ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

ਹੁਣ ਤੱਕ 17 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ 87,173 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਈ

(Punjab Bureau) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ‘ਤੇ 33 ਫ਼ੀਸਦੀ ਸਬਸਿਡੀ ਦੇਣ ਸਬੰਧੀ ਕੀਤੇ ਗਏ ਵਾਅਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 15,541 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2.69 ਕਰੋੜ ਰੁਪਏ ਦੀ ਸਬਸਿਡੀ ਪਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ 87,173 ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਸਬਸਿਡੀ ਵਜੋਂ ਹੁਣ ਤੱਕ ਕੁੱਲ 17.02 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ਉਤੇ ਦਿੱਤੀ ਜਾ ਰਹੀ ਹੈ।

Gurmeet Singh Khuddian

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਵੱਲੋਂ ਪਹਿਲੇ ਪੜਾਅ ਤਹਿਤ 71,632 ਲਾਭਪਾਤਰੀ ਕਿਸਾਨਾਂ ਨੂੰ 14.33 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਯੋਗ ਲਾਭਪਾਤਰੀ ਕਿਸਾਨਾਂ ਨੂੰ ਵੀ ਸਬਸਿਡੀ ਜਾਰੀ ਕਰ ਦਿੱਤੀ ਜਾਵੇਗੀ। ਖੇਤੀਬਾੜੀ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖ਼ਪਤ ਵਾਲੀ ਝੋਨੇ ਦੀ ਫ਼ਸਲ ਨੂੰ ਛੱਡ ਕੇ ਬਦਲਵੀਂ ਫਸਲ ਦੀ ਕਾਸ਼ਤ ਵਾਸਤੇ ਉਤਸ਼ਾਹਿਤ ਕਰਨ ਲਈ ਨਰਮੇ ਦੇ ਵੱਧ ਝਾੜ ਵਾਲੇ ਬੀਜ ਉਪਲਬਧ ਕਰਵਾਏ ਗਏ। ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਵਾਸਤੇ ਕੁਆਲਟੀ ਕੰਟਰੋਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੰਤਵ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ ਸਮੇਂ ਉੱਤੇ ਕੀਟਨਾਸ਼ਕ ਅਤੇ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

See also  ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ

Related posts:

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ
ਪੰਜਾਬੀ-ਸਮਾਚਾਰ
ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ
ਪੰਜਾਬ ਟਰਾਂਸਪੋਰਟ ਵਿਭਾਗ
Mayor starts renovation work of Janj Ghar Sector 23 - Chandigarh.
ਪੰਜਾਬੀ-ਸਮਾਚਾਰ
कुलदीप कुमार ने संभाला चंडीगढ़ मेयर पद
ਪੰਜਾਬੀ-ਸਮਾਚਾਰ
Jimpa hails CM for pro-people decision of doing away with practice of NoC.
Punjab News
ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ
Mohali
ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ
Punjab News
ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
Flood in Punjab
ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
Flood in Punjab
1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ
Chandigarh
भाजपा सरकार प्रभुराम की बात तो करती है लेकिन बातो को मानती नही - विधायक नीरज शर्मा।
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 
ਪੰਜਾਬੀ-ਸਮਾਚਾਰ
G-20 SUMMIT : ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ...
G-20 SUMMIT
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...
ਪੰਜਾਬੀ-ਸਮਾਚਾਰ
Protest Right in front of Haryana CM Khattar’s House
ਪੰਜਾਬੀ-ਸਮਾਚਾਰ
अल्पसंख्यक मोर्चा चंडीगढ़ के प्रदेश अध्यक्ष जावेद अंसारी ने जिला अध्यक्षो की नियुक्ति की।
ਪੰਜਾਬੀ-ਸਮਾਚਾਰ
ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ
Punjab BJP
Education Minister Harjot Singh Bains   congratulates the 77  teachers selected for Teacher's State ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
Amritsar
See also  ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

Leave a Reply

This site uses Akismet to reduce spam. Learn how your comment data is processed.