ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਨੇ ਲਿਖੀ ਸਫਲਤਾ ਦੀ ਨਵੀਂ ਕਹਾਣੀ

ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਆਪਣੇ ਤਜਰਬੇ ਸਾਂਝੇ ਕੀਤੇ, ਅਜਿਹੇ ਹੋਰ ਟੂਰ ਪ੍ਰਕਿਰਿਆ ਅਧੀਨ

ਇਸਰੋ ਨੇ ਪੰਜਾਬ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ ‘ਚ ਦਿਲਚਸਪੀ ਦਿਖਾਈ

ਸਕੂਲ ਪ੍ਰਿੰਸੀਪਲਾਂ ਦੇ ਬੈਚ ਮੁਹਾਰਤ ਨਿਖਾਰਨ ਲਈ 23 ਜੁਲਾਈ ਨੂੰ ਸਿੰਗਾਪੁਰ ਜਾਣਗੇ

ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52,000 ਸਰਕਾਰੀ ਦਫਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਾਰਤੀ ਪੁਲਾੜ ਅਤੇ ਖੋਜ ਸੰਸਥਾ (ਇਸਰੋ) ਕੇਂਦਰ, ਸ਼੍ਰੀਹਰਿਕੋਟਾ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਨੂੰ ਦੇਖਣ ਵਾਸਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੰਜਾਬ ਮੁਫ਼ਤ ਟੂਰ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

Punjab CM Bhagwant Mann with students

ਭਾਰਤੀ ਪੁਲਾੜ ਵਿਗਿਆਨ ਪ੍ਰੋਗਰਾਮ ਦੇ ਦੌਰੇ ਤੋਂ ਦਿਲਚਸਪ ਤਜਰਬੇ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਕੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲਜ਼ ਆਫ ਐਮੀਨੈਂਸ ‘ਚੋਂ ਚੁਣੇ ਗਏ 15 ਲੜਕੇ ਅਤੇ 15 ਲੜਕੀਆਂ ਸਮੇਤ 30 ਵਿਦਿਆਰਥੀਆਂ ਦਾ ਬੈਚ ਇਸ ਯਾਤਰਾ ਲਈ ਭੇਜਿਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸਫ਼ਰ, ਖਾਣ-ਪੀਣ ਅਤੇ ਰਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਚੁੱਕਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀ ਅਤੇ ਉਨ੍ਹਾਂ ਨਾਲ ਗਏ ਅਧਿਆਪਕ ਉਸੇ ਹੋਟਲ ਵਿੱਚ ਠਹਿਰੇ ਸਨ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਠਹਿਰੇ ਸਨ। ਉਨ੍ਹਾਂ ਕਿਹਾ ਕਿ ਇਸਰੋ ਆਉਣ ਵਾਲੇ ਦਿਨਾਂ ਵਿੱਚ ਲਗਭਗ 13 ਵੱਖ-ਵੱਖ ਪ੍ਰੋਜੈਕਟਾਂ ‘ਤੇ ਹੋਰ ਪੁਲਾੜ ਅਤੇ ਮਿਜ਼ਾਈਲ ਪ੍ਰੋਗਰਾਮਾਂ ਦਾ ਆਯੋਜਨ ਕਰੇਗਾ, ਜਿਸ ਵਿੱਚ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਭੇਜਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਵੇਂ ਕਿ ਕਿਸੇ ਵੀ ਖੇਤਰ ਵਿੱਚ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਥਿਊਰੀ ਨਾਲੋਂ ਪ੍ਰੈਕਟੀਕਲ ਜ਼ਿਆਦਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਹ ਟੂਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

See also  Before seeking votes, AAP should answer why it failed to fulfil promises: Bajwa 

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸਰੋ ਨੇ ਸੂਬੇ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਪ੍ਰੋਜੈਕਟ ਦੀ ਸਥਾਪਨਾ ਲਈ ਸੂਬਾ ਸਰਕਾਰ ਇਸਰੋ ਨੂੰ ਪੂਰਾ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਮਿਊਜ਼ੀਅਮ ਦੀ ਸਥਾਪਨਾ ਨਾਲ ਸੂਬੇ ਵਿੱਚ ਵਿਗਿਆਨ ਸੱਭਿਆਚਾਰ ਹੋਰ ਪ੍ਰਫੁੱਲਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ । ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ ਅਤੇ ਉਸ ਮੁਹਾਰਤ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਸਾਂਝਾ ਕਰ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ 70 ਸਾਲ ਤੋਂ ਵੱਧ ਪੁਰਾਣੀ ਚੱਲੀ ਆ ਰਹੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਸਿੱਖਿਆ ਖੇਤਰ ਦੀ ਕਾਇਆ ਕਲਪ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਦੇ ਵਿਕਾਸ ‘ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ, ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦਾ ਕੇਂਦਰ ਬਣ ਕੇ ਉਭਰੇਗਾ।

See also  ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗਰਮੀਆਂ ਦੇ ਪੀਕ ਸੀਜ਼ਨ ਦੌਰਾਨ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਦੇ ਫੈਸਲੇ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52,000 ਸਰਕਾਰੀ ਦਫ਼ਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕਰਮਚਾਰੀਆਂ ਨੂੰ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣਾ ਕੰਮ ਨਿਬੇੜ ਕੇ ਦਫਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਵੀ ਸਹੂਲਤ ਮਿਲੀ। ਇਸੇ ਤਰ੍ਹਾਂ ਕਰਮਚਾਰੀਆਂ ਨੇ ਆਪਣੇ ਪਰਿਵਾਰ ਨਾਲ ਵੀ ਵੱਧ ਤੋਂ ਵੱਧ ਸਮਾਂ ਬਿਤਾਇਆ।

ਇਸ ਦੌਰਾਨ ਸ੍ਰੀਹਰੀਕੋਟਾ ਦੇ ਦੌਰੇ ਤੋਂ ਵਾਪਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਵਾਸਤੇ ਵਿਗਿਆਨਕ ਗਿਆਨ ਅਤੇ ਤਜਰਬੇ ਦੇ ਨਵੇਂ ਰਾਹ ਖੋਲ੍ਹਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਗ੍ਰਹਿਆਂ, ਮਿਜ਼ਾਈਲਾਂ ਅਤੇ ਹੋਰ ਯੰਤਰਾਂ ਬਾਰੇ ਵਿਸ਼ਾਲ ਤਜਰਬਾ ਹਾਸਲ ਕੀਤਾ। ਵਿਦਿਆਰਥੀਆਂ ਨੇ ਟੂਰ ਦੌਰਾਨ ਉਨ੍ਹਾਂ ਦੀ ਆਰਾਮਦਾਇਕ ਠਹਿਰ ਅਤੇ ਯਾਤਰਾ ਲਈ ਪੁਖਤਾ ਪ੍ਰਬੰਧ ਕਰਨ ਵਾਸਤੇ ਸੂਬਾ ਸਰਕਾਰ ਦੀ ਸ਼ਲਾਘਾ ਵੀ ਕੀਤੀ।

Related posts:

ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਸਮਾਚਾਰ
ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰ...
ਪੰਜਾਬੀ-ਸਮਾਚਾਰ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ
ਪੰਜਾਬੀ-ਸਮਾਚਾਰ
एक साल से पूरा नहीं हुआ सड़कों और चौराहे की मरम्मत का काम
ਚੰਡੀਗੜ੍ਹ-ਸਮਾਚਾਰ
ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸ...
ਪੰਜਾਬੀ-ਸਮਾਚਾਰ
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
Flood in Punjab
ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ...
ਮੁੱਖ ਮੰਤਰੀ ਸਮਾਚਾਰ
ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ
ਅਪਰਾਧ ਸਬੰਧਤ ਖਬਰ
पंजाब और चण्डीगढ़ कांग्रेस ने किसानों पर बल प्रयोग की निन्दा की।
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ
Mohali
ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ
ਪੰਜਾਬੀ-ਸਮਾਚਾਰ
All hurdles in planned urban development will be removed: Hardeep Singh Mundian
ਪੰਜਾਬੀ-ਸਮਾਚਾਰ
ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ 
ਪੰਜਾਬੀ-ਸਮਾਚਾਰ
ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Ludhiana
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
Flood in Punjab
Achievers Meet Held At Maharaja Ranjit Singh Armed Forces Preparatory Institute
Punjab News
See also  कन्हैया मित्तल बन सकते हैं भाजपा का चेहरा

Leave a Reply

This site uses Akismet to reduce spam. Learn how your comment data is processed.