ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ

ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਲਈ ਆਈ ‘INDIA’ ਦੇ ਤੌਰ ‘ਤੇ 26 ਸਮਰੂਪ ਪਾਰਟੀਆਂ ਆਈਆਂ ਹਨ: ਰਾਜਾ ਵੜਿੰਗ

(Punjab Bureau) : ਪੰਜਾਬ ਕਾਂਗਰਸ ਪਾਰਟੀ ਨੇ ਅੱਜ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਪ੍ਰਮੁੱਖ ਮੁੱਦਿਆਂ, ਚਿੰਤਾਵਾਂ ਅਤੇ ਅਪਣਾਈ ਜਾਣ ਵਾਲੀ ਰਣਨੀਤੀ ‘ਤੇ ਚਰਚਾ ਕਰਨ ਲਈ ਪਾਰਟੀ ਮੀਟਿੰਗ ਕੀਤੀ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਚੋਣ ਲੜੇ ਉਮੀਦਵਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਵਿਧਾਇਕਾਂ ਸਮੇਤ ਸੀਨੀਅਰ ਕਾਂਗਰਸ ਲੀਡਰਸ਼ਿਪ ਨੇ ਸ਼ਿਰਕਤ ਕੀਤੀ।

ਅਮਰਿੰਦਰ ਸਿੰਘ ਰਾਜਾ ਵੜਿੰਗ

ਅਮਰਿੰਦਰ ਸਿੰਘ ਰਾਜਾ ਵੜਿੰਗ

ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਵੜਿੰਗ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਹਲਕਾ ਪੱਧਰੀ ਰਣਨੀਤੀ ਅਤੇ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਰਟੀ ਮੀਟਿੰਗ ਦੌਰਾਨ ਪ੍ਰੋਗਰਾਮਾਂ ਦੀ ਸਮਾਂ ਸੂਚੀ ਤੇ ਬੂਥ ਅਨੁਸਾਰ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। “INDIA”ਗਠਜੋੜ ਬਾਰੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਵੜਿੰਗ ਨੇ ਦ੍ਰਿੜਤਾ ਨਾਲ ਕਿਹਾ ਕਿ ਭਾਰਤ ਦੇ ਅਜ਼ਾਦੀ ਸੰਘਰਸ਼ ਤੋਂ ਲੈ ਕੇ ਹੁਣ ਤੱਕ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾਈ ਹੈ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕੀਤੀ ਹੈ।

‘ਗੱਠਜੋੜ’ ਸ਼ਬਦ ਨੂੰ ਸਿਰੇ ਤੋਂ ਰੱਦ ਕਰਦਿਆਂ ਵੜਿੰਗ ਨੇ ਕਿਹਾ ਕਿ ਕੋਈ ਗਠਜੋੜ ਨਹੀਂ ਹੈ, ਪਰ ਹਾਂ ਦੇਸ਼ ਦੇ ਸੰਵਿਧਾਨ ਅਤੇ ਸੰਘੀ ਢਾਂਚੇ ਨੂੰ ਬਚਾਉਣਾ ਸਮੇਂ ਦੀ ਮੰਗ ਹੈ ਅਤੇ ਅਸੀਂ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਸਾਰੀਆਂ ਸਮਰੂਪ ਪਾਰਟੀਆਂ ਦਾ ਸਾਥ ਦੇ ਰਹੇ ਹਾਂ। ਵੜਿੰਗ ਨੇ ਕਿਹਾ ਕਿ ਸਾਰੀਆਂ 26 ਪਾਰਟੀਆਂ ਨੇ ਭਾਜਪਾ ਦੀ ਪਾੜੋ ਅਤੇ ਰਾਜ ਕਰੋ ਦੀ ਵਿਚਾਰਧਾਰਾ, ਇਸ ਦੀਆਂ ਕੋਝੀਆਂ ਨੀਤੀਆਂ ਅਤੇ ਉਨ੍ਹਾਂ ‘ਤੇ ਸਵਾਲ ਉਠਾਉਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਅਤੇ ਦੇਸ਼ ਨੂੰ ਗੁਲਾਮੀ ਦੇ ਦਿਨਾਂ ਵੱਲ ਧੱਕਣ ਦੀਆਂ ਕੋਸ਼ਿਸ਼ਾਂ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ ਹੈ।

See also  ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ

ਸੀਟ ਦੀ ਵੰਡ ਨੂੰ ਲੈ ਕੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਵੜਿੰਗ ਨੇ ਝੂਠੀ ਜਾਣਕਾਰੀ ਫੈਲਾਉਣ ਵਾਲਿਆਂ ਦੀ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਬਿਰਤਾਂਤ ਨੂੰ ਸਿਰਜਿਆ ਜਾ ਰਿਹਾ ਹੈ। ਸੀਟਾਂ ਦੀ ਵੰਡ ਏਜੰਡਾ ਨਹੀਂ ਹੈ, ਜਮਹੂਰੀਅਤ ਨੂੰ ਬਚਾਉਣਾ ਸਾਂਝਾ ਉਦੇਸ਼ ਹੈ ਅਤੇ ਅਸੀਂ ਉਨ੍ਹਾਂ ਸਾਰੀਆਂ ਇੱਕ-ਸਮਾਨ ਸੋਚ ਵਾਲੀਆਂ ਪਾਰਟੀਆਂ ਨਾਲ ਖੜ੍ਹੇ ਹਾਂ ਜੋ ਸੰਵਿਧਾਨ ਦਾ ਬਰਾਬਰ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਨਾਲ ਲੜ ਰਹੇ ਹਨ ਜੋ ਤਾਨਾਸ਼ਾਹ ਬਣ ਗਏ ਹਨ।
“INDIA” ਦੀ ਨੀਂਹ ਸੰਵਿਧਾਨ ਅਤੇ ਦੇਸ਼ ਦੇ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਰੱਖੀ ਗਈ ਹੈ, ਜਿਸਦਾ ਉਦੇਸ਼ ਕੇਂਦਰ ਸਰਕਾਰ ਦੇ ਜ਼ੁਲਮ ਅਤੇ ਭਾਜਪਾ ਦੀਆਂ ਖਤਰਨਾਕ ਚਾਲਾਂ ਨਾਲ ਲੜਨਾ ਹੈ।

ਮੀਟਿੰਗ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਨੇ ਦੱਸਿਆ ਕਿ ਸਮੂਹ ਆਗੂਆਂ, ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਅਹੁਦੇਦਾਰਾਂ ਨੂੰ ਬੂਥ ਅਨੁਸਾਰ ਡਿਊਟੀਆਂ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਪਾਰਟੀ ਹਰੇਕ ਵੋਟਰ ਨਾਲ ਜੁੜ ਕੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਮੁੱਦਿਆਂ ਨੂੰ ਧਿਆਨ ਵਿੱਚ ਰੱਖ ਸਕੇ। ਅਸੀਂ ਸੂਬੇ ਵਿੱਚ ਅਮਨ-ਕਾਨੂੰਨ ਦੀ ਖ਼ਰਾਬ ਹੋ ਰਹੀ ਸਥਿਤੀ, ਹੜ੍ਹਾਂ ਦੇ ਮਾੜੇ ਪ੍ਰਬੰਧਾਂ ਅਤੇ ਨਸ਼ਿਆਂ ਦੀ ਸਮੱਸਿਆ ਸਮੇਤ ਵੱਖ-ਵੱਖ ਮੋਰਚਿਆਂ ‘ਤੇ ਸੱਤਾਧਾਰੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਬਾਰੇ ਵੀ ਚਰਚਾ ਕੀਤੀ। ਆਮ ਆਦਮੀ ਪਾਰਟੀ ਹਰ ਫਰੰਟ ‘ਤੇ ਫੇਲ ਹੋਈ ਹੈ। ਵੜਿੰਗ ਨੇ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਨਾਕਾਮੀਆਂ ਅਤੇ ਇਸ ਦੇ ਲੀਡਰਾਂ ਦੇ ਜ਼ੁਲਮਾਂ ​​ਦਾ ਪਰਦਾਫਾਸ਼ ਜ਼ਰੂਰ ਕਰਾਂਗੇ, ਜਿਨ੍ਹਾਂ ਨੇ ਵੋਟਰਾਂ ਨੂੰ ਆਪਣੇ ਝੂਠੇ ਵਾਅਦਿਆਂ ਅਤੇ ਦਾਅਵਿਆਂ ਨਾਲ ਧੋਖਾ ਦਿੱਤਾ ਹੈ। ਮੀਟਿੰਗ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਵਿੱਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦੇ ਸੱਦੇ ਨਾਲ ਸਮਾਪਤ ਹੋਈ।

See also  ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ

Related posts:

ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬੀ-ਸਮਾਚਾਰ
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ
Punjab News
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ
ਖੇਡਾਂ ਦੀਆਂ ਖਬਰਾਂ
चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ...
ਪੰਜਾਬੀ-ਸਮਾਚਾਰ
ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ...
ਪੰਜਾਬੀ-ਸਮਾਚਾਰ
G-20 SUMMIT : ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ...
G-20 SUMMIT
ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼
Khanna
ਉਭਰਦੇ ਖਿਡਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ
ਪੰਜਾਬੀ-ਸਮਾਚਾਰ
चंडीगढ़ में पीने के पानी को लेकर बड़ा खुलासा, 35,220 मीटर खराब!
ਪੰਜਾਬੀ-ਸਮਾਚਾਰ
ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ
ਪੰਜਾਬ-ਵਿਜੀਲੈਂਸ-ਬਿਊਰੋ
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...
ਪੰਜਾਬੀ-ਸਮਾਚਾਰ
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਸਮਾਚਾਰ
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ
ਪੰਜਾਬੀ-ਸਮਾਚਾਰ
MC Chandigarh takes tough stand against defaulters.
ਪੰਜਾਬੀ-ਸਮਾਚਾਰ
सुप्रीम कोर्ट ने भारतीय स्टेट बैंक को चुनावी बांड से संबंधित उन सभी विवरणों का खुलासा करने का निर्दे...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ
ਸਕੂਲ ਸਿੱਖਿਆ ਸਮਾਚਾਰ
Counting to take Place at 117 Centres across Punjab : Sibin C
ਪੰਜਾਬੀ-ਸਮਾਚਾਰ
ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿ...
Dental Colleges In Punjab
ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ
ਪੰਜਾਬੀ-ਸਮਾਚਾਰ
See also  ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ

Leave a Reply

This site uses Akismet to reduce spam. Learn how your comment data is processed.