਨਾਲ ਜੁੜਿਆ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਵੱਡੇ-ਵੱਡੇ ਘਰਾਂ ਵਿੱਚ ਰਹਿਣ ਵਾਲੇ ਆਗੂ ਅਜਿਹੇ ਫੈਸਲੇ ਨਹੀਂ ਲੈ ਸਕਦੇ ਕਿਉਂਕਿ ਉਹ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਉਨ੍ਹਾਂ ਕੋਲ ਇੰਨੇ ਵੱਡੇ ਘਰ ਨਹੀਂ ਹਨ ਪਰ ਲੋਕਾਂ ਦਾ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਾਰੀ ਜਾਇਦਾਦ ਅਤੇ ਖ਼ਜ਼ਾਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੇ ਲੋਕ ਉਨ੍ਹਾਂ ਦੇ ਨਾਲ ਹਨ ਤਾਂ ਪੈਸੇ ਅਤੇ ਧਨ-ਦੌਲਤ ਦੇ ਰੂਪ ਵਿੱਚ ਹੋਰ ਕਿਸੇ ਚੀਜ਼ ਦੀ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਆਪਣੇ ਕਾਰਜਕਾਲਾਂ ਦੇ ਆਖ਼ਰੀ ਸਮੇਂ ਥੋੜ੍ਹੀਆਂ-ਬਹੁਤੀਆਂ ਰਿਆਇਤਾਂ ਦੇ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸ਼ਾਸਨ ਦੌਰਾਨ ਲੋਕਾਂ ਨੂੰ ਲੁੱਟਿਆ ਹੈ ਅਤੇ ਕਦੇ ਵੀ ਉਨ੍ਹਾਂ ਦੀ ਭਲਾਈ ਲਈ ਕੋਈ ਵਿਸ਼ੇਸ਼ ਫੈਸਲੇ ਨਹੀਂ ਲਏ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਅਧਿਆਪਕ ਸੂਬੇ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਅਸੀਂ ਸਾਰੇ ਖ਼ੁਸ਼ਕਿਸਮਤ ਹਾਂ ਕਿ ਅਸੀਂ ਇਸ ਉੱਦਮ ਦਾ ਹਿੱਸਾ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ `ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਦੇ ਵਿਚਾਰਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨੌਜਵਾਨਾਂ ਦੀ ਆਪਣੀ ਵੱਖਰੀ ਪਛਾਣ ਬਣਾਉਣ ਲਈ ਉਨ੍ਹਾਂ ਦੀ ਮਦਦ ਕਰਨ ਲਈ ਹਰ ਸੰਭਵ ਯਤਨ ਕਰਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼਼ੁਰੂ ਕਰੇਗੀ ਅਤੇ ਇਸ ਲਈ 20,000 ਵਿਦਿਆਰਥੀਆਂ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ 12,000 ਲੜਕੀਆਂ ਅਤੇ 8,000 ਲੜਕੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ 21 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਨੂੰ ਜੀ.ਪੀ.ਐੱਸ. ਸਿਸਟਮ ਨਾਲ ਲੈੱਸ ਕੀਤਾ ਜਾਵੇਗਾ ਤਾਂ ਜੋ ਮਾਪੇ ਬੱਸਾਂ ਦੀ ਆਵਾਜਾਈ `ਤੇ ਨਜ਼ਰ ਰੱਖ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਅਹਿਮ ਭੂਮਿਕਾ ਨਿਭਾਏਗਾ। 
ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਭਾਗ ਵਿੱਚ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਬੀ.ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖ਼ਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ, ਜਦਕਿ ਈ.ਟੀ.ਟੀ. ਅਤੇ ਐਨ.ਟੀ.ਟੀ. ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖ਼ਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀ.ਏ./ਐਮ.ਏ. ਬੀ.ਐੱਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ, ਜੋ ਇਸ ਮੌਕੇ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖ਼ਾਹ ਮਿਲੇਗੀ। ਆਈ.ਈ.ਵੀ. ਵਲੰਟੀਅਰ ਜੋ ਹੁਣ ਤੱਕ 5500 ਰੁਪਏ ਤਨਖ਼ਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖ਼ਾਹ ਮਿਲੇਗੀ। ਇਸੇ ਤਰ੍ਹਾਂ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖ਼ਾਹ ਲੈ ਰਹੇ ਈ.ਜੀ.ਐਸ., ਈ.ਆਈ.ਈ. ਅਤੇ ਐਸ.ਟੀ.ਆਰ. ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ।
See also  ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ

Related posts:

ਮੁੱਖ ਮੰਤਰੀ ਨੇ ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ eservi...
ਮੁੱਖ ਮੰਤਰੀ ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਪੰਜਾਬੀ-ਸਮਾਚਾਰ
Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
Asia Cup 2023
चंडीगढ़ से तीन आम आदमी पार्टी पार्षद भाजपा में शामिल।
Chandigarh
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ 'ਤੇ 26 ਲੋਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਸੂਚੀ ਜਾਰੀ
Chandigarh
ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮ...
ਪੰਜਾਬੀ-ਸਮਾਚਾਰ
Khedan Watan Punjab Diya : 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ ਕੀਤੀਆਂ ਸ਼ਾਮਲ
Khedan Watan Punjab Diya
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ
ਪੰਜਾਬੀ-ਸਮਾਚਾਰ
Multi-crore nature heights infra scam: absconding from 9 years, Punjab police arrest main accused Ne...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ
Manipur violence
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟ...
ਪੰਜਾਬੀ-ਸਮਾਚਾਰ
ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਸਐਸਪੀ ਪਟਿਆਲਾ ਨੂੰ ਇੱਕ ਰਸਮੀ ਸ਼ਿਕਾਇਤ ਲਿਖ ਕੇ ਤੁਰੰਤ ਕੇਸ...
ਪੰਜਾਬੀ-ਸਮਾਚਾਰ
कुलदीप कुमार ने संभाला चंडीगढ़ मेयर पद
ਪੰਜਾਬੀ-ਸਮਾਚਾਰ
ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ
ਪੰਜਾਬੀ-ਸਮਾਚਾਰ
डेली वेज वर्कर्स को जल्द मिलेगा छठे वेतनमान का लाभ.
ਪੰਜਾਬੀ-ਸਮਾਚਾਰ
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ...
Punjab Crime News
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਅਪਰਾਧ ਸਬੰਧਤ ਖਬਰ
चंडीगढ़ हाउसिंग बोर्ड ने 16 फ्लैटों के लाइसेंस रद्द किए, और भी लाइसेंस रद्द किए जाएंगे रद्द।
ਪੰਜਾਬੀ-ਸਮਾਚਾਰ
Governor inaugurates the 52nd Rose Festival 2024, a Zero Waste Three-Day Show organized by MC Chandi...
Punjab News
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ...
ਪੰਜਾਬੀ-ਸਮਾਚਾਰ
See also  ਪੁਲਿਸ ਨੂੰ ਗੋਲੀ ਚਲਾਉਣ ਦੇ ਨਿਰਦੇਸ਼ ਦੇਣ ਲਈ 'ਆਪ' ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਵਿਰੁੱਧ ਐਫਆਈਆਰ ਦਰਜ ਕਰਨੀ ਚਾਹੀਦੀ ਹੈ: ਬਾਜਵਾ

Leave a Reply

This site uses Akismet to reduce spam. Learn how your comment data is processed.