ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

ਮੁੱਖ ਮੰਤਰੀ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

(Punjab Bureau) : ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿੱਢੀ ਮੁਹਿੰਮ ਨੇ, ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਰੋਡ ਸੇਫਟੀ ਇੰਟਰਵੈਂਸ਼ਨਜ਼ ਦੀ ਸ਼੍ਰੇਣੀ ਵਿੱਚ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022’’ ਨਾਲ ਸਨਮਾਨਿਤ ਕਰ ਕੇ ਸੂਬੇ ਲਈ ਨਾਮੜਾ ਖੱਟਿਆ ਹੈ।

PUNJAB POLICE’S TRAFFIC WING CONFERRED WITH PRESTIGIOUS “FICCI NATIONAL ROAD SAFETY AWARDS 2022”

PUNJAB POLICE’S TRAFFIC WING CONFERRED WITH PRESTIGIOUS “FICCI NATIONAL ROAD SAFETY AWARDS 2022”

ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਏ.ਡੀ.ਜੀ.ਪੀ. ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਟਰੈਫਿਕ ਵਿੰਗ ਦੀ ਸਮੁੱਚੀ ਟੀਮ ਨੂੰ ਉਨ੍ਹਾਂ ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ, ਜਿਨ੍ਹਾਂ ਨੇ ਟਰੈਫਿਕ ਵਿੰਗ ਦੇ ਮਿਸ਼ਨ ਦੀ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਹ ਸਨਮਾਨ ਮੰਗਲਵਾਰ ਨੂੰ ਫਿਕੀ ਆਡੀਟੋਰੀਅਮ,ਫੈਡਰੇਸ਼ਨ ਹਾਊਸ, ਨਵੀਂ ਦਿੱਲੀ ਵਿਖੇ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿਕੀ) ਵੱਲੋਂ ‘ ਰੋਲ ਆਫ਼ ਕਾਰਪੋਰੇਟਜ਼ ਇਨ ਰੋਡ ਸੇਫਟੀ ਅਤੇ ਫਿਕੀ ਰੋਡ ਸੇਫਟੀ ਐਵਾਰਡਜ਼ 2023 ਕਾਨਫਰੰਸ ਦੌਰਾਨ ਡਾ: ਨਵਦੀਪ ਅਸੀਜਾ , ਟਰੈਫਿਕ ਸਲਾਹਕਾਰ ਪੰਜਾਬ ਅਤੇ ਡਾਇਰੈਕਟਰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀ.ਆਰ.ਐੱਸ.ਟੀ.ਆਰ.ਸੀ.) ਅਤੇ ਪੀ.ਆਰ.ਐੱਸ.ਟੀ.ਆਰ.ਸੀ. ਦੇ ਵਿਗਿਆਨੀ ਸਿਮਰਨਜੀਤ ਸਿੰਘ ਨੇ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਦੀ ਤਰਫੋਂ ਸਾਂਝੇ ਤੌਰ ਤੇ ਹਾਸਲ ਕੀਤਾ ।

See also  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਹ ਐਵਾਰਡ ਟਰੈਫਿਕ ਵਿੰਗ ਦੇ ਹਰ ਉਸ ਵਿਅਕਤੀ ਨੂੰ ਸਮਰਪਿਤ ਹੈ, ਜੋ ਪੰਜਾਬ ਦੀਆਂ ਸੜਕਾਂ ’ਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਸਨਮਾਨ ਸੜਕ ਸੁਰੱਖਿਆ ਪਹਿਲਕਦਮੀਆਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਅਤੇ ਨਾਗਰਿਕਾਂ ਲਈ ਸੁਰੱਖਿਅਤ ਸੜਕਾਂ ਬਣਾਉਣ ਸਬੰਧੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਟਰੈਫਿਕ ਵਿੰਗ ਪੰਜਾਬ ਨੇ ਟਰੈਫਿਕ ਦੇ ਪ੍ਰਬੰਧਨ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰਨ ਸਮਰਪਣ ਅਤੇ ਮੁਹਾਰਤ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ 2022 ਵਿੱਚ ਸੜਕਾਂ ’ਤੇ ਜਾਨਾਂ ਬਚਾਉਣ ਲਈ ਸਭ ਤੋਂ ਅੱਗੇ ਹੋ ਕੇ ਸੁਹਿਰਦਤਾ ਤੇ ਸਮਰਪਣ ਨਾਲ ਕੰਮ ਕੀਤਾ ਹੈ। ਜਿਕਰਯੋਗ ਹੈ ਕਿ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ) ਨੇ ਡਾਟਾ-ਡ੍ਰਿਵਨ ਡਿਸੀਜਨ ਮੇਕਿੰਗ, ਸੂਚਿਤ ਚੋਣਾਂ ਖਾਤਿਰ ਅਤੇ ਸੜਕ ਸੁਰੱਖਿਆ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਡੇਟਾ ਦੀ ਵਰਤੋਂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

See also  Social Security Minister Dr. Baljit Kaur Attends Annual Event Organized by Punjab Divyang Action Committee

Related posts:

Two Mohali Girls Make It To Air Force Academy; Training To Begin From January.

ਪੰਜਾਬੀ-ਸਮਾਚਾਰ

लोकसभा चुनाव के लिए सार्वजनिक अवकाश की घोषणा।

Punjab News

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

ਪੰਜਾਬੀ-ਸਮਾਚਾਰ

ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

Mohali

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

Sarkar Sannatkar milni

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

ਪੰਜਾਬੀ-ਸਮਾਚਾਰ

Punjab Horticulture Department gears up to boost silk production in the state.

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

ਪੰਜਾਬੀ-ਸਮਾਚਾਰ

Punjab Gives In Principal Approval for constructing a Shorter Route to Shaheed Bhagat Singh Internat...

ਚੰਡੀਗੜ੍ਹ-ਸਮਾਚਾਰ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ

Punjab Crime News

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

ਅਪਰਾਧ ਸਬੰਧਤ ਖਬਰ

'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

ਆਈ.ਕੇ.ਜੀ ਪੀ.ਟੀ.ਯੂ ਵਿਖੇ ਉਪ-ਕੁਲਪਤੀ ਵੱਲੋਂ ਅਤਿ ਆਧੁਨਿਕ ਦਾਖਲਾ ਸੈੱਲ ਦਾ ਉਦਘਾਟਨ

ਪੰਜਾਬੀ-ਸਮਾਚਾਰ

ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ

Punjab Sports News

ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮ...

ਪੰਜਾਬੀ-ਸਮਾਚਾਰ

ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ

Punjab Congress

Leave a Reply

This site uses Akismet to reduce spam. Learn how your comment data is processed.