ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਮਲੇਸ਼ੀਆ ਵਿੱਚ ਫਸੀ ਸੰਗਰੂਰ ਦੀ ਇਕ ਲੜਕੀ ਜਲਦੀ ਹੀ ਘਰ ਵਾਪਸ ਆ ਜਾਵੇਗੀ।ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਅੜਕਵਾਸ ਦੀ ਲੜਕੀ ਪਿਛਲੇ ਲੰਮੇ ਸਮੇਂ ਤੋਂ ਮਲੇਸ਼ੀਆ ਵਿੱਚ ਸੀ। ਉਨ੍ਹਾਂ ਦੱਸਿਆ ਕਿ ਲੜਕੀ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੀ ਭਾਲ ਵਿੱਚ ਮਲੇਸ਼ੀਆ ਗਈ ਸੀ ਪਰ ਕਿਸੇ ਟਰੈਵਲ ਏਜੰਟ ਦੇ ਧੋਖੇ ਕਾਰਨ ਉਹ ਉੱਥੇ ਹੀ ਫਸ ਗਈ ਸੀ, ਜਿਸ ਤੋਂ ਬਾਅਦ ਉਸ ਦਾ ਪਰਿਵਾਰ ਦੱਖਣ ਏਸ਼ੀਆਈ ਮੁਲਕ ਤੋਂ ਉਸ ਦੀ ਵਾਪਸੀ ਲਈ ਇੱਧਰ-ਉੱਧਰ ਭੱਜ-ਨੱਠ ਕਰ ਰਿਹਾ ਸੀ।

Punjab CM Bhagwant Mann

Punjab CM Bhagwant Mann

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਭਾਰਤ ਸਰਕਾਰ ਕੋਲ ਇਸ ਮੁੱਦੇ ਨੂੰ ਉਠਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਨੇ ਇਹ ਮੁੱਦਾ ਮਲੇਸ਼ੀਆ ਦੀ ਸਰਕਾਰ ਕੋਲ ਚੁੱਕਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਕੀਤੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ ਕਿਉਂਕਿ ਲੜਕੀ ਨੇ ਭਾਰਤੀ ਦੂਤਾਵਾਸ ਨਾਲ ਸੰਪਰਕ ਕਾਇਮ ਕਰ ਲਿਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਮਲੇਸ਼ੀਆ ‘ਚ ਫਸੀ ਇਸ ਲੜਕੀ ਦੀ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ।

See also  ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਰਸਮੀ ਕਾਰਵਾਈਆਂ ਅਤੇ ਬਾਕੀ ਕਾਗਜ਼ੀ ਕਾਰਵਾਈ ਤੋਂ ਬਾਅਦ ਗੁਰਵਿੰਦਰ ਕੌਰ ਨਾਂ ਦੀ ਇਸ ਲੜਕੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੂਜੇ ਮੁਲਕਾਂ ਵਿੱਚ ਮੁਸ਼ਕਲਾਂ ਵਿੱਚ ਫਸੀਆਂ ਬੱਚੀਆਂ ਦੀ ਮੁਲਕ ਵਾਪਸੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਅਤੇ ਇਸ ਦੇ ਲੋਕਾਂ ਨੂੰ ਹਰ ਤਰ੍ਹਾਂ ਦੇ ਸੰਕਟ ਵਿੱਚੋਂ ਕੱਢਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।

Related posts:

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

Punjab News

BJP Mahila Morcha Condemns AAP's Undemocratic Tactics in Panchayat Elections

Punjab News

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Punjab News

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਪੰਜਾਬੀ-ਸਮਾਚਾਰ

ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Ludhiana

प्रभ आसरा के 450 आश्रित 70 दिनों से बिना बिजली के काट रहे दिन

ਪੰਜਾਬੀ-ਸਮਾਚਾਰ

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

UT Chandigarh allows shops to open 24x7 for benefit of traders and shopkeepers.

ਪੰਜਾਬੀ-ਸਮਾਚਾਰ

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਪੰਜਾਬੀ-ਸਮਾਚਾਰ

Khedan Watan Punjab Diya Season- 2 : ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਣਗੇ ਵਾਲੀਬਾਲ ਮੈ...

Punjab Sports News

पार्षद तरुणा मेहता ने पार्क में नए वाकिंग ट्रेक का किया उद्घाटन

ਪੰਜਾਬੀ-ਸਮਾਚਾਰ

Change of Summer OPD timings of Govt. Multi-Specialty Hospital, Sector-16, Chandigarh.

ਪੰਜਾਬੀ-ਸਮਾਚਾਰ

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Aam Aadmi Party

भाजपा के राज में गिरा सरकारी अस्पतालों का स्तर, विशेषज्ञ डॉक्टर की कमी, जनता बेहाल-पवन बंसल

ਪੰਜਾਬੀ-ਸਮਾਚਾਰ

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

ਪੰਜਾਬੀ-ਸਮਾਚਾਰ

ਬਾਜਵਾ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬੀ-ਸਮਾਚਾਰ

Governor inaugurates the 52nd Rose Festival 2024, a Zero Waste Three-Day Show organized by MC Chandi...

Punjab News
See also  ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ

Leave a Reply

This site uses Akismet to reduce spam. Learn how your comment data is processed.