ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 158 ਕਰੋੜ ਰੁਪਏ ਦੀ ਰਾਸ਼ੀ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ ਜਾਰੀ 
(Punjab Bureau) : ਪੰਜਾਬ ਦੇ ਤਹਿਸੀਲ ਕੰਪਲੈਕਸਾਂ/ਸਬ ਤਹਿਸੀਲ ਕੰਪਲੈਕਸਾਂ ਦੀ ਜਲਦ ਹੀ ਨੁਹਾਰ ਬਦਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਨਵੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਉਸਾਰੀ ਅਤੇ ਅੱਪਗ੍ਰੇਡੇਸ਼ਨ ਲਈ ਕਰੀਬ 158 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ ਦਫਤਰਾਂ ਦੀ ਨਵ ਉਸਾਰੀ ਲਈ ਪਹਿਲਕਦਮੀ ਕੀਤੀ ਹੈ। ਇਨ੍ਹਾਂ ਦਫਤਰਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕ ਜਲਦ ਹੀ ਨਵੀਆਂ ਤੇ ਅੱਪਗ੍ਰੇਡ ਇਮਾਰਤਾਂ ਵਿਚ ਆਸਾਨੀ ਨਾਲ ਕੰਮ ਕਰਵਾ ਸਕਣਗੇ।

 Bram Shanker Jimpa

 ਜਿੰਪਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ 100 ਕਰੋੜ ਦੇ ਕਰੀਬ ਰਾਸ਼ੀ ਪ੍ਰਵਾਨ ਕੀਤੀ ਗਈ ਸੀ ਪਰ ਕੁਝ ਜ਼ਿਲ੍ਹਿਆਂ ਦੇ ਬਜਟ ਵਿਚ ਵਾਧਾ ਕੀਤੇ ਜਾਣ ਤੋਂ ਬਾਅਦ ਹੁਣ ਤੱਕ 158 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਹ ਰਾਸ਼ੀ ਹਾਲੇ ਹੋਰ ਵੱਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦਫਤਰ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ ਵਿਚ ਚੱਲ ਰਹੇ ਸਨ ਅਤੇ ਕਈ ਥਾਂਈ ਸਹੂਲਤਾਂ ਦੀ ਕਮੀ ਸੀ। ਇਸ ਲਈ ਇਨ੍ਹਾਂ ਦਫਤਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੈਸੇ ਜਾਰੀ ਕੀਤੇ ਗਏ ਹਨ।

ਮਾਲ ਮੰਤਰੀ ਦੇ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ, 4.31 ਕਰੋੜ, 10.68 ਕਰੋੜ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਈ 2023 ਵਿਚ ਰੱਖਿਆ ਸੀ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਨਵੇਂ ਤਹਿਸੀਲ ਕੰਪਲੈਕਸ ਲਈ 6.52 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਨਕੋਦਰ ਦਾ ਨਵਾਂ ਤਹਿਸੀਲ ਕੰਪਲੈਕਸ ਉਸਾਰਨ ਲਈ 6.18 ਕਰੋੜ ਰੁਪਏ ਜਾਰੀ ਹੋਏ ਹਨ। 
ਇਸ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਲਈ 5.98 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। 
ਜਿੰਪਾ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਬੱਸੀ ਪਠਾਣਾਂ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ  ਦਿੱਤੇ ਗਏ ਹਨ। ਇਸੇ ਤਰ੍ਹਾਂ ਕਲਾਨੌਰ ਲਈ 6.60 ਕਰੋੜ ਰੁਪਏ, ਬਟਾਲਾ ਲਈ 11.06 ਕਰੋੜ ਰੁਪਏ, ਸੁਲਤਾਨਪੁਰ ਲੋਧੀ ਲਈ 5.50 ਕਰੋੜ ਰੁਪਏ ਅਤੇ ਤਹਿਸੀਲ ਕੰਪਲੈਕਸ ਫਗਵਾੜਾ ਲਈ 5.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ। 
ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ‘ਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਬਰਨਾਲਾ, ਫਰੀਦਕੋਟ, ਸਮਾਣਾ, ਫਿਲੌਰ, ਗੁਰਦਾਸਪੁਰ, ਲੁਧਿਆਣਾ, ਸ਼ਾਹਕੋਟ, ਕਪੂਰਥਲਾ, ਰੂਪਨਗਰ, ਦੀਨਾਨਗਰ, ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ। 
See also  ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

Related posts:

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਪੰਜਾਬੀ-ਸਮਾਚਾਰ
ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
Punjab News
ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ
Punjab News
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪ...
Tarn Taran
चंडीगढ़ में पीने के पानी को लेकर बड़ा खुलासा, 35,220 मीटर खराब!
ਪੰਜਾਬੀ-ਸਮਾਚਾਰ
The State BJP President has been issued a show cause notice by the Returning Officer, Mr. Vinay Prat...
ਪੰਜਾਬੀ-ਸਮਾਚਾਰ
ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ
ਮੁੱਖ ਮੰਤਰੀ ਸਮਾਚਾਰ
‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ...
Punjab Police
ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ
ਪੰਜਾਬ ਟਰਾਂਸਪੋਰਟ ਵਿਭਾਗ
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ
ਪੰਜਾਬੀ-ਸਮਾਚਾਰ
ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪ...
Manipur violence
Khedan Watan Punjab Diya Season- 2 : ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਣਗੇ ਵਾਲੀਬਾਲ ਮੈ...
Punjab Sports News
ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ 'ਚੋਂ ਦੂਜਾ ਸਥਾਨ...
Aam Aadmi Party
ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
सेक्टर 38 वेस्ट और 38 के लाइट पॉइंट पर वेरका दूध के ट्रक और एक एक्टिवा चालक की भिड़ंत
ਪੰਜਾਬੀ-ਸਮਾਚਾਰ
री-कार्पेटिंग कार्य के लिए जंक्शन 48 और 59 पर सड़के अस्थायी रूप से बंद ।
ਪੰਜਾਬੀ-ਸਮਾਚਾਰ
Rakhri Bonanza to Ladies by Cm, Announces to Fill 3000 New Posts Of Anganwadi Workers - punjabsamach...
Barnala
AAP's hunger strike was an absolute flop show: Bajwa
ਪੰਜਾਬੀ-ਸਮਾਚਾਰ
See also  ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

Leave a Reply

This site uses Akismet to reduce spam. Learn how your comment data is processed.