ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਲਿਆ ਅਹਿਮ ਫ਼ੈਸਲਾ

ਦੇਸ਼ ਵਿੱਚ ਸੈਰ-ਸਪਾਟੇ ਦੇ ਦੂਜੇ ਸਭ ਤੋਂ ਵੱਡੇ ਕੇਂਦਰ ਅੰਮ੍ਰਿਤਸਰ ਲਈ 2.56 ਕਰੋੜ ਰੁਪਏ ਦੀ ਟ੍ਰੈਫ਼ਿਕ ਪ੍ਰਬੰਧਨ ਯੋਜਨਾ ਪ੍ਰਵਾਨ

ਡਿਪਟੀ ਕਮਿਸ਼ਨਰਾਂ ਨੂੰ ਪਹਿਲੇ ਪੜਾਅ ਤਹਿਤ “ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀਆਂ” ਲਈ 4 ਕਰੋੜ ਰੁਪਏ ਜਾਰੀ

(Punjab Bureau) : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕ ਹਾਦਸਿਆਂ ਵਿੱਚ ਸੂਬੇ ਦੇ ਲੋਕਾਂ ਦੀ ਜਾਨ ਬਚਾਉਣ ਲਈ ਇੱਕ ਹੋਰ ਸਕੀਮ ਲਾਗੂ ਕਰਨ ਜਾ ਰਹੀ ਹੈ ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲੇ ਮਦਦਗਾਰ ਵਿਅਕਤੀਆਂ ਨੂੰ 5-5 ਹਜ਼ਾਰ ਰੁਪਏ ਇਨਾਮ ਰਾਸ਼ੀ ਵਜੋਂ ਦਿੱਤੇ ਜਾਣਗੇ। ਇੱਥੇ ਪੰਜਾਬ ਭਵਨ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮਦਦਗਾਰ ਵਿਅਕਤੀ ਨੂੰ ਹਸਪਤਾਲ ਦੇ ਡਾਕਟਰ ਜਾਂ ਪੁਲਿਸ ਵੱਲੋਂ ਗੁੱਡ ਸਮਾਰੀਟਨ ਸਰਟੀਫ਼ਿਕੇਟ ਦਿੱਤਾ ਜਾਵੇਗਾ ਜਿਸ ਨਾਲ ਉਹ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਇਹ ਰਾਸ਼ੀ ਲੈਣ ਦੇ ਯੋਗ ਹੋਵੇਗਾ।

Punjab to implement scheme of giving reward of Rs.5K to Good Samaritans for saving lives of road accident victims

Punjab to implement scheme of giving reward of Rs.5K to Good Samaritans for saving lives of road accident victims

ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੇ ਚੇਅਰਮੈਨ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਕੀਮ ਨਾਲ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਸਮਾਂ ਰਹਿੰਦਿਆਂ ਜਾਨ ਬਚਾਉਣ ਦੀ ਪ੍ਰਕਿਰਿਆ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੂਲ ਉਦੇਸ਼ ਨਕਦ ਪੁਰਸਕਾਰ ਅਤੇ ਸਰਟੀਫ਼ਿਕੇਟ ਦੇ ਕੇ ਆਮ ਲੋਕਾਂ ਦਾ ਮਨੋਬਲ ਵਧਾਉਣਾ ਹੈ ਤਾਂ ਜੋ ਉਹ ਸੜਕ ਹਾਦਸੇ ਦੇ ਪੀੜਤ ਦੀ ਐਮਰਜੈਂਸੀ ਸਥਿਤੀ ਵਿੱਚ ਮਦਦ ਕਰਨ ਲਈ ਉਤਸ਼ਾਹਤ ਹੋ ਸਕਣ। ਮੀਟਿੰਗ ਦੌਰਾਨ ਦੇਸ਼ ਵਿੱਚ ਸੈਰ-ਸਪਾਟੇ ਦੇ ਦੂਜੇ ਸਭ ਤੋਂ ਵੱਡੇ ਕੇਂਦਰ ਅੰਮ੍ਰਿਤਸਰ ਲਈ “ਟ੍ਰੈਫ਼ਿਕ ਪ੍ਰਬੰਧਨ ਯੋਜਨਾ” ਵੀ ਪ੍ਰਵਾਨ ਕੀਤੀ ਗਈ ਜਿਸ ਤਹਿਤ ਅੰਮ੍ਰਿਤਸਰ ਨੂੰ “ਮਾਡਲ ਟ੍ਰੈਫ਼ਿਕ ਸਿਟੀ” ਬਣਾਉਣ ਲਈ 2.56 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਰਾਸ਼ੀ ਨਾਲ “ਸੜਕ ਸੁਰੱਖਿਆ ਤੇ ਐਕਸੀਡੈਂਟ ਰਿਸਪਾਂਸ ਯੂਨਿਟ” ਗਠਤ ਕਰਨ ਸਣੇ ਸੜਕੀ ਟ੍ਰੈਫ਼ਿਕ ਪ੍ਰਬੰਧਨ, ਐਂਬੂਲੈਂਸਾਂ ਤੇ ਰਿਕਵਰੀ ਵੈਨਾਂ ਦੀ ਖ਼ਰੀਦ ਕਰਨ ਅਤੇ ਆਵਾਜਾਈ ਨਾਲ ਸਬੰਧਤ ਹੋਰ ਕਾਰਜ ਉਲੀਕੇ ਜਾਣਗੇ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਜਿੱਥੇ ਅੰਮ੍ਰਿਤਸਰ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਨੂੰ ਠੱਲ੍ਹ ਪਵੇਗੀ, ਉਥੇ ਵਿਸ਼ਵ ਪੱਧਰ ‘ਤੇ ਸ਼ਹਿਰ ਦੀ ਦਿੱਖ ਹੋਰ ਵੀ ਸੁੰਦਰ ਬਣੇਗੀ।

See also  ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ “ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀਆਂ” ਲਈ ਡਿਪਟੀ ਕਮਿਸ਼ਨਰਾਂ ਨੂੰ ਪਹਿਲੇ ਪੜਾਅ ਤਹਿਤ 4 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੱਡੇ ਜ਼ਿਲ੍ਹਿਆਂ ਨੂੰ 20-20 ਲੱਖ ਰੁਪਏ ਅਤੇ ਛੋਟੇ ਜ਼ਿਲ੍ਹਿਆਂ ਨੂੰ 15-15 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਿਆਂ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਵਿੱਚ ਸੁਧਾਰ ਸਣੇ ਸੜਕ ਸੁਰੱਖਿਆ ਲਈ ਜਾਗਰੂਕ ਮੁਹਿੰਮ ਚਲਾਈ ਜਾਵੇਗੀ। ਇਸੇ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੜਕ ਹਾਦਸਿਆਂ ਦੇ ਪੀੜਤਾਂ ਲਈ ਸਥਾਪਤ ਕੀਤੇ ਗਏ ਸੂਬੇ ਦੇ ਪੰਜ ਟਰੌਮਾ ਕੇਅਰ ਸੈਂਟਰਾਂ ਨੂੰ ਛੇਤੀ ਨਵੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਮਰਪਿਤ ਸੰਸਥਾ ਅਤੇ ਆਧੁਨਿਕ ਐਮਰਜੈਂਸੀ ਦੇਖਭਾਲ ਸਹੂਲਤਾਂ ਰਾਹੀਂ 10 ਵਿੱਚੋਂ 3 ਜਾਨਾਂ ਨੂੰ ਸਿੱਧੇ ਤੌਰ ‘ਤੇ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਪੰਜ ਟਰੌਮਾ ਕੇਅਰ ਸੈਂਟਰ ਖੰਨਾ, ਜਲੰਧਰ, ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿਖੇ ਬਣੇ ਹੋਏ ਹਨ ਅਤੇ ਇਨ੍ਹਾਂ ਸੈਂਟਰਾਂ ਵਿੱਚ ਸਮਰਪਿਤ ਸਟਾਫ਼ ਦੀ ਭਰਤੀ ਲਈ ਪ੍ਰਕਿਰਿਆ ਜਾਰੀ ਹੈ।

ਦੋਵਾਂ ਕੈਬਨਿਟ ਮੰਤਰੀਆਂ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਵਾਹਨਾਂ ਵਿੱਚ ਮੁੱਢਲੀ ਸਹਾਇਤਾ ਕਿੱਟ ਯਕੀਨੀ ਬਣਾਉਣ। ਉਨ੍ਹਾਂ ਸਰਕਾਰੀ ਡਰਾਈਵਰਾਂ ਲਈ ਮੁੱਢਲੀ ਸਹਾਇਤਾ ਸਿਖਲਾਈ ਜ਼ਰੂਰੀ ਕਰਨ ਹਿੱਤ ਚਾਰਾਜੋਈ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਟੌਲ ਪਲਾਜ਼ਿਆਂ ‘ਤੇ ਭੀੜ ਹੋਣ ਦੀ ਸਥਿਤੀ ਵਿੱਚ ਇੱਕ ਸਮਰਪਿਤ ਲਾਈਨ ਖ਼ਾਲੀ ਰੱਖੀ ਜਾਵੇ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਐਂਬੂਲੈਂਸ ਨੂੰ ਲੰਘਣ ਵਿੱਚ ਕੋਈ ਦਿੱਕਤ ਨਾ ਆਵੇ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਚਲਾਨ ਕਰਨ ਦੀ ਪ੍ਰਕਿਰਿਆ ਵਿੱਚ ਦੇਰੀ ਦੇ ਸਨਮੁਖ ਟ੍ਰੈਫ਼ਿਕ ਪੁਲਿਸ ਨੂੰ 500 ਈ-ਚਲਾਨਿੰਗ ਮਸ਼ੀਨਾਂ ਦਿੱਤੀਆਂ ਗਈਆਂ ਹਨ ਅਤੇ 2500 ਹੋਰ ਮਸ਼ੀਨਾਂ ਛੇਤੀ ਹੀ ਟ੍ਰੈਫ਼ਿਕ ਪੁਲਿਸ ਨੂੰ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਮੋਹਾਲੀ ਵਿੱਚ ਇਸੇ ਸਾਲ ਦਸੰਬਰ ਮਹੀਨੇ ਤੋਂ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਚਲਾਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਲ 2019-22 ਦੇ ਸਮੇਂ ਦਰਮਿਆਨ ਸ਼ਨਾਖ਼ਤ ਕੀਤੀਆਂ ਗਈਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) ਨੂੰ ਦਰੁਸਤ ਕਰ ਦਿੱਤਾ ਗਿਆ ਹੈ ਅਤੇ ਨਵੇਂ ਸ਼ਨਾਖ਼ਤ ਕੀਤੇ ਗਏ 277 ਹੋਰ ਬਲੈਕ ਸਪਾਟਸ ਨੂੰ ਦਰੁਸਤ ਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।

See also  ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ, ਏ.ਡੀ.ਜੀ.ਪੀ. (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ, ਸਕੱਤਰ ਖ਼ਰਚਾ ਸ੍ਰੀ ਮੁਹੰਮਦ ਤਈਅਬ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਪ੍ਰਦੀਪ ਅਗਰਵਾਲ, ਸਟੇਟ ਹੈਲਥ ਏਜੰਸੀ ਦੀ ਸੀ.ਈ.ਓ ਸ੍ਰੀਮਤੀ ਬਬੀਤਾ ਅਤੇ ਐਨ.ਐਚ.ਏ.ਆਈ. ਸਣੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ), ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ ਆਦਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related posts:

ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Jalandhar

MCC committed to welfare of its door to door waste collectors - punjabsamachar.com

ਚੰਡੀਗੜ੍ਹ-ਸਮਾਚਾਰ

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤ...

Punjab Police

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Sangrur

ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ

ਪੰਜਾਬੀ-ਸਮਾਚਾਰ

ਸ਼ੁਭਕਰਨ ਦੇ ਕਤਲ 'ਤੇ 'ਆਪ' ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ 'ਚ ਰਿਹਾ ਅਸਫਲ: ਬਾਜਵਾ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

Punjab News

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

Mohali

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ...

ਸਕੂਲ ਸਿੱਖਿਆ ਸਮਾਚਾਰ

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਪੰਜਾਬ ਟਰਾਂਸਪੋਰਟ ਵਿਭਾਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬੀ-ਸਮਾਚਾਰ

Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ

ਖੇਡਾਂ ਦੀਆਂ ਖਬਰਾਂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ

Mohali

Punjab health minister bats for bringing parity in prices of same salts of medicines.

ਪੰਜਾਬੀ-ਸਮਾਚਾਰ

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਪੰਜਾਬ ਦੀ ਰਾਜਨੀਤੀ

Rs 39.69 Cr releases for Free Textbooks to SC Students: Dr. Baljit Kaur

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਸਮਾਚਾਰ

ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ

ਪੰਜਾਬ-ਵਿਜੀਲੈਂਸ-ਬਿਊਰੋ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

Leave a Reply

This site uses Akismet to reduce spam. Learn how your comment data is processed.