ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ ‘ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜ ਹੋਰ ਮੁਲਜ਼ਮਾਂ ਦੀ ਪਛਾਣ, ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ

ਚੰਡੀਗੜ੍ਹ

ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ ‘ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕਰ ਸਿੰਘ (ਅਲਪਾਈਨ ਢਾਬੇ ਦੇ ਮਾਲਕ ਦਾ ਪੁੱਤਰ), ਢਾਬਾ ਮੈਨੇਜਰ ਮਨਪ੍ਰੀਤ ਸਿੰਘ ਅਤੇ ਦੋ ਵੇਟਰਾਂ ਰਜਨੀਸ਼ ਕੁਮਾਰ ਅਤੇ ਤਨਈ ਕੁਮਾਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ 17 ਫੌਜੀ ਜਵਾਨਾਂ ਦਾ ਇੱਕ ਜਥਾ ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਵਿਖੇ ਸਿਸੂ ਤੋਂ ਅਲਟਰਾ ਮੈਰਾਥਨ ਜਿੱਤ ਕੇ ਵਾਪਸ ਆ ਰਿਹਾ ਸੀ, ਜਿਹਨਾਂ ‘ਤੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਹਮਲਾ ਕਰ ਦਿੱਤਾ ਗਿਆ।

ਇਸ ਘਟਨਾ ਵਿੱਚ ਫੌਜ ਦੇ 6 ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰੂਪਨਗਰ ਵਿਖੇ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਬਾਅਦ ਵਿੱਚ ਕਮਾਂਡ ਹਸਪਤਾਲ ਚੰਡੀਮੰਦਰ ਵਿਖੇ ਤਬਦੀਲ ਕਰ ਦਿੱਤਾ ਗਿਆ। ਫੌਜ ਦੇ ਜਵਾਨਾਂ ਨੇ ਸੰਜਮ ਤੋਂ ਕੰਮ ਲੈਂਦਿਆਂ ਇਸ ਮੁੱਦੇ ਨੂੰ ਅੱਗੇ ਨਹੀਂ ਵਧਾਇਆ।
ਪੰਜਾਬ ਪੁਲਿਸ ਵੱਲੋਂ ਇਸ ਕੇਸ ਵਿੱਚ ਤੁਰੰਤ ਕਾਰਵਾਈ ਕਰਦਿਆਂ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 307, 323, 341, 506, 148 ਅਤੇ 149 ਤਹਿਤ ਐਫਆਈਆਰ ਦਰਜ ਕੀਤੀ ਗਈ। ਇਸ ਤੋਂ ਬਾਅਦ ਹੋਰ ਸਬੂਤਾਂ ਦੇ ਆਧਾਰ ‘ਤੇ ਆਈਪੀਸੀ ਦੀ ਧਾਰਾ 397 ਤਹਿਤ ਸ਼ੱਕੀ ਵਿਅਕਤੀਆਂ ਵਿਰੁੱਧ ਇੱਕ ਸਪਲੀਮੈਂਟਰੀ ਐਫਆਈਆਰ ਵੀ ਦਰਜ ਕੀਤੀ ਗਈ।

See also  ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦਾ ਪ੍ਰਵਾਨਗੀ

ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮਲ ਪੰਜ ਹੋਰ ਮੁਲਜ਼ਮਾਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅਲਪਾਈਨ ਢਾਬਾ ਨੂੰ ਵੀ ਜਾਂਚ ਲਈ ਸੀਲ ਕਰ ਦਿੱਤਾ ਗਿਆ ਹੈ।

ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਸੂਬਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇਜ਼ੀ ਨਾਲ ਕੰਮ ਕਰ ਰਹੇ ਹਨ। ਫੌਜ ਦੇ ਅਧਿਕਾਰੀਆਂ ਨੂੰ ਸਾਰੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ ਗਿਆ ਅਤੇ ਸੈਨਿਕਾਂ ‘ਤੇ ਬਿਨਾਂ ਭੜਕਾਹਟ ਕੀਤੇ ਗਏ ਹਮਲੇ ਦੌਰਾਨ ਉਹਨਾਂ ਵੱਲੋਂ ਦਿਖਾਏ ਗਏ ਸੰਜਮ ਦੀ ਵੀ ਡੂੰਘੀ ਪ੍ਰਸ਼ੰਸਾ ਕੀਤੀ ਗਈ।

ਸੂਬਾ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਸੂਬੇ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਾਰੇ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ। ਸੂਬਾ ਸਰਕਾਰ ਸੈਨਿਕਾਂ ਅਤੇ ਭਾਰਤੀ ਫੌਜ ਦਾ ਬਹੁਤ ਸਤਿਕਾਰ ਕਰਦੀ ਹੈ। ਪੰਜਾਬ ਪੁਲਿਸ ਨੇ ਜ਼ਖਮੀਆਂ ਨਾਲ ਹਮਦਰਦੀ ਜਤਾਉਂਦਿਆਂ ਦੋਸ਼ੀ ਵਿਅਕਤੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ।

Related posts:

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 

Flood in Punjab

CM Bhagwat Mann led Punjab govt. Mulls providing ₹1500 financial aid, free transportation for people...

Punjab News

MC Chandigarh takes tough stand against defaulters.

ਪੰਜਾਬੀ-ਸਮਾਚਾਰ

तंबाकू उत्पादों के अवैध बिक्री और वितरण पर छापा।

Punjab News

ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ

ਮੁੱਖ ਮੰਤਰੀ ਸਮਾਚਾਰ

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

Flood in Punjab

Bajwa seeks Mann's resignation over gangster's interview.

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ...

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬ...

Aam Aadmi Party

ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

Mohali

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ...

Punjab News

ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

पंचकुला में तीन साल की बच्ची का मैन होल में गिर कर मौत होना अति दुखदायक : प्रेम गर्ग

ਚੰਡੀਗੜ੍ਹ-ਸਮਾਚਾਰ

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦ...

ਪੰਜਾਬੀ-ਸਮਾਚਾਰ

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਪੰਜਾਬ ਟਰਾਂਸਪੋਰਟ ਵਿਭਾਗ

मेयर चुनाव का एक और वीडियो आया सामने; मनोनीत पार्षद भी कैमरे हटाते नजर आए।

Chandigarh

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.