ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ, ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ

(Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਸ. ਮਾਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

PUNJAB WATER SUPPLY AND SEWERAGE BOARD CHAIRMAN DR. S.S. AHLUWALIA HANDS OVER APPOINTMENT LETTERS TO 21 JEs

PUNJAB WATER SUPPLY AND SEWERAGE BOARD CHAIRMAN DR. S.S. AHLUWALIA HANDS OVER APPOINTMENT LETTERS TO 21 JEs

ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਸੈਕਟਰ 27, ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਗਲਤ ਕੰਮਾਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਡਾ.ਐਸ.ਐਸ.ਆਹਲੂਵਾਲੀਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰਨ ਲਈ ਕਿਹਾ ਕਿਉਂਕਿ ਮਾਨ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।

See also  कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत

ਇਸ ਮੌਕੇ ਡਾ.ਐਸ.ਐਸ.ਆਹਲੂਵਾਲੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ 12 ਐਸ.ਡੀ.ਓਜ਼, 43 ਜੇ.ਈਜ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 35,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੇ ਆਖਰੀ ਸਾਲ ਨੌਕਰੀਆਂ ਦਿੰਦੀਆਂ ਸਨ ਪਰ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ ‘ਤੇ ਭਰਤੀ ਕੀਤਾ ਜਾ ਰਿਹਾ ਹੈ |

ਇਸ ਮੌਕੇ ‘ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਜੇ.ਈ ਨਿਸ਼ਾਂਤ ਗਰਗ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਨਿਰੋਲ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਕਾਰਜਕਾਲ ਦੌਰਾਨ ਆਖਰੀ ਸਾਲ ਵਿੱਚ ਹੀ ਨੌਕਰੀਆਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੇ ਹੀ ਸਾਲ ਵਿੱਚ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ 2016 ਤੋਂ ਸਰਕਾਰੀ ਨੌਕਰੀ ਲਈ ਅਪਲਾਈ ਕਰ ਰਹੇ ਸਨ ਅਤੇ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦਿੱਤੀ ਹੈ ।

See also  ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Related posts:

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ
ਪੰਜਾਬੀ-ਸਮਾਚਾਰ
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ
Chandigarh
ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
Flood in Punjab
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਅਪਰਾਧ ਸਬੰਧਤ ਖਬਰ
Evening Water Supply at low pressure on 12th April.
ਪੰਜਾਬੀ-ਸਮਾਚਾਰ
चंडीगढ़ संसदीय क्षेत्र के लिए मुख्य निर्वाचन अधिकारी डॉ. विजय नामदेवराव जादे ने पुष्टि की है कि वोटो...
ਪੰਜਾਬੀ-ਸਮਾਚਾਰ
पंजाब विश्वविद्यालय में 10वीं वार्षिक महिला कलाकार प्रदर्शनी 2024
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ
Mohali
ਲੋੜਵੰਦਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ 34,784 ਪਰਿਵਾਰਾਂ ਨੂੰ ਘਰ ਉਸਾਰ ਕੇ ਸੌਂਪੇ: ਲਾਲਜ...
ਪੰਜਾਬ ਟਰਾਂਸਪੋਰਟ ਵਿਭਾਗ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ...
ਸਕੂਲ ਸਿੱਖਿਆ ਸਮਾਚਾਰ
प्रभ आसरा के 450 आश्रित 70 दिनों से बिना बिजली के काट रहे दिन
ਪੰਜਾਬੀ-ਸਮਾਚਾਰ
ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ...
Aam Aadmi Party
Free CTU Bus Services for Women on Raksha Bandhan
Chandigarh
Time has come to reduce the use of dangerous pesticides and drugs: Kultar Singh Sandhwan
Punjab News
ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡ...
ਪੰਜਾਬੀ-ਸਮਾਚਾਰ
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.
ਪੰਜਾਬੀ-ਸਮਾਚਾਰ
ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ : ਮੁੱਖ ਮੰ...
ਮੁੱਖ ਮੰਤਰੀ ਸਮਾਚਾਰ
झारखंड के 51 छात्रों ने की राज्यपाल से मुलाकात
ਪੰਜਾਬੀ-ਸਮਾਚਾਰ
Khedan Watan Punjab Diya Season- 2 : ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਣਗੇ ਵਾਲੀਬਾਲ ਮੈ...
Punjab Sports News
See also  ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ

Leave a Reply

This site uses Akismet to reduce spam. Learn how your comment data is processed.