ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਮੁਫ਼ਤ ਕੋਰਸ, ਅਰਜ਼ੀਆਂ ਭਰਨ ਦੀ ਆਖਰੀ ਮਿਤੀ 20 ਅਗਸਤ

(Punjab Bureau) : ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ (ਬੀ.ਏ. ਪਾਸ) ਉਮੀਦਵਾਰਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਚਲਾਏ ਜਾ ਰਹੇ ਸਿਖਲਾਈ ਕੇਂਦਰਾਂ ਵਿੱਚ ਇੱਕ ਸਾਲ ਦੀ ਮੁਫਤ ਟਰੇਨਿੰਗ ਦੇਣ ਲਈ 20 ਅਗਸਤ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

Dr. baljeet kaur

Dr. baljeet kaur

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੇਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ। ਅਨੁਸੂਚਿਤ ਜਾਤੀ ਦੇ ਕੇਵਲ ਬੇਰੁਜ਼ਗਾਰ ਉਮੀਦਵਾਰ ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਸ਼ਨ ਅਤੇ ਦਸਵੀ ਪੰਜਾਬੀ ਵਿਸ਼ੇ ਨਾਲ ਪਾਸ ਕੀਤੀ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨਿਸ਼ਚਿਤ ਸ਼ਰਤਾਂ ਪੂਰੀਆਂ ਕਰਨ ਵਾਲੇ ਯੋਗ ਉਮੀਦਵਾਰ ਆਪਣੀ ਦਰਖਾਸਤ ਨਿਰਧਾਰਿਤ ਪ੍ਰੋਫਾਰਮੇ ਵਿੱਚ ਆਪਣੇ ਜਿਲ੍ਹੇ ਦੇ ਸਬੰਧਤ ਜਿਲ੍ਹਾ ਭਾਸ਼ਾ ਅਫ਼ਸਰ ਨੂੰ ਅਤੇ ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ. ਨਗਰ ਨੂੰ ਆਪਣੇ ਸਰਟੀਫਿਕੇਟਾਂ ਦੀਆਂ ਤਸਦੀਕ-ਸ਼ੁਦਾ ਨਕਲਾਂ ਤੇ ਮੌਜੂਦਾ ਪਾਸਪੋਰਟ ਸਾਇਜ਼ ਦੀ ਫੋਟੋ ਸਹਿਤ ਪ੍ਰੋਫਾਰਮੇ ਵਿੱਚ ਮਿਤੀ 20 ਅਗਸਤ 2023 ਤੱਕ ਭੇਜ ਸਕਦੇ ਹਨ।
ਉਨਾਂ ਅੱਗੇ ਦੱਸਿਆ ਕਿ ਉਮੀਦਵਾਰ ਇੰਟਰਵਿਊ ਲਈ ਮਿਤੀ 28-08-2023 ਨੂੰ ਸਵੇਰੇ 09:00 ਵਜੇ ਤੱਕ ਸਬੰਧਤ ਜਿਲ੍ਹੇ ਦੇ ਜਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਵਿੱਚ ਆਪਣੇ ਅਸਲ ਸਰਟੀਫਿਕੇਟਸ ਸਹਿਤ ਇੰਟਰਵਿਊ ਲਈ ਹਾਜਰ ਹੋਵੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬੀ ਸਟੈਨੋਗ੍ਰਾਫੀ ਦੀ ਟ੍ਰੇਨਿੰਗ ਭਾਸ਼ਾ ਵਿਭਾਗ, ਪੰਜਾਬ ਵੱਲੋਂ ਜਿਲ੍ਹਾ ਪੱਧਰ ਤੇ ਚਲਾਏ ਜਾ ਰਹੇ ਸਿਖਲਾਈ ਕੇਂਦਰ ਪਟਿਆਲਾ, ਸੰਗਰੂਰ, ਜਲੰਧਰ, ਰੂਪਨਗਰ ਅਤੇ ਚੰਡੀਗੜ੍ਹ (ਕੈਂਪਸ ਐਟ ਫੇਜ਼-6, ਐਸ.ਏ.ਐਸ. ਨਗਰ) ਵਿਖੇ ਭਾਸ਼ਾ ਵਿਭਾਗ ਦੇ ਸਥਾਪਿਤ ਸੈਂਟਰਾਂ ਵਿੱਚ ਦਿੱਤੀ ਜਾਣੀ ਹੈ। ਇਹਨਾ ਸਿਖਲਾਈ ਕੇਂਦਰਾਂ ਵਿੱਚ ਕੁੱਲ 80 ਸੀਟਾਂ ਹਨ, ਜਿਨ੍ਹਾਂ ਵਿੱਚੋਂ ਚੰਡੀਗੜ੍ਹ (ਕੈਂਪਸ ਐਟ ਐਸ.ਏ.ਐਸ. ਨਗਰ) ਵਿਖੇ ਚੱਲ ਰਹੇ ਸੈਂਟਰ ਲਈ 20 ਅਤੇ ਬਾਕੀ ਸੈਂਟਰਾਂ ਵਿੱਚ 15-15 ਸੀਟਾਂ ਹਨ। ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ 250/- ਰੁਪਏ ਪ੍ਰਤੀ ਮਹੀਨਾ ਵਜੀਫਾ ਦਿੱਤਾ ਜਾਵੇਗਾ। ਪੰਜਾਬੀ ਸਟੈਨੋਗ੍ਰਾਫੀ( ਭਾਸ਼ਾ ਵਿਭਾਗ ) ਦੀ ਸਿਖਲਾਈ ਪ੍ਰਾਪਤ ਕਰਨ ਸਬੰਧੀ ਦਾਖਲੇ ਲਈ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਡ www.welfare.punjab.gov.in ਤੇ ਉਪਲੱਬਧ ਹੈ।

See also  No air travel and star hotels for officers on tour to Delhi : Purohit

Related posts:

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ

Mohali

बॉटलिंग प्लांट में अवैध गतिविधियों के खिलाफ आबकारी विभाग ने की कार्यवाही।

ਪੰਜਾਬੀ-ਸਮਾਚਾਰ

Punjab Education Minister Harjot Singh Bains showcases transformative education model of Punjab at U...

Punjab News

ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ

ਖੇਡਾਂ ਦੀਆਂ ਖਬਰਾਂ

ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

Punjab BJP

ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ...

Hushairpur

Blessed To Pay My Obeisance at Sri Ram Mandir in Ayodhya: MP Preneet Kaur

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...

Punjab News

MC Chandigarh issues clarity on bookings of Community Centers made prior to enforcement of Model Cod...

ਪੰਜਾਬੀ-ਸਮਾਚਾਰ

Rakhri Bonanza to Ladies by Cm, Announces to Fill 3000 New Posts Of Anganwadi Workers - punjabsamach...

Barnala

चंडीगढ़ प्रशासन ने अतिक्रमित सरकारी भूमि का सर्वेक्षण किया शुरू।

ਪੰਜਾਬੀ-ਸਮਾਚਾਰ

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ

Punjab Information and Public Relations

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

ਪੰਜਾਬੀ-ਸਮਾਚਾਰ

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ

ਪੰਜਾਬੀ-ਸਮਾਚਾਰ

ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪ...

ਪੰਜਾਬੀ-ਸਮਾਚਾਰ

The Excise Department U.T. Chandigarh is going to implement a track and trace system to effectively ...

ਪੰਜਾਬੀ-ਸਮਾਚਾਰ

पार्टी नेतृत्व का फ़ैसला सर्वोपरि : प्रेम गर्ग

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

Punjab Crime News

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ....

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

Mohali

Leave a Reply

This site uses Akismet to reduce spam. Learn how your comment data is processed.