ਪੁਲਿਸ ਟੀਮਾਂ ਨੇ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ ਬਰਾਮਦ
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ’ਤੇ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਦਾ ਤਲਾਸ਼ੀ ਅਭਿਆਨ ਰੂਪਨਗਰ ਅਤੇ ਐਸਬੀਐਸ ਨਗਰ ਸਮੇਤ ਦੋ ਜ਼ਿਲਿ੍ਹਆਂ ਵਿੱਚ ਕੀਤਾ ਗਿਆ।

PUNJAB POLICE IN JOINT OP WITH STF CONDUCT SEARCHES IN RUPNAGAR, SBS NAGAR; 27 NABBED
ਆਪ੍ਰੇਸ਼ਨ ਦੀ ਅਗਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਰੂਪਨਗਰ ਵਿੱਚ ਕੀਤੀ, ਜਦੋਂ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਆਈਜੀਪੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਕਾਰਵਾਈ ਨੂੰ ਅੰਜਾਮ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 16 ਐਫ.ਆਈ.ਆਰਜ਼. ਦਰਜ ਕਰਕੇ 27 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .315 ਬੋਰ ਦਾ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਇਸ ਮਹੱਤਵਪੂਰਨ ਅਭਿਆਨ ਨੂੂੰ ਅੰਜਾਮ ਦਿੱਤਾ । ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਾਰ ਭਗੋੜੇ ਵੀ ਕਾਬੂ ਕੀਤੇ ਹਨ 132 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾਡਰ ਪੈਦਾ ਕਰਨ ਲਈ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ
Related posts:

Chandigarh Police News: शहर में लगेंगे 2152 AI CCTV Cameras.

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ
ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ 'ਚ ਪੰਜਾਬ ਦੇ ਲੋਕ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ: ਪ੍ਰਨੀਤ ਕੌਰ
ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

चंडीगढ़ शिक्षा विभाग की गलतियों के कारण व चंडीगढ प्रशासन की इच्छाशक्ति की कमी से सैकड़ों डायरेक्ट का...

ਸਥਾਨਕ ਸਰਕਾਰਾਂ ਮੰਤਰੀ ਵਲੋਂ 76 ਲੱਖ ਰੁਪੈ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ

MCC committed to welfare of its door to door waste collectors - punjabsamachar.com

ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧ...

चंडीगढ़ नगर निगम में वरिष्ठ उपमहापौर और उपमहापौर के लिए चुनाव ।

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

Sh. Abhijit Vijay Chaudhari, IAS Joins Chandigarh Administration.

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ
ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਸਐਸਪੀ ਪਟਿਆਲਾ ਨੂੰ ਇੱਕ ਰਸਮੀ ਸ਼ਿਕਾਇਤ ਲਿਖ ਕੇ ਤੁਰੰਤ ਕੇਸ...

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮ...

आल कांटरैकचुअल कर्मचारी संघ भारत यूटी चंडीगढ़ ने सलाहकार चंडीगढ़ प्रशासन से की मीटिंग ।
People of Punjab are ready to play a big role in the victory of BJP in the Lok Sabha elections- Pren...




