ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ

ਅਜਿਹੇ ਅਭਿਆਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਨਹੀਂ ਹੋ ਜਾਂਦਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਨਸ਼ਾ ਤਸਕਰੀ, ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਇਹ ਅਭਿਆਨ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ ।

PUNJAB POLICE ARREST 41 ANTI-SOCIAL ELEMENTS DURING SPECIAL CASO CONDUCTED IN BATHINDA RANGE

PUNJAB POLICE ARREST 41 ANTI-SOCIAL ELEMENTS DURING SPECIAL CASO CONDUCTED IN BATHINDA RANGE

ਉਕਤ ਅਭਿਆਨ ਬਠਿੰਡਾ ਰੇਂਜ ਦੇ ਦੋਵੇਂ ਪੁਲਿਸ ਜ਼ਿਲਿ੍ਹਆਂ ਬਠਿੰਡਾ ਅਤੇ ਮਾਨਸਾ ਵਿੱਚ ਇੱਕੋ ਸਮੇਂ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ ਅਤੇ ਐਸ.ਐਸ.ਪੀਜ਼. ਨੂੰ ਭਾਰੀ ਪੁਲਿਸ ਫੋਰਸ ਦੀ ਤੈਨਾਤੀ ਵਿਚ, ਇਸ ਆਪ੍ਰੇਸ਼ਨ ਨੂੰ ਸੁਚੱਜੀ ਯੋਜਨਾਬੰਦੀ ਨਾਲ ਅੰਜਾਮ ਦੇਣ ਲਈ ਕਿਹਾ ਗਿਆ ਸੀ। ਇਹ ਕਾਰਵਾਈ ਏ.ਡੀ.ਜੀ.ਪੀ. ਬਠਿੰਡਾ ਰੇਂਜ ਐਸ.ਪੀ.ਐਸ. ਪਰਮਾਰ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 33 ਐਫਆਈਆਰ ਦਰਜ ਕਰਨ ਤੋਂ ਬਾਅਦ 41 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਾਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ।

See also  ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਨੇ ਕਿਹਾ, “ਇਸ ਆਪ੍ਰੇਸ਼ਨ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਕੇ ਗੈਰ-ਸਮਾਜਿਕ ਤੱਤਾਂ ਵਿੱਚ ਪੁਲਿਸ ਦਾ ਖ਼ੌਫ ਪੈਦਾ ਕਰਨਾ ਸੀ । ’’ ਉਹਨਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ। ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ 15 ਐਫ.ਆਈ.ਆਰ. ਦਰਜ ਕਰਕੇ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਮਾਨਸਾ ਪੁਲਿਸ ਨੇ 18 ਐਫ.ਆਈ.ਆਰ. ਦਰਜ ਕਰਕੇ 21 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Related posts:

ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ
Punjab BJP
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਪੰਜਾਬੀ-ਸਮਾਚਾਰ
चंडीगढ़ संसदीय क्षेत्र में उम्मीदवारों के साथ चुनाव तैयारी आकलन बैठक।
ਪੰਜਾਬੀ-ਸਮਾਚਾਰ
ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ
ਅਪਰਾਧ ਸਬੰਧਤ ਖਬਰ
ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ
ਪੰਜਾਬੀ-ਸਮਾਚਾਰ
‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ...
Punjab Police
ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ
Aam Aadmi Party
ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕ...
ਪੰਜਾਬੀ-ਸਮਾਚਾਰ
ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ
ਪੰਜਾਬੀ-ਸਮਾਚਾਰ
ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ
Sarkar Sannatkar milni
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ
Aam Aadmi Party
IKGPTU releases campus admission information for academic session 2024-25, online registration start...
ਪੰਜਾਬੀ-ਸਮਾਚਾਰ
"बियॉन्ड जापान आर्ट एग्जीबिशन टूर" प्रदर्शनी का उद्घाटन।
ਪੰਜਾਬੀ-ਸਮਾਚਾਰ
See also  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ : ਮੀਤ ਹੇਅਰ

Leave a Reply

This site uses Akismet to reduce spam. Learn how your comment data is processed.