ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ

ਗ੍ਰਿਫ਼ਤਾਰ ਵਿਅਕਤੀ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ: ਡੀਜੀਪੀ ਗੌਰਵ ਯਾਦਵ

– ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਆਪਣੀ ਅਸਲ ਪਛਾਣ ਛੁਪਾ ਕੇ ਰਹਿ ਰਹੇ ਸਨ ਮੋਹਾਲੀ

– ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਡੀਆਈਜੀ ਜੇ ਏਲੈਂਚੇਜ਼ੀਅਨ

ਚੰਡੀਗੜ੍ਹ, 29 ਮਾਰਚ:

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।


ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ।

ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ।

See also  ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।

ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪਵਿਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ।

ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

See also  ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ

ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐਸਐਸਓਸੀ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

Related posts:

Governor inaugurates the 52nd Rose Festival 2024, a Zero Waste Three-Day Show organized by MC Chandi...

Punjab News

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

ਪੰਜਾਬੀ-ਸਮਾਚਾਰ

ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ

ਮੁੱਖ ਮੰਤਰੀ ਸਮਾਚਾਰ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

नौकरी की सुरक्षा व रेगुलराइजेशन पालिसी की मांग को लेकर सैकड़ों कांट्रैक्ट कर्मचारियों ने परिवार व बच...

ਪੰਜਾਬੀ-ਸਮਾਚਾਰ

पंजाब के राज्यपाल और प्रशासक यूटी चंडीगढ़ ने पोस्ट ग्रेजुएट गवर्नमेंट कॉलेज, सेक्टर 42 में गर्ल्स हॉ...

ਪੰਜਾਬੀ-ਸਮਾਚਾਰ

Punjab Horticulture Department gears up to boost silk production in the state.

ਪੰਜਾਬੀ-ਸਮਾਚਾਰ

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ਮੰਤਰ, 'ਸਫ਼ਲਤਾ ਲਈ ਹੌਸਲੇ ਬੁਲੰਦ ਰ...

ਪੰਜਾਬੀ-ਸਮਾਚਾਰ

ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ

ਪੰਜਾਬੀ-ਸਮਾਚਾਰ

ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਵਿਸ਼ਾਲ ਰੋਸ ਪ੍ਰਦਰ...

Flood in Punjab

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

Chandigarh

ਬਾਜਵਾ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ...

ਪੰਜਾਬੀ-ਸਮਾਚਾਰ

ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਪੰਜਾਬੀ-ਸਮਾਚਾਰ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Punjab News

कांग्रेस में है देश के लिए शहादत देने की परंपरा, भाजपा में नहीं: तिवारी

ਪੰਜਾਬੀ-ਸਮਾਚਾਰ

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Sangrur

Ongoing Projects for Welfare of Scheduled Castes to be Completed Soon: Dr. Baljit Kaur

ਪੰਜਾਬੀ-ਸਮਾਚਾਰ

*ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ*

Aam Aadmi Party

Leave a Reply

This site uses Akismet to reduce spam. Learn how your comment data is processed.