ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਅਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਦਰਜਾ-4 ਕਰਮਚਾਰੀ ਰਾਕੇਸ਼ ਕੁਮਾਰ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗਿ੍ਰਫਤਾਰ ਕੀਤਾ ਗਿਆ ਹੈ।

ਇਹ ਗਿ੍ਰਫਤਾਰੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਿ੍ਰਸ਼ਟ ਅਧਿਕਾਰੀਆਂ/ਕਰਮਚਾਰੀਆਂ ਨੂੰ ਨੱਥ ਪਾ ਕੇ ਲੋਕਾਂ ਨੂੰ ਭਿ੍ਰਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ-ਸੁਥਰਾ ਪ੍ਰਸ਼ਾਸਨ ਦੇਣ ਸਬੰਧੀ ਕੀਤੇ ਵਾਅਦੇ ਤਹਿਤ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਹਾਲ ਹੀ ਵਿੱਚ ਭਿ੍ਰਸ਼ਟਾਚਾਰ ਦੇ ਦੋਸ਼ਾਂ ਤਹਿਤ ਕਈ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਹੋਰਨਾਂ ਦੀਆਂ ਗਿ੍ਰਫਤਾਰੀਆਂ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਰਾਕੇਸ਼ ਕੁਮਾਰ ਨੂੰ ਪਠਾਨਕੋਟ-ਵਾਸੀ ਵਿਅਕਤੀ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ, ਜਿਸ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਸੀ ਕਿ ਉਸਨੇ ਮਾਮੁਨ ਵਿਖੇ ਮੈਡੀਕਲ ਸਟੋਰ ਖੋਲਣ ਲਈ ਲਾਇਸੈਂਸ ਲੈਣ ਵਾਸਤੇ ਆਨਲਾਈਨ ਅਪਲਾਈ ਕੀਤਾ ਸੀ। ਸ਼ਿਕਾਇਤਕਰਤਾ ਨੂੰ ਬਾਅਦ ਵਿੱਚ ਡਰੱਗ ਇੰਸਪੈਕਟਰ ਬਬਲੀਨ ਕੌਰ ਨੇ ਫੋਨ ਕਰਕੇ ਇਸ ਸਬੰਧੀ ਸਿਵਲ ਹਸਪਤਾਲ ਪਠਾਨਕੋਟ ਵਿੱਚ ਦਰਜਾ 4 ਕਰਮਚਾਰੀ ਰਾਕੇਸ਼ ਕੁਮਾਰ, ਜੋ ਪਹਿਲਾਂ ਉਸਦੇ ਨਾਲ ਤਾਇਨਾਤ ਸੀ, ਨਾਲ ਸੰਪਰਕ ਕਰਨ ਲਈ ਕਿਹਾ।

See also  ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

ਸ਼ਿਕਾਇਤਕਰਤਾ 18.06.2022 ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਰਾਕੇਸ਼ ਕੁਮਾਰ ਨੂੰ ਮਿਲਿਆ, ਜਿਸ ਨੇ ਬਬਲੀਨ ਕੌਰ ਤੋਂ ਉਸਦਾ ਕੰਮ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਬਾਅਦ ਵਿੱਚ ਘਟਾ ਕੇ 90000 ਰੁਪਏ ਕਰ ਦਿੱਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ 28.06.2022 ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 30000 ਰੁਪਏ ਦੇਣ ਲਈ ਸਹਿਮਤ ਹੋ ਗਿਆ।

ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜਮ ਰਾਕੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਕੇਸ ‘ਚ ਸ਼ਾਮਲ ਹੋਣ ਕਾਰਨ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗਿ੍ਰਫਤਾਰ ਕੀਤਾ ਗਿਆ।

See also  Rotational irrigation programme for Kharif season released

ਉਹਨਾਂ ਦੱਸਿਆ ਕਿ ਇਸ ਸਬੰਧੀ ਥਾਣਾ ਵਿਜੀਲੈਂਸ ਰੇਂਜ ਅੰਮਿ੍ਰਤਸਰ ਵਿਖੇ ਭਿ੍ਰਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਐਫ.ਆਈ.ਆਰ.ਨੰਬਰ 08 ਮਿਤੀ 28.06.2022 ਨੂੰ ਦਰਜ ਕਰ ਲਈ ਗਈ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Leave a Reply

This site uses Akismet to reduce spam. Learn how your comment data is processed.