ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਪਿੰਡ ਹਸਤਾ ਕਲਾਂ ਤੋਂ ਡਰੋਨ ਰਾਹੀਂ ਪ੍ਰਾਪਤ ਕੀਤੀ ਨਸ਼ੇ ਦੀ ਖੇਪ ਹਾਸਲ ਕਰਨ ਉਪਰੰਤ ਆ ਰਹੇ ਵਿਅਕੀਤਆਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਗੌਰਵ ਯਾਦਵ

ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਦੀ ਉਮੀਦ: : ਏਆਈਜੀ ਐਸ.ਐਸ.ਓ.ਸੀ. ਲਖਬੀਰ ਸਿੰਘ

(Punjab Bureau) : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਰਹੱਦ ਪਾਰੋਂ ਤਸਕਰੀ ਕਰਨ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ , ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ 20 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਉਪਰੰਤ ਪਾਕਿਸਤਾਨ ਸਥਿਤ ਤਸਕਰਾਂ ਦੀ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨੇਸਤੇ-ਨਾਬੂਤ ਕਰ ਦਿੱਤਾ ਹੈ।

PUNJAB POLICE RECOVER 20KG HEROIN FROM FAZILKA; TWO HELD

PUNJAB POLICE RECOVER 20KG HEROIN FROM FAZILKA; TWO HELD

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਲਖਮੀਰ ਕੇ ਉਤਾੜ ਦੇ ਰਹਿਣ ਵਾਲੇ ਸੁਬੇਗ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਮਾਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਐਸ.ਐਸ.ਓ.ਸੀ. ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਥਾਣਾ ਐਸ.ਐਸ.ਓ.ਸੀ ,ਫਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 24 ਮਿਤੀ 23.07.2023 ਨੂੰ ਦਰਜ ਕੀਤਾ ਗਿਆ ਹੈ।

See also  ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਨੇ ਪਾਕਿ ਸਥਿਤ ਤਸਕਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਸਬੰਧੀ ਖ਼ੁਫ਼ੀਆ ਇਤਲਾਹ ਦਿੱਤੀ ਸੀ ਅਤੇ ਇਸੇ ਸੂਚਨਾ ਦੇ ਆਧਾਰ ’ਤੇ ਐਸ.ਐਸ.ਓ.ਸੀ. ਫਾਜ਼ਿਲਕਾ ਦੀਆਂ ਪੁਲੀਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣੋ ਨੇੜੇ ਹਸਤੇ ਕੇ ਰੋਡ ’ਤੇ ਇੱਕ ਵਿਆਪਕ ਕਾਰਵਾਈ ਕੀਤੀ, ਜਿੱਥੇ ਉਕਤ ਮੁਲਜ਼ਮਾਂ ਦੇ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਨਸ਼ੇ ਦੀ ਖੇਪ ਪ੍ਰਾਪਤ ਕਰ ਕਰਕੇ ਲੰਘਣ ਦਾ ਖ਼ਦਸ਼ਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਆਪਣੇ ਮੋਟਰਸਾਈਕਲ ’ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਥੋੜ੍ਹੇ ਹੀ ਹੱਥੋ-ਪਾਈ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਦੋਸ਼ੀਆਂ ਕੋਲੋਂ 10 ਪੈਕਟਾਂ ਵਿਚ ਕੁੱਲ 20 ਕਿਲੋ ਹੈਰੋਇਨ ਬਰਾਮਦ ਕੀਤੀ।

Related posts:

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

ਪੰਜਾਬੀ-ਸਮਾਚਾਰ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

भाजपा के अल्प संख्यक मोर्चा के नवनियुक्त लोकसभा प्रभारी डा.असलम पहुंचे भाजपा प्रदेश कार्यालय

ਪੰਜਾਬੀ-ਸਮਾਚਾਰ

इंडिया अलायंस के तीन पार्षदों ने एफएंडसीसी के लिए नामांकन पत्र दाखिल किया

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲ...

Punjab Police

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ...

Flood in Punjab

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂ...

Muktsar Sahib

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬੀ-ਸਮਾਚਾਰ

Dap Fertiliser Seized From Sbs Nagar, Lab Test Confirms Inadequate Amount Of Nitrogen, Phosphorus; F...

Punjab News

री-कार्पेटिंग कार्य के लिए जंक्शन 48 और 59 पर सड़के अस्थायी रूप से बंद ।

ਪੰਜਾਬੀ-ਸਮਾਚਾਰ

चंडीगढ़ संसदीय क्षेत्र में उम्मीदवारों के साथ चुनाव तैयारी आकलन बैठक।

ਪੰਜਾਬੀ-ਸਮਾਚਾਰ

चंडीगढ़ प्रेस क्लब चुनाव 2024-25 में नलिन आचार्य ने प्रधान पद के लिए अपना दाव पेश करा.

ਪੰਜਾਬੀ-ਸਮਾਚਾਰ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਸਮਾਚਾਰ

ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ

ਪੰਜਾਬੀ-ਸਮਾਚਾਰ

कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत

ਪੰਜਾਬੀ-ਸਮਾਚਾਰ

ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ

ਪੰਜਾਬ ਟਰਾਂਸਪੋਰਟ ਵਿਭਾਗ

ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ

ਪੰਜਾਬੀ-ਸਮਾਚਾਰ

उत्तराखंड युवा मंच, चंडीगढ़ द्वारा आगामी 24 मार्च को 31वें रक्तदान शिविर के साथ ही दो दिवसीय उत्तराख...

ਪੰਜਾਬੀ-ਸਮਾਚਾਰ

ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

ਸਕੂਲ ਸਿੱਖਿਆ ਸਮਾਚਾਰ
See also  ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

Leave a Reply

This site uses Akismet to reduce spam. Learn how your comment data is processed.