ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

* ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ

* ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ ਟਾਸਕ ਫੋਰਸ ਗਠਿਤ ਕਰਨ ਲਈ ਵੀ ਕਿਹਾ

* ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ

ਚੰਡੀਗੜ੍ਹ, 22 ਅਗਸਤ:

ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ – ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈCM Bhagwat Mann led Punjab govt. Mulls providing ₹1500 financial aid ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰੁਜ਼ਗਾਰ ਯੋਗਤਾ ਵਿੱਚ ਵਾਧਾ ਕਰਨਾ ਅਤੇ ਉਹਨਾਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ (ਏ.ਆਰ.ਟੀ. ਸੈਂਟਰ) ਦੇ ਮੈਡੀਕਲ ਅਫਸਰ ਵੱਲੋਂ ਤਸਦੀਕ ਕੀਤੇ ਗਏ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ਲਈ ਸਹਿਮਤੀ ਵੀ ਦਿੱਤੀ ਗਈ ਹੈ। ਇਸ ਫੈਸਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਐਚ.ਆਈ.ਵੀ. ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਹਨਾਂ ਭਲਾਈ ਪ੍ਰੋਗਰਾਮਾਂ ਦੇ ਲਾਭ ਲੈਣ ਵਿੱਚ ਰੁਕਾਵਟਾਂ ਜਾਂ ਕਿਸੇ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ।

See also  ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ

ਡਾ. ਬਲਬੀਰ ਸਿੰਘ ਨੇ ਉਦਯੋਗ ਅਤੇ ਕਿਰਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਦਯੋਗਿਕ ਅਦਾਰਿਆਂ ਨੂੰ ਐਚ.ਆਈ.ਵੀ./ਏਡਜ਼ ਸਬੰਧੀ ਨੀਤੀ ਨੂੰ ਲਾਗੂ ਕਰਨ ਦੇ ਨਾਲ-ਨਾਲ 100 ਜਾਂ ਇਸ ਤੋਂ ਵੱਧ ਕਰਮਚਾਰੀਆਂ ਵਾਲੇ ਸਾਰੇ ਉਦਯੋਗਾਂ ਵਿੱਚ ਪੀੜਤਾਂ ਨਾਲ ਵਿਤਕਰੇ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਸ਼ਿਕਾਇਤ ਅਧਿਕਾਰੀ ਨਿਯੁਕਤ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ, ਸਾਰੇ ਉਦਯੋਗਾਂ ਨੂੰ ਉਨ੍ਹਾਂ ਦੀਆਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀਆਂ ਵਿੱਚ ਐਚ.ਆਈ.ਵੀ. ਦੀ ਰੋਕਥਾਮ ਅਤੇ ਇਸ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਲਈ ਭਲਾਈ ਸਬੰਧੀ ਚਿੰਤਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ।

ਸੂਬੇ ਵਿੱਚ ਐਚ.ਆਈ.ਵੀ. ਜਾਂਚ ਕੈਂਪ ਲਗਾਉਣ ਬਾਰੇ ਗੱਲ ਕਰਦਿਆਂ, ਸਿਹਤ ਮੰਤਰੀ ਨੇ ਇਸ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੂਬੇ ਭਰ ’ਚ ਵਿਆਪਕ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਮੁਹਿੰਮ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਰੋਕਥਾਮ, ਦੇਖਭਾਲ ਅਤੇ ਸਹਾਇਤਾ ਪ੍ਰੋਗਰਾਮਾਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਐਚ.ਆਈ.ਵੀ. ਪੀੜਤ ਲੋਕਾਂ ਨੂੰ ਵੀ ਆਮ ਜੀਵਨ ਜਿਊਣ ਦਾ ਪੂਰਾ ਹੱਕ ਹੈ ਅਤੇ ਹਰ ਕਿਸੇ ਲਈ ਇਹ ਸਮਝਣਾ ਜ਼ਰੂਰੀ ਹੈ ਕਿ ਐਚ.ਆਈ.ਵੀ. ਕਿਸੇ ਨੂੰ ਛੂਹਣ, ਹਵਾ ਜਾਂ ਪਾਣੀ ਨਾਲ ਨਹੀਂ ਫੈਲਦਾ ਬਲਕਿ ਅਸੁਰੱਖਿਅਤ ਸੰਭੋਗ, ਮੁੜ ਵਰਤੀਆਂ ਸੂਈਆਂ, ਸਰਿੰਜਾਂ ਆਦਿ ਰਾਹੀਂ ਫੈਲਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਐਚ.ਆਈ.ਵੀ. ਸੰਕ੍ਰਮਿਤ ਵਿਅਕਤੀ, ਜੋ ਨਿਰਧਾਰਤ ਦਵਾਈਆਂ ਦੀ ਵਰਤੋਂ ਕਰਦੇ ਹਨ ਅਤੇ ਜਿਹਨਾਂ ’ਤੇ ਵਾਇਰਲ ਪ੍ਰਭਾਵ ਘਟਣਾ ਸ਼ੁਰੂ ਹੋ ਗਿਆ ਹੋਵੇ, ਤੰਦਰੁਸਤ ਰਹਿ ਸਕਦੇ ਹਨ ਅਤੇ ਦੂਜਿਆਂ ਲਈ ਵਾਇਰਸ ਦੇ ਫੈਲਣ ਦਾ ਖ਼ਤਰਾ ਨਹੀਂ ਬਣਦੇ।

See also  ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ- ਡਾ. ਬਲਜੀਤ ਕੌਰ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਆਪੋ-ਆਪਣੀ ਗ੍ਰਾਮ ਸਭਾ ਦੀਆਂ ਮੀਟਿੰਗਾਂ ਦੌਰਾਨ ਐਚ.ਆਈ.ਵੀ. ਪੀੜਤ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਾ ਕਰਨ ਸਬੰਧੀ ਮਤਾ ਪਾਸ ਕਰਕੇ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਨੇ ਸਾਰੇ ਪੰਚਾਇਤ ਭਵਨਾਂ ਵਿੱਚ ਹੋਰਡਿੰਗ ਲਗਾਉਣ ਅਤੇ ਕੰਧਾਂ ‘ਤੇ ਚਿੱਤਰ ਬਣਾਉਣ ਵਰਗੀਆਂ ਆਈ.ਈ.ਸੀ. ਗਤੀਵਿਧੀਆਂ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਪ੍ਰਸ਼ਾਸਨਿਕ ਸਕੱਤਰ (ਸਿਹਤ ਤੇ ਪਰਿਵਾਰ ਭਲਾਈ, ਪੰਜਾਬ) ਸ੍ਰੀ ਕੁਮਾਰ ਰਾਹੁਲ, ਡਿਪਟੀ ਡਾਇਰੈਕਟਰ ਜਨਰਲ (ਆਈ.ਈ.ਸੀ.) ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸ਼ਨ (ਨਾਕੋ) ਡਾ. ਅਨੂਪ ਕੁਮਾਰ ਪੁਰੀ, ਵਿਸ਼ੇਸ਼ ਸਕੱਤਰ (ਸਿਹਤ-ਕਮ-ਪ੍ਰਾਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਾਇਰੈਕਟਰ (ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ) ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਸਕੱਤਰ (ਸਕੂਲ ਸਿੱਖਿਆ) ਸ. ਪਰਮਿੰਦਰ ਪਾਲ ਸਿੰਘ, ਡਾਇਰੈਕਟਰ (ਮੈਡੀਕਲ ਸਿੱਖਿਆ ਅਤੇ ਖੋਜ) ਡਾ. ਅਵਨੀਸ਼ ਕੁਮਾਰ ਤੋਂ ਇਲਾਵਾ ਵਿੱਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ, ਗ੍ਰਹਿ, ਕਿਰਤ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

Related posts:

A large number of women witness PM Narinder Modi's live program on the last day of Nari Shakti Vanda...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ
ਪੰਜਾਬੀ-ਸਮਾਚਾਰ
ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ
ਪੰਜਾਬੀ-ਸਮਾਚਾਰ
Contractual Employees Policy regarding engagement of employees on direct contract in the departments...
ਪੰਜਾਬੀ-ਸਮਾਚਾਰ
Protest Right in front of Haryana CM Khattar’s House
ਪੰਜਾਬੀ-ਸਮਾਚਾਰ
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ
ਮੁੱਖ ਮੰਤਰੀ ਸਮਾਚਾਰ
ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ 
Flood in Punjab
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 
ਪੰਜਾਬੀ-ਸਮਾਚਾਰ
Road Closed Alert - Dividing road Sector 50/51 on Vikas Marg, Chandigarh would be closed on 17.05.20...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ...
Punjab Cabinet
ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨ...
ਪੰਜਾਬੀ-ਸਮਾਚਾਰ
ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ 'ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ
Aam Aadmi Party
Chandigarh DC Rates 2024 List Out.
ਪੰਜਾਬੀ-ਸਮਾਚਾਰ
ਚਾਂਦੀ ਤਗ਼ਮਾ ਜੇਤੂ ਵੇਟਲਿਫਟਰ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ
ਖੇਡਾਂ ਦੀਆਂ ਖਬਰਾਂ
'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ
Punjab Congress
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋ...
Punjab News
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ
ਖੇਡਾਂ ਦੀਆਂ ਖਬਰਾਂ
ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
See also  ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟੀਆਂ ਕੀਤੀਆਂ ਰੱਦ

Leave a Reply

This site uses Akismet to reduce spam. Learn how your comment data is processed.