ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ

ਪੁਲਿਸ ਟੀਮਾਂ ਨੇ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ ਬਰਾਮਦ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ’ਤੇ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਦਾ ਤਲਾਸ਼ੀ ਅਭਿਆਨ ਰੂਪਨਗਰ ਅਤੇ ਐਸਬੀਐਸ ਨਗਰ ਸਮੇਤ ਦੋ ਜ਼ਿਲਿ੍ਹਆਂ ਵਿੱਚ ਕੀਤਾ ਗਿਆ।

PUNJAB POLICE IN JOINT OP WITH STF CONDUCT SEARCHES IN RUPNAGAR, SBS NAGAR; 27 NABBED

PUNJAB POLICE IN JOINT OP WITH STF CONDUCT SEARCHES IN RUPNAGAR, SBS NAGAR; 27 NABBED

ਆਪ੍ਰੇਸ਼ਨ ਦੀ ਅਗਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਰੂਪਨਗਰ ਵਿੱਚ ਕੀਤੀ, ਜਦੋਂ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਆਈਜੀਪੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਕਾਰਵਾਈ ਨੂੰ ਅੰਜਾਮ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 16 ਐਫ.ਆਈ.ਆਰਜ਼. ਦਰਜ ਕਰਕੇ 27 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .315 ਬੋਰ ਦਾ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।

See also  ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਉਨ੍ਹਾਂ ਕਿਹਾ ਕਿ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਇਸ ਮਹੱਤਵਪੂਰਨ ਅਭਿਆਨ ਨੂੂੰ ਅੰਜਾਮ ਦਿੱਤਾ । ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਾਰ ਭਗੋੜੇ ਵੀ ਕਾਬੂ ਕੀਤੇ ਹਨ 132 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾਡਰ ਪੈਦਾ ਕਰਨ ਲਈ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ

Related posts:

ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ : ਵਿੱਤ ਮੰਤਰੀ
Aam Aadmi Party
चंडीगढ से अयोध्या गई आस्था स्पेशल ट्रेन के यात्री जय श्री राम का उद्घोष करते हुए वापिस लोटे।
ਪੰਜਾਬੀ-ਸਮਾਚਾਰ
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ
ਪੰਜਾਬੀ-ਸਮਾਚਾਰ
ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ
Punjab News
ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਪੰਜਾਬੀ-ਸਮਾਚਾਰ
ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ
ਪੰਜਾਬ ਬਿਜਲੀ ਵਿਭਾਗ
ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ
ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ...
Aam Aadmi Party
ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲ...
Punjab Police
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ
ਪੰਜਾਬੀ-ਸਮਾਚਾਰ
ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ
ਪੰਜਾਬੀ-ਸਮਾਚਾਰ
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ
ਪੰਜਾਬ ਦੀ ਰਾਜਨੀਤੀ
ਚੋਧਰੀ ਚਰਨ ਸਿੰਘ, ਨਰਸਿੰਮਾ ਰਾਵ ਅਤੇ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਲਈ ਮੋਦੀ ਦਾ ਧੰਨਵਾਦ-ਜਾਖੜ
Punjab Farmers
ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼...
Ludhiana
ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ
ਪੰਜਾਬੀ-ਸਮਾਚਾਰ
Following the implementation of the Model Code of Conduct for the Lok Sabha Election 2024.
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ
ਪੰਜਾਬੀ-ਸਮਾਚਾਰ
See also  ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

Leave a Reply

This site uses Akismet to reduce spam. Learn how your comment data is processed.