ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿ ਆਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ : ਡੀਜੀਪੀ ਗੌਰਵ ਯਾਦਵ
ਨਸ਼ਾ ਤਸਕਰੀ ਦੇ ਇਸ ਰੈਕੇਟ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਕੀਤੀ ਜਾ ਰਹੀ ਹੈ ਜਾਂਚ: ਐਸਐਸਪੀ ਸਤਿੰਦਰ ਸਿੰਘ
(Amritsar Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਅਤੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਾਉਕੇ, ਘਰਿੰਡਾ, ਅੰਮ੍ਰਿਤਸਰ ; ਦਿਲਬਾਗ ਸਿੰਘ ਉਰਫ਼ ਮਨੂ ਪਿੰਡ ਰਜਾਤਲ , ਘਰਿੰਡਾ, ਅੰਮ੍ਰਿਤਸਰ ਅਤੇ ਮਨੀਪਾਲ ਸਿੰਘ ਉਰਫ਼ ਮਨੀ ਵਾਸੀ ਪਿੰਡ ਛੀਨਾ ਸ਼ਬਾਜਪੁਰ ਰਾਜਾ ਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ, ਜਿਸ ਵਿੱਚ ਉਕਤ ਵਿਅਕਤੀ ਸਫ਼ਰ ਕਰ ਰਹੇ ਸਨ।

PUNJAB POLICE RECOVER 12-KG HEROIN FROM AMRITSAR; THREE DRUG-SMUGGLERS HELD
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਗਈ ਸੀ ਅਤੇ ਉਹ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵਿੱਚ ਇਸ ਦੀ ਡਿਲੀਵਰੀ ਕਰਨ ਜਾ ਰਹੇ ਹਨ। ਇਸ ’ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਿੰਡ ਬਹਿੜਵਾਲ ਨੇੜੇ ਨਾਕਾ ਲਗਾ ਕੇ ਵਿਸ਼ੇਸ਼ ਚੈਕਿੰਗ ਕੀਤੀ । ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ’ਚ ਬੈਠੇ ਵਿਅਕਤੀਆਂ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ , ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਕੁੱਲ 12 ਕਿਲੋ ਹੈਰੋਇਨ, ਜਿਸ ਵਿੱਚ 2-2 ਕਿਲੋ ਦੇ ਤਿੰਨ ਪੈਕਟ, ਜੋ ਉਨ੍ਹਾਂ ਨੇ ਲੱਕ ਦੁਆਲੇ ਪਰਨੇ ’ਚ ਬੰਨ੍ਹੇ ਹੋਏ ਸਨ, 6 ਕਿਲੋ ਦਾ ਇੱਕ ਪੈਕਟ ਗੱਡੀ ਵਿੱਚ ਰੱਖਿਆ ਸੀ , ਬਰਾਮਦ ਕੀਤੀ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਖਿਲਾਫ ਕਈ ਅਪਰਾਧਿਕ ਕੇਸ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਤਸਕਰਾਂ ਅਤੇ ਜਿਨ੍ਹਾਂ ਨੇ ਇਹ ਖੇਪ ਹਾਸਲ ਕਰਨੀ ਸੀ, ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਬਰਾਮਦਗੀ ਦੀ ਆਸ ਹੈ। ਇਸ ਸਬੰਧੀ ਐਫਆਈਆਰ ਨੰ. 142 ਮਿਤੀ 9/8/2023 ਨੂੰ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।
Related posts:

ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱ...
Fire team rescues a couple from drowning under the railway bridge Ind. area Phase-I

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨ...

ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ
Bussiness tycoons hails industrial friendly policies of Punjab CM.

ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ
ਕਿਰਤ ਵਿਭਾਗ ਪੰਜਾਬ ਨੇ "ਬੀ.ਓ.ਸੀ. ਵਰਕਰ ਵੈਲਫੇਅਰ ਸਕੀਮਾਂ" ਲਈ ਵੱਕਾਰੀ ਸਕੌਚ ਅਵਾਰਡ ਕੀਤਾ ਹਾਸਲ

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਆਮ ਆਦਮੀ ਪਾਰਟੀ ਸਰਕਾਰ ਪੁਲਿਸ ਦਾ ਕਰ ਰਹੀ ਹੈ ਸਿਆਸੀਕਰਨ-ਸੁਨੀਲ ਜਾਖੜ

ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ

ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ; ਬੁੱਢੇ ਨਾਲੇ ਦੀ ਸਫਾਈ ਲਈ 'ਆਪ' ਸਰਕਾਰ ਦੀ...

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾ...

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

