ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਜਾਂਚ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਵਿਅਕਤੀ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ

ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਏਆਈਜੀ ਐਸਐਸਓ ਸੁਖਮਿੰਦਰ ਸਿੰਘ ਮਾਨ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸ ਕੋਲੋਂ ਬਜਾਜ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.46 ਟੀ 4291 ਹੈ।

PUNJAB POLICE RECOVER 5KG HEROIN FROM TARN TARAN; ONE HELD

PUNJAB POLICE RECOVER 5KG HEROIN FROM TARN TARAN; ONE HELD

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੰਟੈਲੀਜੈਂਸ ਅਧਾਰਿਤ ਕਾਰਵਾਈ ਦੌਰਾਨ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਤਰਨਤਾਰਨ ਦੇ ਡੇਰਾ ਰਾਧਾ ਸਵਾਮੀ ਨੇੜੇ ਪਿੰਡ ਵਾਂ ਤਾਰਾ ਸਿੰਘ-ਪਿੰਡ ਬਾਸਰਕੇ ਰੋਡ ‘ਤੇ ਵਿਸ਼ੇਸ਼ ਚੈਕਿੰਗ ਦੌਰਾਨ ਮੁਲਜ਼ਮ ਹਰਪਾਲ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਤਲਾਸ਼ੀ ਲੈਣ ‘ਤੇ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਦੱਸਿਆ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਗਈ ਹੈ।
ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਅਧਾਰਤ ਸਮੱਗਲਰਾਂ ਅਤੇ ਉਹਨਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸੰਬਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 24 ਮਿਤੀ 10/08/23 ਨੂੰ ਮਾਮਲਾ ਦਰਜ ਕੀਤਾ ਗਿਆ ਹੈ।

See also  ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Related posts:

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ
Punjab Sports News
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
ਪੰਜਾਬੀ-ਸਮਾਚਾਰ
तंबाकू उत्पादों के अवैध बिक्री और वितरण पर छापा।
Punjab News
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.
ਪੰਜਾਬੀ-ਸਮਾਚਾਰ
ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
MCC committed to welfare of its door to door waste collectors - punjabsamachar.com
ਚੰਡੀਗੜ੍ਹ-ਸਮਾਚਾਰ
Case registered against owner and managers of Prime Cinema for violation of Model code of Conduct: P...
ਪੰਜਾਬੀ-ਸਮਾਚਾਰ
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ
Flood in Punjab
ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ...
ਪੰਜਾਬੀ-ਸਮਾਚਾਰ
ਚੋਣਾਂ ਦੇ ਐਲਾਨ ਤੋਂ ਇੱਕ ਦਿਨ ਬਾਅਦ ਪੁਲਿਸ ਮੁਲਾਜ਼ਮ ਦੀ ਹੱਤਿਆ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ...
ਪੰਜਾਬੀ-ਸਮਾਚਾਰ
ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂ...
ਪੰਜਾਬੀ-ਸਮਾਚਾਰ
चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...
ਪੰਜਾਬੀ-ਸਮਾਚਾਰ
ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
Cambodian Civil Servants’ Visit In Patiala for Training Program on Public Policy and Governance
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
भाजपा कार्यालय कमलम पहुंचे हरियाणा के मुख्यमंत्री नायब सैनी
ਪੰਜਾਬੀ-ਸਮਾਚਾਰ
See also  ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ

Leave a Reply

This site uses Akismet to reduce spam. Learn how your comment data is processed.