ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ 
ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ
(Punjab Bureau) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ  ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗ੍ਰਿਫਤਾਰ ਕਰਕੇ, ਸੂਬੇ ’ਚ ਮਿੱਥ ਕੇ ਕਤਲ ( ਟਾਰਗੇਟ ਕਿਲਿੰਗ )  ਕਰਨ ਦੀਆਂ ਵਾਰਦਾਤਾਂ ਨੂੰ ਟਾਲ ਦੇਣ ਵਿੱਚ  ਸਫ਼ਲਤਾ ਹਾਸਲ ਕੀਤੀ  ਹੈ। 
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਿੱਖ, ਬਠਿੰਡਾ ; ਰਮਨ ਕੁਮਾਰ ਵਾਸੀ ਪਿੰਡ ਗੁਰੂਹਰਸਹਾਏ, ਫਾਜ਼ਿਕਲਕਾ ਅਤੇ ਜਗਜੀਤ ਸਿੰਘ ਵਾਸੀ ਢਿੱਲਵਾ ਕਲਾਂ , ਕੋਟਕਪੂਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 8 ਪਿਸਤੌਲ–ਤਿੰਨ .30 ਬੋਰ ਦੇ ਪਿਸਤੌਲ ਅਤੇ ਪੰਜ .32 ਬੋਰ ਦੇ ਪਿਸਤੌਲ– ਸਮੇਤ 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚੋਰੀ ਦੀ ਆਲਟੋ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ  ਪ੍ਰਾਪਤ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਪੁਲ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ।
ਇਸ ਸਬੰਧੀ ਹੋਰ  ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮਾਂ ਨੇ  ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਂਦੇ ਸਨ ਤਾਂ ਜੋ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਸਮਾਜ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅਗਲੀਆਂ-ਪਿਛਲੀਆਂ ਕੜੀਆਂ ਦਾ ਪਰਦਾਫਾਸ਼ ਕਰਨ ਲਈ  ਹੋਰ ਜਾਂਚ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ। ਇਸ ਸਬੰਧ ਵਿਚ ਕੇਸ ਐਫਆਈਆਰ ਨੰ. 151 ਮਿਤੀ 21/11/23 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 379, 411, 115, 109 ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ 25(8) ਤਹਿਤ ਥਾਣਾ ਕੈਂਟ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।
See also  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ

Related posts:

CM Bhagwat Mann led Punjab govt. Mulls providing ₹1500 financial aid, free transportation for people...
Punjab News
एक साल से पूरा नहीं हुआ सड़कों और चौराहे की मरम्मत का काम
ਚੰਡੀਗੜ੍ਹ-ਸਮਾਚਾਰ
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦਾ ਪ੍ਰਵਾਨਗੀ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
Flood in Punjab
ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ
ਪੰਜਾਬੀ-ਸਮਾਚਾਰ
Spl DGP Arpit Shukla calls for greater synergy between Punjab police, BSF& central agencies to ensur...
ਪੰਜਾਬੀ-ਸਮਾਚਾਰ
Protest Right in front of Haryana CM Khattar’s House
ਪੰਜਾਬੀ-ਸਮਾਚਾਰ
ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ
Gurdaspur
कुलदीप कुमार ने संभाला चंडीगढ़ मेयर पद
ਪੰਜਾਬੀ-ਸਮਾਚਾਰ
25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
'Bill Liao Inam Pao' Scheme; 2601 winners win prizes worth ₹1.52 crore: Harpal Singh Cheema
ਪੰਜਾਬੀ-ਸਮਾਚਾਰ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 202...
ਪੰਜਾਬੀ-ਸਮਾਚਾਰ
Chief Secretary holds meeting with Deputy Commissioners and Local Government officials to make citie...
Punjab News
ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
ਪੰਜਾਬੀ-ਸਮਾਚਾਰ
यू.टी. चंडीगढ़ में चिकित्सा बुनियादी ढांचे को बढ़ाने के लिए हॉस्टल ब्लॉक की रखी गई आधारशिला।  
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ 
Aam Aadmi Party
ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
Aam Aadmi Party
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
Punjab Crime News
ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਪੰਜਾਬੀ-ਸਮਾਚਾਰ
See also  Bussiness tycoons hails industrial friendly policies of Punjab CM.

Leave a Reply

This site uses Akismet to reduce spam. Learn how your comment data is processed.