ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

PUNJAB POLICE ARREST SIX OPERATIVES OF PAK-BASED TERRORIST HARWINDER RINDA; FIVE PISTOLS RECOVERED

PUNJAB POLICE ARREST SIX OPERATIVES OF PAK-BASED TERRORIST HARWINDER RINDA; FIVE PISTOLS RECOVERED

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਕੁਮਾਰ, ਸੌਰਬ ਕੁਮਾਰ, ਵਿਕਰਮ ਕੁਮਾਰ, ਅਮਰਿੰਦਰ ਸਿੰਘ ਉਰਫ਼ ਬਿੱਲੀ, ਅਰਸ਼ਵੀਰ ਸਿੰਘ ਅਤੇ ਸੰਨੀ, ਸਾਰੇ ਵਾਸੀ ਪਟਿਆਲਾ, ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ, ਹਥਿਆਰਾਂ ਦੀ ਅੰਤਰਰਾਜੀ ਤਸਕਰੀ ਆਦਿ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਦੇ ਆਧਾਰ ‘ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਕਪੁਰ ਖੇਤਰ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਲੋੜੀਂਦਾ ਸੀ। ਇਸ ਕੇਸ ਵਿੱਚ ਇਸੇ ਸਾਲ ਅਪ੍ਰੈਲ ਮਹੀਨੇ ਵਿੱਚ ਦੋ ਨੌਜਵਾਨਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੰਨੀ ਅਤੇ ਅਰਸ਼ਵੀਰ ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਦਿੱਲੀ ਵੱਲੋਂ ਜਨਵਰੀ 2023 ਵਿੱਚ ਫੜੇ ਗਏ ਸਨ ਅਤੇ ਉਨ੍ਹਾਂ ਕੋਲੋਂ 18 ਪਿਸਤੌਲ ਬਰਾਮਦ ਕੀਤੇ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੇ ਮੁੜ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 382, 384, 473, 148 ਅਤੇ 149 ਅਤੇ ਅਸਲਾ ਐਕਟ ਦੀ ਧਾਰਾ 25 (6) ਅਤੇ 25 (7) ਅਧੀਨ ਥਾਣਾ ਜ਼ੀਰਕਪੁਰ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਨੰਬਰ 247 ਮਿਤੀ 27-8-2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

See also  ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

Related posts:

A political farce and insult to shaheed-e-azam; jakhar lashes out at Bhagwant Mann
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰੇਗੀ ਸਨਮਾਨਤ
Khedan Watan Punjab Diya
चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
Flood in Punjab
ਚੋਧਰੀ ਚਰਨ ਸਿੰਘ, ਨਰਸਿੰਮਾ ਰਾਵ ਅਤੇ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਲਈ ਮੋਦੀ ਦਾ ਧੰਨਵਾਦ-ਜਾਖੜ
Punjab Farmers
ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸ...
Punjab News
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾ...
ਪੰਜਾਬੀ-ਸਮਾਚਾਰ
ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ
Flood in Punjab
Chandigarh DC Rates 2024 List Out.
ਪੰਜਾਬੀ-ਸਮਾਚਾਰ
25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ
ਪੰਜਾਬੀ-ਸਮਾਚਾਰ
झारखंड के 51 छात्रों ने की राज्यपाल से मुलाकात
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਸਮਾਚਾਰ
चंडीगढ़ प्रशासन ने अतिक्रमित सरकारी भूमि का सर्वेक्षण किया शुरू।
ਪੰਜਾਬੀ-ਸਮਾਚਾਰ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ
ਪੰਜਾਬੀ-ਸਮਾਚਾਰ
मुफ्त पानी-पार्किंग का प्रस्ताव खारिज करने के लिए आम आदमी पार्टी ने राज्यपाल की आलोचना की
Aam Aadmi Party
चंडीगढ़ प्रशासन ने राष्ट्रीय आपदा प्रबंधन प्राधिकरण के सहयोग से मॉक भूकंप अभ्यास का सफलतापूर्वक आयोज...
ਪੰਜਾਬੀ-ਸਮਾਚਾਰ
ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ....
ਪੰਜਾਬੀ-ਸਮਾਚਾਰ
6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ ਤੋਂ 4 ਕਿੱਲੋ ਹੋਰ ਹੈਰੋਇਨ ਕੀਤੀ ...
Punjab Police
See also  शिरोमणि गुरुद्वारा प्रबंधक कमेटी चुनाव के लिए चुनावी प्रक्रिया का विस्तार

Leave a Reply

This site uses Akismet to reduce spam. Learn how your comment data is processed.