ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

ਬਿਜਲੀ ਮੰਤਰੀ ਵੱਲੋਂ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

(Punjab Bureau) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ।

Punjab Government is committed to fulfill every legitimate demand of employees

Punjab Government is committed to fulfill every legitimate demand of employees

ਅੱਜ ਇਥੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਲਗਭਗ ਚਾਰ ਘੰਟੇ ਤੱਕ ਚੱਲੀਆਂ ਮੀਟਿੰਗਾਂ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਵੱਲੋਂ ਇਹ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਲਈ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਬਿਜਲੀ ਵਿਭਾਗ ਵੱਲੋਂ ਹੁਣ ਤੱਕ 3972 ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ ਅਤੇ ਲੋੜੀਂਦੀਆਂ ਹੋਰ ਅਸਾਮੀਆਂ ਨੂੰ ਭਰਨ ਲਈ ਪ੍ਰਕ੍ਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਠੇਕੇ ‘ਤੇ ਭਰਤੀ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਅਪਣਾਈ ਗਈ ਨੀਤੀ ਤਹਿਤ ਬਿਜਲੀ ਵਿਭਾਗ ਨੇ ਵੀ ਵਿਭਾਗ ਵਿੱਚ ਕੰਮ ਕਰ ਰਹੇ ਅਜਿਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਪ੍ਰਕ੍ਰਿਆ ਆਰੰਭ ਦਿੱਤੀ ਹੈ।

See also  5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

ਇਸ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਮੁਲਾਜ਼ਮਾ ਏਕਤਾ ਮੰਚ, ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫਰੰਟ, ਪਾਵਰਕੌਮ ਆਊਟਸੋਰਸ ਟੈਕਨੀਕਲ/ ਆਫਿਸ ਵਰਕਰ ਐਸੋਸੀਏਸ਼ਨ ਅਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਜਥੇਬੰਦੀਆਂ ਨੂੰ ਹੁਣ ਤੱਕ ਵਿਭਾਗ ਵੱਲੋਂ ਜਿੰਨ੍ਹਾਂ ਮੰਗਾਂ ਤੇ ਹਾਂ ਪੱਖੀ ਫੈਸਲੇ ਲਏ ਗਏ ਹਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿੱਤ ਨਾਲ ਸਬੰਧਤ ਮੰਗਾਂ ਨੂੰ ਵਿਭਾਗ ਵੱਲੋਂ ਵਿੱਤ ਵਿਭਾਗ ਨੂੰ ਭੇਜਿਆ ਗਿਆ ਹੈ ਅਤੇ ਉਹ ਖੁਦ ਲਗਾਤਾਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਦੇ ਜਲਦੀ ਹੱਲ ਲਈ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਿੰਨ੍ਹਾਂ ਮਾਮਲਿਆਂ ਵਿੱਚ ਕੋਈ ਕਾਨੂੰਨੀ ਅੜਚਨ ਹੈ ਉਸ ਬਾਰੇ ਐਡਵੋਕੇਟ ਜਨਰਲ ਦੇ ਦਫਤਰ ਤੋਂ ਸਲਾਹ ਲਈ ਜਾ ਰਹੀ ਹੈ। ਇੰਨ੍ਹਾਂ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ ਪੀ.ਐਸ.ਪੀ.ਸੀ. ਐਲ ਦੇ ਸੀ.ਐਮ.ਡੀ. ਇੰਜੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਐਚ.ਆਰ. ਇੰਜ. ਰਵਿੰਦਰ ਸਿੰਘ ਸੈਣੀ ਅਤੇ ਡਾਇਰੈਕਟਰ ਵਿੱਤ ਸ੍ਰੀ ਐਸ. ਕੇ. ਬੇਰੀ ਵੀ ਹਾਜਿਰ ਸਨ।

Related posts:

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

Punjab News

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਪੰਜਾਬੀ-ਸਮਾਚਾਰ

ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ - PunjabSamachar.com

ਪੰਜਾਬੀ-ਸਮਾਚਾਰ

2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...

Aam Aadmi Party

पंजाब और चण्डीगढ़ कांग्रेस ने किसानों पर बल प्रयोग की निन्दा की।

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸ...

Punjab News

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾ...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

Ludhiana

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ

ਪੰਜਾਬੀ-ਸਮਾਚਾਰ

Digital Revolution in Punjab: Sarpanchs, Nambardars & Mcs Empowered to Verify Applications Online

ਪੰਜਾਬੀ-ਸਮਾਚਾਰ

ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ

Amritsar

तंबाकू उत्पादों के अवैध बिक्री और वितरण पर छापा।

Punjab News

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

ਪੰਜਾਬੀ-ਸਮਾਚਾਰ

ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ

Punjab News

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

Punjab Crime News

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

Flood in Punjab
See also  ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Leave a Reply

This site uses Akismet to reduce spam. Learn how your comment data is processed.