ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਦੋਸ਼ੀ, ਚੰਡੀਗੜ੍ਹ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਸੂਖ਼ਦਾਰ ਲੋਕਾਂ ਨੂੰ ਫਿਰੌਤੀ ਲੈਣ ਲਈ ਕਰਦਾ ਸੀ ਕਾਲ: ਏ.ਆਈ.ਜੀ. ਅਸ਼ਵਨੀ ਕਪੂਰ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਬੁੱਧਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ, ਜੋ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸਰਮਾਏਦਾਰ ਵਿਅਕਤੀਆਂ ਨੂੰ ਧਮਕੀ ਭਰੀਆਂ ਕਾਲਾਂ ਕਰਕੇ ਫਿਰੌਤੀ ਦੀ ਮੰਗ ਕਰਦਾ ਸੀ। ।

PUNJAB POLICE ARREST MEMBER OF LAWRENCE BISHNOI GANG; PISTOL RECOVERED

PUNJAB POLICE ARREST MEMBER OF LAWRENCE BISHNOI GANG; PISTOL RECOVERED

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਬੌਬੀ ਸ਼ੂਟਰ (24) ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਅਤੇ ਪੇਸ਼ੇ ਵਜੋਂ ਟੈਕਸੀ ਡਰਾਈਵਰ ਹੈ। ਪੁਲਿਸ ਟੀਮਾਂ ਨੇ ਉਕਤ ਕੋਲੋਂ ਦੋ ਜਿੰਦਾ ਕਾਰਤੂਸ ਸਮੇਤ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ। ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ ਮੋਹਾਲੀ ਅਸ਼ਵਨੀ ਕਪੂਰ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਵੱਲੋਂ ਜ਼ਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸਬੰਧੀ ਕਈ ਰਿਪੋਰਟਾਂ ਤੋਂ ਬਾਅਦ, ਪੁਲਿਸ ਟੀਮਾਂ ਨੇ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ ਸੀ। ਉਨ੍ਹ੍ਹਾਂ ਕਿਹਾ ਕਿ ਐਡਵਾਂਸ ਇੰਟੈਲੀਜੈਂਸ ਇਕੱਤਰ ਕਰਕੇ ਪੁਲਿਸ ਨੇ ਬੌਬੀ ਨੂੰ ਜ਼ਿਲ੍ਹਾ ਖੰਨਾ ਤੋਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।

See also  ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ

ਏਆਈਜੀ ਕਪੂਰ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੋਹਾਲੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿੱਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਅਮੀਰ ਵਿਅਕਤੀਆਂ ਨੂੰ ਧਮਕਾ ਕੇ ਜ਼ਬਰਨ ਵਸੂਲੀ ਕਰਦਾ ਸੀ। ਜਿਕਰਯੋਗ ਹੈ ਕਿ ਥਾਣਾ ਐਸ.ਐਸ.ਓ.ਸੀ ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਐਫਆਈਆਰ ਨੰਬਰ 10 ਮਿਤੀ 24-06-2023 ਨੂੰ ਕੇਸ ਪਹਿਲਾਂ ਹੀ ਦਰਜ ਕੀਤਾ ਗਿਆ ਸੀ

Related posts:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱ...
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤ...
ਪੰਜਾਬੀ-ਸਮਾਚਾਰ
BJP Mahila Morcha President Demands Action Against Drug Menace in Jalandhar - Hands over a memorandu...
ਪੰਜਾਬੀ-ਸਮਾਚਾਰ
ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
Flood in Punjab
ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ
Punjab News
ਵਿਦਿਆਰਥੀਆਂ ਨੂੰ ਨਿਊ ਇੰਡੀਆ @2047 ਲਈ ਇੱਕ ਬਲੂਪ੍ਰਿੰਟ ਤਿਆਰ ਕਰਨਾ ਚਾਹੀਦਾ ਹੈ”: ਉਪ-ਰਾਸ਼ਟਰਪਤੀ - punjabsamachar....
ਚੰਡੀਗੜ੍ਹ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ
Punjab News
ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਸਮਾਚਾਰ
चंडीगढ से अयोध्या गई आस्था स्पेशल ट्रेन के यात्री जय श्री राम का उद्घोष करते हुए वापिस लोटे।
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤ...
ਪੰਜਾਬੀ-ਸਮਾਚਾਰ
Haryana soon to introduce a new policy to train youth to become pilots : Deputy CM- punjabsamachar.c...
ਚੰਡੀਗੜ੍ਹ-ਸਮਾਚਾਰ
Sh Vinay Pratap Singh, Deputy Commissioner cum Excise & Taxation Commissioner, UT Chandigarh issues ...
Punjab News
ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
Tiranga Pratiyogita - MC Chandigarh’s initiative to promote patriotism and community engagement
ਚੰਡੀਗੜ੍ਹ-ਸਮਾਚਾਰ
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ...
Punjab News
ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ 'ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ
Aam Aadmi Party
14th April, 2024 (Sunday) will now be observed as Public Holiday on account of the birthday of Dr. B...
ਪੰਜਾਬੀ-ਸਮਾਚਾਰ
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ
ਪੰਜਾਬੀ-ਸਮਾਚਾਰ
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 
ਪੰਜਾਬੀ-ਸਮਾਚਾਰ
Counting to take Place at 117 Centres across Punjab : Sibin C
ਪੰਜਾਬੀ-ਸਮਾਚਾਰ
See also  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ

Leave a Reply

This site uses Akismet to reduce spam. Learn how your comment data is processed.